ਸੁਖਬੀਰ ਦੀ ‘ ਪੰਜਾਬ ਬਚਾਓ - ਅਕਾਲੀ ਦਲ ਲਿਆਓ ’ ਰੈਲੀ ਨੂੰ ਲੈ ਕੇ ਅਕਾਲੀ ਵਰਕਰਾਂ ’ ਚ ਭਾਰੀ ਉਤਸ਼ਾਹ - ਖੇੜਾ
ਕੁਰਾਲੀ, 9 ਸਤੰਬਰ (ਹਰਪ੍ਰੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਚਲਾਈ ਜਾ ਰਹੀ ‘ਪੰਜਾਬ ਬਚਾਓ-ਅਕਾਲੀ ਦਲ ਲਿਆਓ’ ਮੁਹਿੰਮ ਤਹਿਤ ਹਲਕਾ ਖਰੜ ਦੇ ਪਿੰਡ ਪਲਹੇੜੀ (ਨਿਊ ਚੰਡੀਗੜ੍ਹ) ਵਿਖੇ ਅੱਜ 10 ਸਤੰਬਰ ਨੂੰ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਖਰੜ ਤੋਂ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਕੁਰਾਲੀ ਵਿਖੇ ਸੱਦੀ ਗਈ ਮੀਟਿੰਗ ਨੂੰ ਸੰਬੋਧਨ ਕਰਨ ਮੌਕੇ ਕੀਤਾ।
ਕੁਰਾਲੀ, 9 ਸਤੰਬਰ (ਹਰਪ੍ਰੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਚਲਾਈ ਜਾ ਰਹੀ ‘ਪੰਜਾਬ ਬਚਾਓ-ਅਕਾਲੀ ਦਲ ਲਿਆਓ’ ਮੁਹਿੰਮ ਤਹਿਤ ਹਲਕਾ ਖਰੜ ਦੇ ਪਿੰਡ ਪਲਹੇੜੀ (ਨਿਊ ਚੰਡੀਗੜ੍ਹ) ਵਿਖੇ ਅੱਜ 10 ਸਤੰਬਰ ਨੂੰ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਖਰੜ ਤੋਂ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਕੁਰਾਲੀ ਵਿਖੇ ਸੱਦੀ ਗਈ ਮੀਟਿੰਗ ਨੂੰ ਸੰਬੋਧਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਸ ਰੈਲੀ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਕਾਲੀ ਦਲ ਦੇ ਸਰਪ੍ਰਸਤ ਇੰਦਰਵੀਰ ਸਿੰਘ, ਸ਼ਹਿਰੀ ਪ੍ਰਧਾਨ ਤੇ ਕੌਂਸਲਰ ਪ੍ਰਦੀਪ ਰੂੜਾ ਅਤੇ ਐੱਸ. ਸੀ. ਵਿੰਗ ਦੇ ਹਲਕਾ ਪ੍ਰਧਾਨ ਪ੍ਰੀਤਮਹਿੰਦਰ ਬਿੱਟਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਇਹ ਸਰਕਾਰ ਹਰ ਮੋਰਚੇ ‘ਤੇ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ‘ਚ ਅਕਾਲੀ ਦਲ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੁਰਾਲੀ ਅਤੇ ਆਸ-ਪਾਸ ਦੇ ਖੇਤਰਾਂ ਤੋਂ ਲੋਕਾਂ ਦੇ ਵੱਡੇ ਕਾਫ਼ਲੇ ਬੱਸਾਂ, ਟਰੈਕਟਰ-ਟਰਾਲੀਆਂ, ਕਾਰਾਂ ਅਤੇ ਮੋਟਰਸਾਈਕਲਾਂ ਰਾਹੀਂ ਪਿੰਡ ਪਲਹੇੜੀ ਪਹੁੰਚ ਕੇ ਰੈਲੀ ‘ਚ ਸ਼ਮੂਲੀਅਤ ਕਰਨਗੇ। ਆਗੂਆਂ ਨੇ ਦਾਅਵਾ ਕੀਤਾ ਕਿ ਪਾਰਟੀ ਦੇ ਹਲਕਾ ਖਰੜ ਤੋਂ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ‘ਚ ਰੈਲੀ ਦੌਰਾਨ ਹੋਣ ਵਾਲਾ ਇਕੱਠ ਹਲਕਾ ਖਰੜ ਦੇ ਇਤਿਹਾਸ ‘ਚ ਇਕ ਨਵਾਂ ਮੀਲ ਪੱਥਰ ਸਾਬਿਤ ਹੋਵੇਗਾ। ਇਸ ਮੌਕੇ ਯੂਥ ਅਕਾਲੀ ਆਗੂ ਅੰਮ੍ਰਿਤਪਾਲ ਸਿੰਘ ਲਾਲਾ, ਹਰਮਿੰਦਰ ਸਿੰਘ ਕਾਲਾ, ਜਸਵੀਰ ਸਿੰਘ ਬਿੱਲਾ, ਗੁਰਦੁਆਰਾ ਹਰਿਗੋਬਿੰਦਗੜ੍ਹ ਸਾਹਿਬ ਦੇ ਪ੍ਰਧਾਨ ਸਵਰਨ ਸਿੰਘ, ਰਣਜੀਤ ਸਿੰਘ ਨੋਨਾ ਪਡਿਆਲਾ, ਵਰਿੰਦਰ ਸਿੰਘ ਚਨਾਲੋਂ, ਜਗਦੀਸ਼ ਸਿੰਘ ਖੈਰਪੁਰ, ਬਲਵਿੰਦਰ ਸਿੰਘ ਰਕੌਲੀ ਅਤੇ ਅਸ਼ਵਨੀ ਸ਼ਰਮਾ ਸਮੇਤ ਵੱਡੀ ਗਿਣਤੀ ‘ਚ ਅਕਾਲੀ ਆਗੂ ਹਾਜ਼ਰ ਸਨ।