ਪੈਨਸ਼ਨਰਜ਼ ਭਲਾਈ ਸੰਸਥਾ ਦੀ ਹੋਈ ਮਹੀਨਾਵਾਰ ਮੀਟਿੰਗ
ਕੁਰਾਲੀ, 10 ਸਤੰਬਰ (ਹਰਪ੍ਰੀਤ ਸਿੰਘ)-ਪੈਨਸ਼ਨਰਜ਼ ਭਲਾਈ ਸੰਸਥਾ ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਸੰਸਥਾ ਦੇ ਪ੍ਰਧਾਨ ਰਣਧੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਮੈਂਬਰਾਂ ਨੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਮੰਨਣ ਦੀ ਬਜਾਏ ਮਾਣਯੋਗ ਹਾਈਕੋਰਟ ਦੇ ਹੁਕਮਾਂ ਨੂੰ ਵੀ ਛਿੱਕੇ ਟੰਗ ਰਹੀ ਹੈ।
ਕੁਰਾਲੀ ਵਿਖੇ ਪੈਨਸ਼ਨਰਜ਼ ਭਲਾਈ ਸੰਸਥਾ ਦੇ ਮੈਂਬਰਾਂ ਆਪਣੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਹੱਥ ਖੜ੍ਹੇ ਕਰਕੇ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਦੇ ਹੋਏ। ਤਸਵੀਰ : ਹਰਪ੍ਰੀਤ ਸਿੰਘ
11-09-2026