11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਮਾਡਲ ਟਾਊਨ ਦੇ ਵਸਨੀਕਾਂ ਵਲੋਂ ਬਿਲਡਰ ਖ਼ਿਲਾਫ਼ ਨਾਅਰੇਬਾਜ਼ੀ 7 ਸਾਲਾਂ ਬਾਅਦ ਵੀ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਨਾ ਕਰਵਾਉਣ ਦਾ ਲਗਾਇਆ ਦੋਸ਼

ਡੇਰਾਬੱਸੀ, 10 ਸਤੰਬਰ (ਗੁਰਮੀਤ ਸਿੰਘ)-ਮੁਬਾਰਿਕਪੁਰ ਸੜਕ ’ਤੇ ਢਾਬੇ ਵਾਲੇ ਚੋਅ ਨਾਲ ਪੈਂਦੀ ਮਾਡਲ ਟਾਊਨ ਕਾਲੋਨੀ ਦੇ ਵਸਨੀਕਾਂ ਨੇ ਬੁਨਿਆਦੀ ਸਹੂਲਤਾਂ ਦੀ ਘਾਟ ਨੂੰ ਲੈ ਕੇ ਬਿਲਡਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਲੋਕਾਂ ਨੇ ਦੋਸ਼ ਲਗਾਇਆ ਕਿ ਪਿਛਲੇ ਕਰੀਬ 7 ਸਾਲਾਂ ਤੋਂ ਉਹ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ ਅਤੇ ਵਾਰ-ਵਾਰ ਸ਼ਿਕਾਇਤਾਂ ਦੇਣ ਦੇ ਬਾਵਜੂਦ ਵੀ ਮਸਲੇ ਹੱਲ ਨਹੀਂ ਹੋਏ।

Ad Position 21
repet_subhas-goyals [Copy P29]
ਬੁਨਿਆਦੀ ਸਹੂਲਤਾਂ ਨਾ ਮਿਲਣ ਕਾਰਨ ਬਿਲਡਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਮਾਡਲ ਟਾਊਨ ਦੇ ਵਸਨੀਕ। (ਸੱਜੇ) ਕਾਲੋਨੀ ਦੇ ਐਂਟਰੀ ਗੇਟ ’ਤੇ ਬਣਿਆ ਟੋਇਆ ਦਿਖਾਉਂਦੇ ਹੋਏ ਸਥਾਨਕ ਵਸਨੀਕ। ਤਸਵੀਰ : ਗੁਰਮੀਤ ਸਿੰਘ 11-09-2026
ਡੇਰਾਬੱਸੀ, 10 ਸਤੰਬਰ (ਗੁਰਮੀਤ ਸਿੰਘ)-ਮੁਬਾਰਿਕਪੁਰ ਸੜਕ ’ਤੇ ਢਾਬੇ ਵਾਲੇ ਚੋਅ ਨਾਲ ਪੈਂਦੀ ਮਾਡਲ ਟਾਊਨ ਕਾਲੋਨੀ ਦੇ ਵਸਨੀਕਾਂ ਨੇ ਬੁਨਿਆਦੀ ਸਹੂਲਤਾਂ ਦੀ ਘਾਟ ਨੂੰ ਲੈ ਕੇ ਬਿਲਡਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਲੋਕਾਂ ਨੇ ਦੋਸ਼ ਲਗਾਇਆ ਕਿ ਪਿਛਲੇ ਕਰੀਬ 7 ਸਾਲਾਂ ਤੋਂ ਉਹ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ ਅਤੇ ਵਾਰ-ਵਾਰ ਸ਼ਿਕਾਇਤਾਂ ਦੇਣ ਦੇ ਬਾਵਜੂਦ ਵੀ ਮਸਲੇ ਹੱਲ ਨਹੀਂ ਹੋਏ। ਉਨ੍ਹਾਂ ਦੱਸਿਆ ਕਿ ਕਾਲੋਨੀ ਦਾ ਮੁੱਖ ਗੇਟ ਵੀ ਹੁਣ ਤੱਕ ਪੂਰੀ ਤਰ੍ਹਾਂ ਤਿਆਰ ਨਹੀਂ ਹੋਇਆ ਅਤੇ ਮੁੱਖ ਐਂਟਰੀ ਦੇ ਦੋਵੇਂ ਪਾਸੇ ਵੱਡੇ ਟੋਏ ਪੁੱਟ ਕੇ ਖੁੱਲ੍ਹੇ ਛੱਡੇ ਗਏ ਹਨ, ਜਿਸ ਕਾਰਨ ਹਰ ਸਮੇਂ ਹਾਦਸੇ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਕਾਲੋਨੀ ਦੀਆਂ ਗਲੀਆਂ ‘ਚ ਮੀਂਹ ਦਾ ਪਾਣੀ ਜਮ੍ਹਾਂ ਹੋ ਜਾਂਦਾ ਹੈ ਅਤੇ ਸਟਰੀਟ ਲਾਈਟਾਂ ਦੀ ਵੀ ਭਾਰੀ ਘਾਟ ਹੈ। ਕਾਲੋਨੀ ‘ਚ ਸਫ਼ਾਈ ਵਿਵਸਥਾ ਮਾੜੀ ਹੋਣ ਕਾਰਨ ਲੋਕਾਂ ਨੂੰ ਗੰਦਗੀ ਭਰਪੂਰ ਵਾਤਾਵਰਨ ‘ਚ ਰਹਿਣ ਲਈ ਮਜ਼ਬੂਰ ਹੋਣ ਪੈ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਬਿਲਡਰ ਵਲੋਂ ਕਾਲੋਨੀ ‘ਚ ਪਾਰਕ ਤੇ ਮੰਦਰ ਬਣਾਉਣ ਸਮੇਤ ਹੋਰ ਕਈ ਵਾਅਦੇ ਕੀਤੇ ਗਏ ਸਨ, ਜੋ ਕਿ ਅੱਜ ਤੱਕ ਪੂਰੇ ਨਹੀਂ ਹੋਏ। ਸਥਾਨਕ ਵਸਨੀਕਾਂ ਅਨੁਸਾਰ ਗਲੀਆਂ ‘ਚ ਸੱਪ ਘੁੰਮਦੇ ਹੋਣ ਕਾਰਨ ਬੱਚਿਆਂ ਨੂੰ ਬਾਹਰ ਖੇਡਣ ਤੋਂ ਵੀ ਡਰ ਲੱਗਦਾ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਕਾਲੋਨੀ ‘ਚ ਸੀਵਰੇਜ ਟਰੀਟਮੈਂਟ ਪਲਾਂਟ ਦੀ ਸਹੂਲਤ ਨਹੀਂ ਹੈ, ਜਿਸ ਦੂਸ਼ਿਤ ਪਾਣੀ ਚੋਅ ‘ਚ ਛੱਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਕੋਲ ਸ਼ਿਕਾਇਤਾਂ ਕਰਨ ਦੇ ਬਾਵਜੂਦ ਵੀ ਕੋਈ ਠੋਸ ਕਾਰਵਾਈ ਨਹੀਂ ਹੋਈ। ਕੁਝ ਵਸਨੀਕਾਂ ਨੇ ਦੋਸ਼ ਲਗਾਇਆ ਕਿ ਸਮੱਸਿਆਵਾਂ ਬਾਰੇ ਆਵਾਜ਼ ਚੁੱਕਣ ‘ਤੇ ਬਿਲਡਰ ਵਲੋਂ ਪੁਲਿਸ ਕੇਸ ਦਰਜ ਕਰਵਾਉਣ ਦੀ ਧਮਕੀ ਦਿੱਤੀ ਜਾਂਦੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਕਰਵਾ ਕੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਉਧਰ ਦੂਜੇ ਪਾਸੇ ਬਿਲਡਰ ਵੰਸ਼ ਨਾਲ ਗੱਲਬਾਤ ਕਰਨ ‘ਤੇ ਉਨ੍ਹਾਂ ਕਿਹਾ ਕਿ ਜਲਦ ਹੀ ਕਾਲੋਨੀ ਨਗਰ ਕੌਂਸਲ ਦੇ ਹੈਂਡ ਓਵਰ ਕਰ ਦਿੱਤੀ ਜਾਵੇਗੀ। ਸੀਵਰੇਜ ਟਰੀਟਮੈਂਟ ਪਲਾਂਟ ਬਾਰੇ ਗੱਲ ਕਰਨ ‘ਤੇ ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ ਅਧਿਕਾਰੀਆਂ ਵਲੋਂ ਦੂਸ਼ਿਤ ਪਾਣੀ ਨਾਲ ਵਗਦੇ ਚੋਅ ‘ਚ ਸੁੱਟਣ ਦੀ ਗੱਲ ਕਹੀ ਗਈ ਸੀ, ਜਿਸ ਮਗਰੋਂ ਉਹ ਕਾਲੋਨੀ ਦਾ ਗੰਦਾ ਪਾਣੀ ਢਾਬੀ ਵਾਲੇ ਚੋਅ ‘ਚ ਸੁੱਟ ਰਹੇ ਹਨ। ਹੈਰਾਨੀ ਦੀ ਗੱਲ ਹੈ ਕੀ ਬਿਨਾਂ ਟਰੀਟ ਕੀਤੀ ਸੀਵਰੇਜ ਦਾ ਗੰਦਾ ਪਾਣੀ ਇੰਨੇ ਸਾਲਾਂ ਤੋਂ ਢਾਬੀ ਵਾਲੇ ਚੋਅ ‘ਚ ਸੁੱਟਿਆ ਜਾ ਰਿਹਾ ਹੈ, ਪਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸੇ ਦੌਰਾਨ ਸੰਪਰਕ ਕਰਨ ‘ਤੇ ਨਗਰ ਕੌਂਸਲ ਅਧਿਕਾਰੀ ਰਵਨੀਤ ਸਿੰਘ ਨੇ ਕਿਹਾ ਕਿ ਨਗਰ ਕੌਂਸਲ ਖ਼ੁਦ ਸੀਵਰੇਜ ਦਾ ਪਾਣੀ ਟਰੀਟ ਕਰਕੇ ਬਾਹਰ ਛੱਡਦੀ ਹੈ ਤਾਂ ਅਜਿਹੇ ‘ਚ ਕੋਈ ਵਿਅਕਤੀ ਕਿਵੇਂ ਬਿਨਾਂ ਟਰੀਟ ਕੀਤਾ ਪਾਣੀ ਚੋਅ ‘ਚ ਸੁੱਟ ਸਕਦਾ ਹੈ। ਉਨ੍ਹਾਂ ਕਿਹਾ ਇਹ ਵਰਤਾਰਾ ਗ਼ਲਤ ਹੈ, ਜਿਸ ਦੀ ਜਾਂਚ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸੇਵਾ - ਮੁਕਤ ਪੁਲਿਸ ਅਧਿਕਾਰੀਆਂ ਵਲੋਂ ਐੱਸ . ਐੱਸ . ਪੀ . ਮੁਹਾਲੀ ਵਰੁਣ ਸ਼ਰਮਾ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਜ਼ਮੀਨੀ ਵਿਵਾਦ ’ ਚ ਨੌਜਵਾਨ ਦੇ ਕਤਲ ਮਾਮਲੇ ’ ਚ ਦੋਸ਼ੀ ਨੂੰ ਉਮਰ ਕੈਦ
Ad Position 24