10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਡਾ . ਬਲਜੀਤ ਕੌਰ ਦੀ ਅਗਵਾਈ ਹੇਠ ‘ ਸਮਾਈਲ ਸਕੀਮ ’ ਬਣੀ ਭਿੱਖਿਆ ਤੋਂ ਸਨਮਾਨਜਨਕ ਜੀਵਨ ਵੱਲ ਨਵੀਂ ਉਮੀਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਰ ਲੋੜਵੰਦ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਪੰਜਾਬ ਸਰਕਾਰ ਵਚਨਬੱਧ - ਡਾ. ਬਲਜੀਤ ਕੌਰ

ਚੰਡੀਗੜ੍ਹ, 10 ਸਤੰਬਰ (ਅਜੀਤ ਬਿਊਰੋ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਸਭ ਤੋਂ ਵੱਧ ਲੋੜਵੰਦ ਅਤੇ ਹਾਸ਼ੀਏ ’ਤੇ ਰਹਿ ਰਹੇ ਲੋਕਾਂ ਨੂੰ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਵਚਨਬੱਧਤਾ ਤਹਿਤ ਕੈਬਨਿਟ ਮੰਤਰੀ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਚੰਡੀਗੜ੍ਹ, 10 ਸਤੰਬਰ (ਅਜੀਤ ਬਿਊਰੋ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਸਭ ਤੋਂ ਵੱਧ ਲੋੜਵੰਦ ਅਤੇ ਹਾਸ਼ੀਏ ’ਤੇ ਰਹਿ ਰਹੇ ਲੋਕਾਂ ਨੂੰ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਵਚਨਬੱਧਤਾ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ‘ਸਮਾਇਲ ਸਕੀਮ’ ਅਧੀਨ ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਅਤੇ ਜਲੰਧਰ ਵਿਚ ਬੇਘਰ ਅਤੇ ਭਿੱਖਿਆ ਵਿੱਚ ਸ਼ਾਮਿਲ ਵਿਅਕਤੀਆਂ ਦੇ ਬਚਾਅ, ਪੁਨਰਵਾਸ ਅਤੇ ਸਮਾਜਿਕ ਵਸੇਬੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ ਵਿਚ ਮਾਰਚ 2026 ਤੋਂ ਚੱਲ ਰਹੇ ਸਰਵੇ ਦੌਰਾਨ ਹੁਣ ਤੱਕ 422 ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕੀਤੀ ਜਾ ਚੁੱਕੀ ਹੈ। ਇਨ੍ਹਾਂ ’ਚੋਂ 32 ਵਿਅਕਤੀਆਂ ਦਾ ਸਫ਼ਲ ਪੁਨਰਵਾਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 8 ਵਿਅਕਤੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮੁੜ ਜੋੜਿਆ ਗਿਆ, 2 ਬਜ਼ੁਰਗਾਂ ਨੂੰ ਪੈਨਸ਼ਨ ਦਾ ਲਾਭ ਦਿਵਾਇਆ ਗਿਆ, 4 ਵਿਅਕਤੀਆਂ ਦੇ ਆਧਾਰ ਕਾਰਡ ਬਣਵਾਏ ਗਏ, 1 ਵਿਅਕਤੀ ਨੂੰ ਆਸ਼ੀਰਵਾਦ ਸਕੀਮ ਦਾ ਲਾਭ ਦਿਵਾਇਆ ਗਿਆ, 4 ਵਿਅਕਤੀਆਂ ਨੂੰ ਬਿਰਧ ਆਸ਼ਰਮ ਵਿਚ ਭੇਜਿਆ ਗਿਆ ਅਤੇ 13 ਵਿਅਕਤੀਆਂ ਨੂੰ ਰੋਜ਼ਗਾਰ ਜਾਂ ਕਿੱਤੇ ਨਾਲ ਜੋੜਿਆ ਗਿਆ। ਇਸ ਤੋਂ ਇਲਾਵਾ 54 ਵਿਅਕਤੀਆਂ ਦੀ ਕੌਂਸਲਿੰਗ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਵਿਚ ਵੀ 168 ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਪੁਨਰਵਾਸ ਲਈ ਕਾਰਵਾਈ ਜਾਰੀ ਹੈ, ਜਦਕਿ ਸਤੰਬਰ ਦੇ ਦੂਜੇ ਹਫ਼ਤੇ ਦੌਰਾਨ ਲੁਧਿਆਣਾ ਅਤੇ ਜਲੰਧਰ ਵਿੱਚ ਵੀ ਸਰਵੇ ਸ਼ੁਰੂ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ ’ਤੇ ਭਿੱਖਿਆ ਮੰਗਣ ਵਾਲੇ ਵਿਅਕਤੀਆਂ ਨੂੰ ਨਕਦ ਰਕਮ ਦੇਣ ਦੀ ਬਜਾਏ ਉਨ੍ਹਾਂ ਨੂੰ ਸਰਕਾਰ ਵੱਲੋਂ ਉਪਲਬਧ ਪੁਨਰਵਾਸ ਅਤੇ ਸਮਾਜਿਕ ਸਹਾਇਤਾ ਸੇਵਾਵਾਂ ਤੱਕ ਪਹੁੰਚਾਉਣ ਵਿੱਚ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਮਾਜ ਦੇ ਸਾਂਝੇ ਯਤਨਾਂ ਨਾਲ ਹੀ ਭਿਖਿਆ-ਮੁਕਤ, ਆਤਮ-ਨਿਰਭਰ ਅਤੇ ਸਨਮਾਨਜਨਕ ‘ਰੰਗਲਾ ਪੰਜਾਬ’ ਦੀ ਸਿਰਜਣਾ ਸੰਭਵ ਹੈ।
Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਨੂੰ ਜ਼ਿਲ੍ਹੇ ਦੀਆਂ ਅਦਾਲਤਾਂ ’ ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ ਰਾਜੀਨਾਮਾ ਯੋਗ ਫੌਜਦਾਰੀ, ਚੈੱਕ ਬਾਊਂਸ, ਬੈਂਕ ਰ... ਅਗਲੀ ਖ਼ਬਰ ਕਿਸ ਦਾ ਵਾਰਡ ਰਹੇਗਾ , ਕਿਸ ਦੀ ਜਾਵੇਗੀ ਸੀਟ ? ਅੱਜ ਡਰਾਅ ਮਗਰੋਂ ਖੁੱਲ੍ਹਣਗੇ ਟਿਕਟਾਂ ਦੇ ਪੱਤੇ, ਦਾਅਵੇਦਾਰਾਂ ਵਿਚ ਵਧੇਗ...
Ad Position 24