11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਰਾਣਾ ਗਿੱਲ ਵਲੋਂ ਓਮੈਕਸ ਸਿਟੀ ਦੇ ਵਸਨੀਕਾਂ ਨਾਲ ਮੁਲਾਕਾਤ ਲੋਕਾਂ ਨੇ ਭਾਜਪਾ ਨੂੰ ਪੂਰਨ ਸਮਰਥਨ ਦੇਣ ਦਾ ਦਿੱਤਾ ਭਰੋਸਾ

ਮਾਜਰੀ, 10 ਸਤੰਬਰ (ਕੁਲਵੰਤ ਸਿੰਘ ਧੀਮਾਨ )-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਮੀਤ ਪ੍ਰਧਾਨ ਰਣਜੀਤ ਸਿੰਘ ਰਾਣ ਗਿੱਲ ਵਲੋਂ ਨਿਊ ਚੰਡੀਗੜ੍ਹ ਵਿਚਲੀ ਓਮੈਕਸ ਸਿਟੀ ਵਿਖੇ ਸਥਾਨਕ ਵਸਨੀਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਓਮੈਕਸ ਦੇ ਕਲੱਬ ਹਾਊਸ ਵਿਖੇ ਚਾਹ ਦੇ ਕੱਪ ‘ਤੇ ਹੋਈ ਵਿਚਾਰ-ਚਰਚਾ ਦੌਰਾਨ ਰਾਣਾ ਗਿੱਲ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਮਾਜਰੀ, 10 ਸਤੰਬਰ (ਕੁਲਵੰਤ ਸਿੰਘ ਧੀਮਾਨ )-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਮੀਤ ਪ੍ਰਧਾਨ ਰਣਜੀਤ ਸਿੰਘ ਰਾਣ ਗਿੱਲ ਵਲੋਂ ਨਿਊ ਚੰਡੀਗੜ੍ਹ ਵਿਚਲੀ ਓਮੈਕਸ ਸਿਟੀ ਵਿਖੇ ਸਥਾਨਕ ਵਸਨੀਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਓਮੈਕਸ ਦੇ ਕਲੱਬ ਹਾਊਸ ਵਿਖੇ ਚਾਹ ਦੇ ਕੱਪ ‘ਤੇ ਹੋਈ ਵਿਚਾਰ-ਚਰਚਾ ਦੌਰਾਨ ਰਾਣਾ ਗਿੱਲ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਓਮੈਕਸ ਸਿਟੀ ਦੇ ਵਸਨੀਕ ਪੜ੍ਹੇ-ਲਿਖੇ ਹੋਣ ਦੇ ਨਾਲ-ਨਾਲ ਦੇਸ਼ ਦੇ ਜਾਗਰੂਕ ਨਾਗਰਿਕ ਹਨ। ਉਨ੍ਹਾਂ ਕਿਹਾ ਕਿ ਜਾਗਰੂਕ ਅਤੇ ਸੂਝਵਾਨ ਲੋਕਾਂ ਦੀ ਭਾਗੀਦਾਰੀ ਨਾਲ ਹੀ ਸਮਾਜ ਅਤੇ ਸੂਬੇ ਨੂੰ ਤਰੱਕੀ ਦੇ ਰਾਹ ‘ਤੇ ਲਿਜਾਇਆ ਜਾ ਸਕਦਾ ਹੈ। ਇਸ ਮੌਕੇ ਸਥਾਨਕ ਵਸਨੀਕਾਂ ਨੇ ਮੁੱਖ ਤੌਰ ‘ਤੇ ਪੀਣ ਵਾਲੇ ਪਾਣੀ, ਖ਼ਰਾਬ ਸੜਕਾਂ ਤੇ ਅਵਾਰਾ ਕੁੱਤਿਆਂ ਦੀ ਸਮੱਸਿਆ ਸਮੇਤ ਰੋਜ਼ਾਨਾ ਜੀਵਨ ਨਾਲ ਜੁੜੀਆਂ ਹੋਰ ਕਈ ਮੁਸ਼ਕਿਲਾਂ ਰਾਣਾ ਗਿੱਲ ਦੇ ਧਿਆਨ ‘ਚ ਲਿਆਂਦੀਆਂ, ਜਿਸ ‘ਤੇ ਰਾਣਾ ਗਿੱਲ ਨੇ ਭਰੋਸਾ ਦਿਵਾਇਆ ਕਿ ਇਨ੍ਹਾਂ ਸਮੱਸਿਆਵਾਂ ਨੂੰ ਸੰਬੰਧਿਤ ਵਿਭਾਗਾਂ ਦੇ ਧਿਆਨ ‘ਚ ਲਿਆ ਕੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੌਜੂਦਾ ਆਰਥਿਕ ਅਤੇ ਵਿਕਾਸ ਸੰਬੰਧੀ ਚੁਣੌਤੀਆਂ ‘ਚੋਂ ਬਾਹਰ ਕੱਢਣ ਲਈ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ‘ਚ ਭਾਜਪਾ ਦੀ ਡਬਲ ਇੰਜਣ ਸਰਕਾਰ ਹੀ ਸੂਬੇ ਨੂੰ ਤੇਜ਼ੀ ਨਾਲ ਵਿਕਾਸ ਅਤੇ ਆਰਥਿਕ ਮਜ਼ਬੂਤੀ ਦੇ ਰਾਹ ‘ਤੇ ਅੱਗੇ ਲਿਜਾ ਸਕਦੀ ਹੈ। ਉਨ੍ਹਾਂ ਓਮੈਕਸ ਸਿਟੀ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਜਾਗਰੂਕ ਹੋਣ ਦੇ ਨਾਲ-ਨਾਲ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਪੰਜਾਬ ਦੇ ਬਿਹਤਰ ਭਵਿੱਖ, ਵਿਕਾਸ ਅਤੇ ਖੁਸ਼ਹਾਲੀ ਲਈ ਸੋਚ-ਸਮਝ ਕੇ ਵੋਟ ਪਾਉਣ ਲਈ ਪ੍ਰੇਰਿਤ ਕਰਨ। ਇਸੇ ਦੌਰਾਨ ਲੋਕਾਂ ਨੇ ਵਿਧਾਨ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਪੁਨੀਤ ਬੰਸਲ, ਉੱਜਵਲ ਕਟਿਆਲ, ਸਤਵੀਰ ਸਿੰਘ, ਸ਼ਿਵੀਰਾਜ ਸਿੰਘ ਬਰਾੜ, ਰਜੀਵ ਕਪੂਰ, ਰਮੇਸ਼ ਬਰਵਾਲ, ਹਿੰਦੂ ਸ਼ਰਮਾ, ਰੇਖਾ ਸ਼ਰਮਾ, ਗਗਨਦੀਪ ਕੌਰ, ਕਿਰਨ, ਦਰਸ਼ਨ ਸਿੰਘ ਪੰਚ, ਹਰਵਿੰਦਰ ਸਿੰਘ ਤੇ ਰਣਵੀਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਨਾਲ ਜੁੜਨ ਨੌਜਵਾਨ , ਨਸ਼ਿਆਂ ਤੋਂ ਰਹਿਣ ਦੂਰ - ਰਾਜਪਾਲ ਕਟਾਰੀਆ ਅਗਲੀ ਖ਼ਬਰ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ vs ਖੂਨਦਾਨ ਕੈਂਪ ਲਗਾਇਆ
Ad Position 24