11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਖੇਡਾਂ ਨਾਲ ਜੁੜਨ ਨੌਜਵਾਨ , ਨਸ਼ਿਆਂ ਤੋਂ ਰਹਿਣ ਦੂਰ - ਰਾਜਪਾਲ ਕਟਾਰੀਆ

ਚੰਡੀਗੜ੍ਹ, 10 ਸਤੰਬਰ (ਸੰਦੀਪ ਕੁਮਾਰ ਮਾਹਨਾ) - ਕੰਪੀਟੈਂਟ ਫਾਊਂਡੇਸ਼ਨ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਲਈ ਚਲਾਈ ਜਾ ਰਹੀ ‘ਹੱਸਦੇ-ਖੇਡਦੇ’ ਮੁਹਿੰਮ ਤਹਿਤ 32 ਪ੍ਰਤਿਭਾਸ਼ਾਲੀ ਖਿਡਾਰੀਆਂ ਨੂੰ ਖੇਡ ਕਿੱਟਾਂ ਦਿੱਤੀਆਂ ਗਈਆਂ। ਪੰਜਾਬ ਦੇ ਰਾਜਪਾਲ ਤੇ ਯੂ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਚੰਡੀਗੜ੍ਹ, 10 ਸਤੰਬਰ (ਸੰਦੀਪ ਕੁਮਾਰ ਮਾਹਨਾ) - ਕੰਪੀਟੈਂਟ ਫਾਊਂਡੇਸ਼ਨ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਲਈ ਚਲਾਈ ਜਾ ਰਹੀ ‘ਹੱਸਦੇ-ਖੇਡਦੇ’ ਮੁਹਿੰਮ ਤਹਿਤ 32 ਪ੍ਰਤਿਭਾਸ਼ਾਲੀ ਖਿਡਾਰੀਆਂ ਨੂੰ ਖੇਡ ਕਿੱਟਾਂ ਦਿੱਤੀਆਂ ਗਈਆਂ। ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਰਥਿਕ ਤੰਗੀ ਜਾਂ ਸਾਧਨਾਂ ਦੀ ਘਾਟ ਕਿਸੇ ਪ੍ਰਤਿਭਾਸ਼ਾਲੀ ਖਿਡਾਰੀ ਦੇ ਸੁਪਨਿਆਂ ਵਿਚ ਰੁਕਾਵਟ ਨਹੀਂ ਬਣਨੀ ਚਾਹੀਦੀ। ਚੰਡੀਗੜ੍ਹ ਸਥਿਤ ਪੰਜਾਬ ਲੋਕ ਭਵਨ ਦੇ ਬੈਂਕੁਇਟ ਹਾਲ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜਪਾਲ ਕਟਾਰੀਆ ਨੇ ਕਿਹਾ ਕਿ ਖੇਡ ਕਿੱਟਾਂ ਦੀ ਵੰਡ ਤੋਂ ਇਲਾਵਾ ਇਹ ਮੁਹਿੰਮ ਨੌਜਵਾਨਾਂ ਨੂੰ ਬਰਾਬਰ ਮੌਕੇ ਅਤੇ ਆਤਮ-ਵਿਸ਼ਵਾਸ ਦੇਣ ਦਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਨਕਾਰਾਤਮਕ ਪ੍ਰਭਾਵਾਂ ਤੋਂ ਦੂਰ ਰੱਖਣ ਦਾ ਪ੍ਰਭਾਵਸ਼ਾਲੀ ਸਾਧਨ ਹਨ। ਕੰਪੀਟੈਂਟ ਫਾਊਂਡੇਸ਼ਨ ਦੇ ਚੇਅਰਮੈਨ ਤੇ ਸੀਨੀਅਰ ਭਾਜਪਾ ਆਗੂ ਸੰਜੇ ਟੰਡਨ ਨੇ ਦੱਸਿਆ ਕਿ ਸਾਲ 2021 ਵਿਚ ਸ਼ੁਰੂ ਹੋਈ ਮੁਹਿੰਮ ਤਹਿਤ ਪਹਿਲੇ ਚਾਰ ਸਾਲਾਂ ਦੌਰਾਨ ਚੰਡੀਗੜ੍ਹ ਦੇ 12 ਸਰਕਾਰੀ ਸਕੂਲਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ 600 ਸਕੂਲ ਕਿੱਟਾਂ ਦਿੱਤੀਆਂ ਗਈਆਂ। ਬਾਅਦ ਵਿਚ ਇਸ ਦਾ ਦਾਇਰਾ ਵਧਾ ਕੇ ਪ੍ਰਤਿਭਾਸ਼ਾਲੀ ਖਿਡਾਰੀਆਂ ਨੂੰ ਸਹਾਇਤਾ ਦੇਣ ਤੱਕ ਕੀਤਾ ਗਿਆ। ਹੁਣ ਤੱਕ 10 ਖੇਡ ਵਿਧਾਵਾਂ ਨਾਲ ਸਬੰਧਿਤ 350 ਤੋਂ ਵੱਧ ਨੌਜਵਾਨ ਖਿਡਾਰੀਆਂ ਨੂੰ ਖੇਡ ਕਿੱਟਾਂ ਦਿੱਤੀਆਂ ਜਾ ਚੁੱਕੀਆਂ ਹਨ। ਫਾਊਂਡੇਸ਼ਨ ਵਲੋਂ ਦਿਵਿਆਂਗ ਖਿਡਾਰੀਆਂ ਨੂੰ ਵੀ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ .ਆਰ.ਆਈ.ਆਈ.ਡੀ. ਨੂੰ ਖੇਡ ਸਾਜ਼ੋ-ਸਾਮਾਨ ਮੁਹੱਈਆ ਕਰਵਾਉਣ ਤੋਂ ਇਲਾਵਾ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਤਗਮੇ ਜਿੱਤਣ ਵਾਲੇ 17 ਦਿਵਿਆਂਗ ਖਿਡਾਰੀਆਂ ਦੀ ਮਦਦ ਕੀਤੀ ਗਈ ਹੈ। ਮੌਜੂਦਾ ਪੜਾਅ ਵਿਚ ਬੈਡਮਿੰਟਨ, ਟੈਨਿਸ, ਐਥਲੈਟਿਕਸ ਅਤੇ ਫੁੱਟਬਾਲ ਦੇ 32 ਖਿਡਾਰੀਆਂ ਨੂੰ ਕਿੱਟਾਂ ਦਿੱਤੀਆਂ ਗਈਆਂ। ਰਾਜਪਾਲ ਨੇ ਫਾਊਂਡੇਸ਼ਨ ਵਲੋਂ ਪਿਛਲੇ ਦੋ ਦਹਾਕਿਆਂ ਤੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕੀਤੀ। ਇਨ੍ਹਾਂ ਵਿਚ ਖੂਨਦਾਨ ਕੈਂਪ, ਸਰਜਰੀਆਂ ਲਈ ਵਿੱਤੀ ਸਹਾਇਤਾ ਅਤੇ ਪੀ.ਜੀ.ਆਈ.ਐੱਮ.ਈ.ਆਰ. ਵਿਖੇ ਹਰ ਮਹੀਨੇ 10 ਅੱਖਾਂ ਦੀਆਂ ਸਰਜਰੀਆਂ ਲਈ ਸਹਾਇਤਾ ਸ਼ਾਮਿਲ ਹੈ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਨੂੰ ਨਸ਼ਾ ਮੁਕਤ ਬਣਾਉਣ ਲਈ ਭਾਈਚਾਰਕ ਮੁਹਿੰਮ ਸ਼ੁਰੂ ਨਸ਼ਾ ਤਸਕਰ ਨਾਜਾਇਜ਼ ਕਾਰੋਬਾਰ ਛੱਡਣ, ਨਹੀਂ ਤਾਂ ਹੋਵੇਗੀ ਸਖ਼ਤ... ਅਗਲੀ ਖ਼ਬਰ ਰਾਣਾ ਗਿੱਲ ਵਲੋਂ ਓਮੈਕਸ ਸਿਟੀ ਦੇ ਵਸਨੀਕਾਂ ਨਾਲ ਮੁਲਾਕਾਤ ਲੋਕਾਂ ਨੇ ਭਾਜਪਾ ਨੂੰ ਪੂਰਨ ਸਮਰਥਨ ਦੇਣ ਦਾ ਦਿੱਤਾ ਭਰੋਸਾ
Ad Position 24