11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਚੰਡੀਗੜ੍ਹ ਨੂੰ ਨਸ਼ਾ ਮੁਕਤ ਬਣਾਉਣ ਲਈ ਭਾਈਚਾਰਕ ਮੁਹਿੰਮ ਸ਼ੁਰੂ ਨਸ਼ਾ ਤਸਕਰ ਨਾਜਾਇਜ਼ ਕਾਰੋਬਾਰ ਛੱਡਣ, ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ - ਰਾਜਪਾਲ ਕਟਾਰੀਆ

ਚੰਡੀਗੜ੍ਹ, 10 ਸਤੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਦੇ ਰਾਜਪਾਲ ਅਤੇ ਯੂ. ਟੀ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਚੰਡੀਗੜ੍ਹ, 10 ਸਤੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਤਸਕਰਾਂ ਨੂੰ ਨਜਾਇਜ਼ ਕਾਰੋਬਾਰ ਛੱਡਣ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਤੱਤਾਂ ਵਿਰੁੱਧ ਕਾਰਵਾਈ ਹੋਰ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰੀ ਯਤਨਾਂ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਸਰਗਰਮ ਭਾਗੀਦਾਰੀ ਨਾਲ ਲਗਾਤਾਰ ਭਾਈਚਾਰਕ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ। ਇਸ ਮੌਕੇ ਮੇਅਰ ਸੌਰਭ ਜੋਸ਼ੀ ਨੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ’ਤੇ ਬੁਲਡੋਜ਼ਰ ਚਲਾਉਣ ਦੀ ਮੰਗ ਕਰਦਿਆਂ ਰਾਜਪਾਲ ਤੋਂ ਅਜਿਹੀ ਕਾਰਵਾਈ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ। ਨਗਰ ਨਿਗਮ ਚੰਡੀਗੜ੍ਹ ਵਲੋਂ ਸੈਕਟਰ 17 ਪਲਾਜ਼ਾ ਵਿਖੇ ਕਰਵਾਏ ਨਸ਼ਾ ਮੁਕਤ ਜਾਗਰੂਕਤਾ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਰਾਜਪਾਲ ਕਟਾਰੀਆ ਨੇ ਕਿਹਾ ਕਿ ਨਸ਼ਾ ਇਕ ਗੰਭੀਰ ਸਮਾਜਿਕ ਚੁਣੌਤੀ ਹੈ, ਜੋ ਵਿਅਕਤੀਆਂ, ਪਰਿਵਾਰਾਂ, ਸਮਾਜ ਅਤੇ ਦੇਸ਼ ਦੇ ਭਵਿੱਖ ਨੂੰ ਪ੍ਰਭਾਵਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਿਰਫ਼ ਸਰਕਾਰੀ ਕਾਰਵਾਈ ਤੱਕ ਸੀਮਤ ਰੱਖਣ ਦੀ ਬਜਾਏ ਸਮਾਜ ਦੇ ਹਰੇਕ ਵਰਗ ਨੂੰ ਇਸ ਨਾਲ ਜੋੜਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨਸ਼ਿਆਂ ਤੋਂ ਬਚਾਅ ਦੀ ਪਹਿਲੀ ਕੜੀ ਹੈ, ਜਦਕਿ ਸਕੂਲਾਂ ਅਤੇ ਅਧਿਆਪਕਾਂ ਦੀ ਵੀ ਬੱਚਿਆਂ ਨੂੰ ਸਿਹਤਮੰਦ ਤੇ ਉਸਾਰੂ ਜੀਵਨ ਵੱਲ ਪ੍ਰੇਰਿਤ ਕਰਨ ਵਿਚ ਅਹਿਮ ਭੂਮਿਕਾ ਹੈ। ਉਨ੍ਹਾਂ ਚੰਡੀਗੜ੍ਹ ਪ੍ਰਸ਼ਾਸਨ, ਨਗਰ ਨਿਗਮ, ਆਰ.ਡਬਲਯੂ.ਏਜ਼., ਮਾਰਕੀਟ ਐਸੋਸੀਏਸ਼ਨਾਂ, ਸਵੈ-ਸਹਾਇਤਾ ਸਮੂਹਾਂ, ਵਿਦਿਅਕ ਸੰਸਥਾਵਾਂ, ਸਮਾਜਿਕ ਤੇ ਵਪਾਰਕ ਸੰਗਠਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੀ ਰੋਕਥਾਮ, ਜਾਗਰੂਕਤਾ, ਮੁੱਢਲੀ ਪਛਾਣ, ਕਾਊਂਸਲਿੰਗ, ਇਲਾਜ ਅਤੇ ਮੁੜ ਵਸੇਬੇ ਲਈ ਸਾਂਝੇ ਤੌਰ ’ਤੇ ਕੰਮ ਕਰਨ ਦੀ ਅਪੀਲ ਕੀਤੀ। ਰਾਜਪਾਲ ਕਟਾਰੀਆ ਨੇ ਸਕੂਲਾਂ, ਕਾਲਜਾਂ, ਸੈਕਟਰਾਂ, ਕਾਲੋਨੀਆਂ, ਬਾਜ਼ਾਰਾਂ ਅਤੇ ਹੋਰ ਜਨਤਕ ਥਾਵਾਂ ’ਤੇ ਨਿਯਮਤ ਜਾਗਰੂਕਤਾ ਪ੍ਰੋਗਰਾਮ ਅਤੇ ਨੁੱਕੜ ਨਾਟਕ ਕਰਵਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਸਵੈ-ਸਹਾਇਤਾ ਸਮੂਹਾਂ ਵਲੋਂ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਮੂਹ ਨਸ਼ੇ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਕਾਉਂਸਲਿੰਗ, ਇਲਾਜ ਅਤੇ ਮੁੜ ਵਸੇਬੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਹੁਨਰ ਵਿਕਾਸ, ਤਕਨਾਲੋਜੀ, ਉੱਦਮਤਾ, ਸੰਗੀਤ, ਪੜ੍ਹਨ ਅਤੇ ਸਮਾਜ ਸੇਵਾ ਨਾਲ ਜੁੜਨ ਦੀ ਅਪੀਲ ਕੀਤੀ। ਮੇਅਰ ਸੌਰਭ ਜੋਸ਼ੀ ਨੇ ਇਸ ਮੌਕੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਦੀਆਂ ਜਾਇਦਾਦਾਂ ’ਤੇ ਬੁਲਡੋਜ਼ਰ ਚਲਾਏ ਜਾਣੇ ਚਾਹੀਦੇ ਹਨ। ਉਨ੍ਹਾਂ ਰਾਜਪਾਲ ਤੋਂ ਅਜਿਹੀ ਕਾਰਵਾਈ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਅਤੇ ਸਬੰਧਿਤ ਅਧਿਕਾਰੀਆਂ ਨੂੰ ਕਾਨੂੰਨ ਅਨੁਸਾਰ ਲੋੜੀਂਦੇ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਵਿਦਿਆਰਥੀਆਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਨਗਰ ਨਿਗਮ ਦੇ ਵਿਸ਼ੇਸ਼ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਹਾਜ਼ਰੀਨ ਦਾ ਸਵਾਗਤ ਕਰਦਿਆਂ ‘ਨਸ਼ਾ ਮੁਕਤ ਚੰਡੀਗੜ੍ਹ’ ਅਤੇ ਰਾਸ਼ਟਰੀ ਪੋਸ਼ਣ ਮਹੀਨੇ ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦਾ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ, ਜਦਕਿ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-35 ਦੇ ਅਧਿਆਪਕ ਵਲੋਂ ਵਿਸ਼ੇਸ਼ ਗੀਤ ਪੇਸ਼ ਕੀਤਾ ਗਿਆ। ਸਮਾਗਮ ’ਚ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ, ਚੰਡੀਗੜ੍ਹ ਵਪਾਰ ਮੰਡਲ ਦੇ ਪ੍ਰਧਾਨ ਸੰਜੀਵ ਚੱਢਾ ਸਮੇਤ ਅਧਿਕਾਰੀ, ਵਿਦਿਆਰਥੀ, ਅਧਿਆਪਕ ਅਤੇ ਐੱਨ.ਐੱਸ.ਐੱਸ. ਵਲੰਟੀਅਰ ਹਾਜ਼ਰ ਸਨ। ਸੰਜੀਵ ਚੱਢਾ ਨੇ ਧੰਨਵਾਦ ਮਤਾ ਪੇਸ਼ ਕਰਦਿਆਂ ਚੰਡੀਗੜ੍ਹ ਦੇ ਹਰ ਬਾਜ਼ਾਰ ਵਿਚ ਅਗਲੇ ਤਿੰਨ ਮਹੀਨਿਆਂ ਦੌਰਾਨ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਆਯੁਸ਼ਮਾਨ ਆਰੋਗਿਆ ਕੇਂਦਰ ਚਤਾਮਲੀ ਵਿਖੇ ਅੱਖਾਂ ਦਾ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਖੇਡਾਂ ਨਾਲ ਜੁੜਨ ਨੌਜਵਾਨ , ਨਸ਼ਿਆਂ ਤੋਂ ਰਹਿਣ ਦੂਰ - ਰਾਜਪਾਲ ਕਟਾਰੀਆ
Ad Position 24