12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਯੂ . ਪੀ . ਆਈ . ਅਤੇ ਏ . ਪੀ . ਕੇ . ਫਾਈਲ ਰਾਹੀਂ 4.07 ਲੱਖ ਦੀ ਸਾਈਬਰ ਠੱਗੀ ਦੋ ਵੱਖ-ਵੱਖ ਮਾਮਲਿਆਂ ਵਿਚ ਸਾਈਬਰ ਥਾਣੇ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ

ਚੰਡੀਗੜ੍ਹ, 11 ਸਤੰਬਰ (ਕਪਿਲ ਵਧਵਾ)—ਸਾਈਬਰ ਠੱਗਾਂ ਵਲੋਂ ਲੋਕਾਂ ਨੂੰ ਨਿਸ਼ਾਨਾ ਬਣਾਉਂਦਿਆਂ ਯੂ. ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਚੰਡੀਗੜ੍ਹ, 11 ਸਤੰਬਰ (ਕਪਿਲ ਵਧਵਾ)—ਸਾਈਬਰ ਠੱਗਾਂ ਵਲੋਂ ਲੋਕਾਂ ਨੂੰ ਨਿਸ਼ਾਨਾ ਬਣਾਉਂਦਿਆਂ ਯੂ.ਪੀ.ਆਈ. ਐਪ ਅਤੇ ਏ.ਪੀ.ਕੇ. ਫਾਈਲ ਰਾਹੀਂ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋ ਮਾਮਲੇ ਸਾਹਮਣੇ ਆਏ ਹਨ। ਦੋਵਾਂ ਮਾਮਲਿਆਂ ਵਿਚ ਚੰਡੀਗੜ੍ਹ ਦੇ ਸਾਈਬਰ ਥਾਣੇ ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਬੀ.ਐੱਨ.ਐੱਸ. ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੈਕਟਰ-26 ਵਾਸੀ ਦੇਵਿੰਦਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਨੇ ਉਸ ਦੀ ਯੂ.ਪੀ.ਆਈ. ਐਪ ਦੀ ਵਰਤੋਂ ਕਰਦਿਆਂ 2,43,996.61 ਰੁਪਏ ਦੀ ਠੱਗੀ ਮਾਰੀ। ਇਸ ਸਬੰਧੀ ਥਾਣਾ ਸਾਈਬਰ ਚੰਡੀਗੜ੍ਹ ਵਿਚ ਬੀ.ਐੱਨ.ਐੱਸ. ਦੀਆਂ ਧਾਰਾਵਾਂ 318(4), 319(2), 336(3), 338, 340(2) ਅਤੇ 61(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਸੈਕਟਰ-38ਬੀ ਵਾਸੀ ਨਵੀਨ ਗੁਪਤਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ ਏ.ਪੀ.ਕੇ. ਫਾਈਲ ਡਾਊਨਲੋਡ ਕਰਨ ਤੋਂ ਬਾਅਦ ਅਣਪਛਾਤੇ ਵਿਅਕਤੀ ਨੇ ਉਸ ਨਾਲ 1,63,500 ਰੁਪਏ ਦੀ ਠੱਗੀ ਮਾਰੀ। ਇਸ ਮਾਮਲੇ ਵਿਚ ਵੀ ਉਕਤ ਧਾਰਾਵਾਂ ਤਹਿਤ ਸਾਈਬਰ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਦੋਵਾਂ ਮਾਮਲਿਆਂ ਵਿਚ ਪੈਸਿਆਂ ਦੇ ਲੈਣ-ਦੇਣ ਅਤੇ ਮੁਲਜ਼ਮਾਂ ਦੀ ਪਛਾਣ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ , ਪਨਬੱਸ / ਪੀ . ਆਰ . ਟੀ . ਸੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਬਾਰੇ ਕੀਤੀ ਗੇਟ ਰੈਲੀ ਅਗਲੀ ਖ਼ਬਰ ਚੰਡੀਗੜ੍ਹ ’ ਚ ਆਲ ਇੰਡੀਆ ਬੈਂਕ ਹੜਤਾਲ ਨੂੰ ਵਿਆਪਕ ਸਮਰਥਨ ; ਪੰਜ ਦਿਨਾਂ ਦੇ ਕੰਮ ਹਫ਼ਤੇ ਦੀ ਮੰਗ ਨੂੰ ਲੈ ਕੇ ਉਠਾਈ ਆਵਾਜ਼
Ad Position 24