12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸ਼੍ਰੋਮਣੀ ਅਕਾਲੀ ਦਲ ( ਬ ) ਪ੍ਰਤੀ ਵਿਰੋਧੀਆਂ ਵਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਤੋਂ ਸੁਚੇਤ ਹੋਣ ਦੀ ਲੋੜ - ਸੁਖਬੀਰ ਸਿੰਘ ਬਾਦਲ

ਮੁੱਲਾਂਪੁਰ ਗਰੀਬਦਾਸ/ਖਰੜ/ਕੁਰਾਲੀ, 11 ਸਤੰਬਰ (ਦਿਲਬਰ ਸਿੰਘ ਖੈਰਪੁਰ/ਤਰਸੇਮ ਸਿੰਘ ਜੰਡਪੁਰੀ/ਹਰਪ੍ਰੀਤ ਸਿੰਘ/ਬਿੱਲਾ ਅਕਾਲਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਕੋਈ ਮਾਮੂਲੀ ਪਾਰਟੀ ਨਹੀਂ, ਸਗੋਂ ਇਹ ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਲੜੇ ਗਏ ਸੰਘਰਸ਼ਾਂ ’ਚੋਂ ਪੈਦਾ ਹੋਈ ਤੇ ਕਈ ਸਾਲਾਂ ਦਾ ਲੰਮਾ ਪੈਂਡਾ ਤੈਅ ਕਰਕੇ ਪੰਜਾਬੀਆਂ ਦੇ ਦਿਲਾਂ ’ਤੇ ਰਾਜ ਕਰਨ ਵਾਲੀ ਇਕੋ ਇਕ ਖੇਤਰੀ ਪਾਰਟੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਪਲਹੇੜੀ (ਨਿਊ ਚੰਡੀਗੜ੍ਹ) ਵਿਖੇ ’ਪੰਜਾਬ ਬਚਾਓ ਰੈਲੀ’ ਦੌਰਾਨ ਜੁੜੇ ਇਕੱਠ ਨੂੰ ਸੰਬੋਧਨ ਕਰਨ ਮੌਕੇ ਕੀਤਾ।

Ad Position 21
repet_subhas-goyals [Copy P29]
ਪਿੰਡ ਪਲਹੇੜੀ (ਨਿਊ ਚੰਡੀਗੜ੍ਹ) ਵਿਖੇ ‘ਪੰਜਾਬ ਬਚਾਓ ਰੈਲੀ’ ਦੌਰਾਨ ਜੁੜਿਆ ਹਲਕਾ ਖਰੜ ਦੇ ਵਸਨੀਕਾਂ ਦਾ ਠਾਠਾਂ ਮਾਰਦਾ ਇਕੱਠ। 12-09-2026

ਮੁੱਲਾਂਪੁਰ ਗਰੀਬਦਾਸ/ਖਰੜ/ਕੁਰਾਲੀ, 11 ਸਤੰਬਰ (ਦਿਲਬਰ ਸਿੰਘ ਖੈਰਪੁਰ/ਤਰਸੇਮ ਸਿੰਘ ਜੰਡਪੁਰੀ/ਹਰਪ੍ਰੀਤ ਸਿੰਘ/ਬਿੱਲਾ ਅਕਾਲਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਕੋਈ ਮਾਮੂਲੀ ਪਾਰਟੀ ਨਹੀਂ, ਸਗੋਂ ਇਹ ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਲੜੇ ਗਏ ਸੰਘਰਸ਼ਾਂ ’ਚੋਂ ਪੈਦਾ ਹੋਈ ਤੇ ਕਈ ਸਾਲਾਂ ਦਾ ਲੰਮਾ ਪੈਂਡਾ ਤੈਅ ਕਰਕੇ ਪੰਜਾਬੀਆਂ ਦੇ ਦਿਲਾਂ ’ਤੇ ਰਾਜ ਕਰਨ ਵਾਲੀ ਇਕੋ ਇਕ ਖੇਤਰੀ ਪਾਰਟੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਪਲਹੇੜੀ (ਨਿਊ ਚੰਡੀਗੜ੍ਹ) ਵਿਖੇ ’ਪੰਜਾਬ ਬਚਾਓ ਰੈਲੀ’ ਦੌਰਾਨ ਜੁੜੇ ਇਕੱਠ ਨੂੰ ਸੰਬੋਧਨ ਕਰਨ ਮੌਕੇ ਕੀਤਾ। ਉਨ੍ਹਾਂ ਆਮ ਆਦਮੀ ਪਾਰਟੀ ਦਾ ਨਾਂਅ ਲਏ ਬਗ਼ੈਰ ਆਖਿਆ ਕਿ ਜਿਹੜੀ ਪਾਰਟੀ ਤੇ ਇਸ ਦੇ ਆਗੂ ਰਾਤੋਂ ਰਾਤ ਬਣੇ ਹੋਣ ਉਸ ਤੋਂ ਵਿਕਾਸ ਤੇ ਲੋਕਾਂ ਦੀ ਭਲਾਈ ਦੀ ਕੀ ਆਸ ਰੱਖੀ ਜਾ ਸਕਦੀ ਹੈ। ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ’ਚ ਹੋਈ ਇਸ ਰੈਲੀ ਦੌਰਾਨ ਜੁੜੇ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਤੋਂ ਬਾਗ਼ੋ-ਬਾਗ਼ ਹੁੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਰੈਲੀ ਪੰਜਾਬ ’ਚ ਅਕਾਲੀ ਦਲ ਦੀ ਨਵਾਂ ਇਤਿਹਾਸ ਸਿਰਜੇਗੀ। ਉਨ੍ਹਾਂ ਪਾਰਟੀ ਪ੍ਰਤੀ ਵਿਰੋਧੀਆਂ ਵਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਕਾਲੀ ਦੀ ਸਰਕਾਰ ਸਮੇਂ ਸੂਬਾ ਹਰ ਪੱਖੋਂ ਖ਼ੁਸ਼ਹਾਲ ਸੀ, ਪਰ ਪਿਛਲੇ 10 ਸਾਲਾਂ ਦੌਰਾਨ ਕਾਂਗਰਸ ਤੇ ਆਮ ਆਦ ਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ’ਚ ਪੰਜਾਬ ਬਰਬਾਦੀ ਵੱਲ ਵਧਿਆ ਹੈ। ਉਨ੍ਹਾਂ ਕਿਹਾ ਕਿ ਰਿਸ਼ਵਤਖੋਰੀ, ਨਸ਼ਿਆਂ, ਗੈਂਗਸਟਰਵਾਦ, ਸਿੱਖਿਆ, ਸਿਹਤ ਤੇ ਹੋਰ ਕਈ ਪੱਖਾਂ ਤੋਂ ਪੰਜਾਬ ਗੁਆਂਢੀ ਸੂਬਿਆਂ ਨਾਲੋਂ ਕਾਫ਼ੀ ਪਛੜ ਚੁੱਕਾ ਹੈ। ਉਨ੍ਹਾਂ ਸੂਬਾ ਵਾਸੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਵਿਰੋਧੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਪ੍ਰਤੀ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਿਹਾ ਜਾਵੇ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਲਈ ਜ਼ਿੰਮੇਵਾਰ ਕਾਂਗਰਸ ਪਾਰਟੀ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਨੰਬਰ ਇਕ ਦੁਸ਼ਮਣ ਦੱਸਿਆ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ਨੂੰ ਕਰਜ਼ੇ ਦੀ ਪੰਡ ਥੱਲ੍ਹੇ ਦਬਾਉਣ ਲਈ ਜ਼ਿੰਮੇਵਾਰ ਆਖਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਪੰਜਾਬ ਦੀ ਤਰੱਕੀ, ਖੁਸ਼ਹਾਲੀ ਤੇ ਵਿਕਾਸ ਨਾਲ ਕੋਈ ਸਰੋਕਾਰ ਨਹੀਂ ਹੈ, ਸਗੋਂ ਆਪਣੇ ਨਿੱਜੀ ਹਿੱਤਾਂ ਨੂੰ ਪਹਿਲ ਦੇਣਾ ਹੀ ਪੰਥ ਦੋਖੀ ਤੇ ਗੁਰੂ ਦੋਖੀ ਮੁੱਖ ਮੰਤਰੀ ਸਮੇਤ ਇਸ ਦੇ ਹੋਰਨਾਂ ਆਗੂਆਂ ਦਾ ਮੁੱਖ ਮਕਸਦ ਹੈ। ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਦੀ ਅਪੀਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਦਾਅਵੇ ਨਾਲ ਕਿਹਾ ਕਿ ਲੋਕਾਂ ਦੇ ਫਤਵੇ ਨਾਲ ਪੰਜਾਬ ’ਚ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੀ ਬਣੇਗੀ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਜਮੇਰ ਸਿੰਘ ਖੇੜਾ, ਸੀਨੀਅਰ ਅਕਾਲੀ ਆਗੂ ਐੱਨ. ਕੇ. ਸ਼ਰਮਾ ਅਤੇ ਸਰਬਜੀਤ ਸਿੰਘ ਝਿੰਜਰ ਨੇ ਆਪਣੇ ਸੰਬੋਧਨ ’ਚ ਹਲਕਾ ਖਰੜ ਵਿਖੇ ਹੋਈ ਇਸ ਰੈਲੀ ’ਚ ਲੋਕਾਂ ਦਾ ਭਰਵਾਂ ਇਕੱਠ ਦੇਖਦਿਆਂ ਕਿਹਾ ਕਿ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਲੋਕਾਂ ਘਰ-ਘਰ ਤੋਂ ਰੈਲੀ ’ਚ ਚਾਅ ਨਾਲ ਪੁੱਜਣਾ ਪੰਜਾਬ ਦੇ ਭਵਿੱਖ ਲਈ ਸ਼ੁੱਭ ਸੰਕੇਤ ਹੈ। ਉਕਤ ਆਗੂਆਂ ਨੇ ਆਮ ਆਦਮੀ ਪਾਰਟੀ, ਕਾਂਗਰਸ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ’ਚ ਕੇਵਲ ਚਾਰ ਮਹੀਨੇ ਰਹਿ ਗਏ ਹਨ, ਲਿਹਾਜ਼ਾ ਲੋਕ ਇਨ੍ਹਾਂ ਪੰਜਾਬ ਤੇ ਪੰਥ ਵਿਰੋਧੀਆਂ ਨੂੰ ਮੂੰਹ ਨਾ ਲਗਾਉਣ। ਇਸੇ ਦੌਰਾਨ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਆਪਣੇ ਸੰਬੋਧਨ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਰੈਲੀ ਵਿਚ ਹੁੰਮ-ਹੁੰਮਾ ਕੇ ਪੁੱਜੇ ਹਲਕਾ ਵਾਸੀਆਂ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਜਿਥੇ ਪਿਛਲੇ 10 ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਖਰੜ ਤੋਂ ਵਿਧਾਇਕ ਰਹੇ ਆਗੂਆਂ ਦੀ ਮਾੜੀ ਕਾਰਗੁਜਾਰੀ ’ਤੇ ਚਾਨਣਾ ਪਾਇਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਐੱਸ. ਸੀ./ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ਼ਿਆਮ ਲਾਲ ਗੁੜ੍ਹਾ, ਦਿਲਬਾਗ ਸਿੰਘ ਮੀਆਂਪੁਰ, ਹਰਦੀਪ ਸਿੰਘ ਖਿਜ਼ਰਾਬਾਦ, ਗੁਰਧਿਆਨ ਸਿੰਘ ਕਰੌਰਾਂ, ਯੂਥ ਅਕਾਲੀ ਆਗੂ ਲੱਕੀ ਬਜੀਦਪੁਰ, ਕਮਲਜੀਤ ਸਿੰਘ ਕਲੇਰ ਤੇ ਜਸਵਿੰਦਰ ਸਿੰਘ ਛਿੰਦਾ ਸਮੇਤ ਵੱਡੀ ਗਿਣਤੀ ’ਚ ਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਡੇਂਗੂ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਨੇ ਲਾਰਵੇਸਾਈਡ ਦਵਾਈ ਦੀ ਕੀਤੀ ਸਪਰੇਅ ਅਗਲੀ ਖ਼ਬਰ ਪੰਜਾਬ ਰੋਡਵੇਜ਼ , ਪਨਬੱਸ / ਪੀ . ਆਰ . ਟੀ . ਸੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਬਾਰੇ ਕੀਤੀ ਗੇਟ ਰੈਲੀ
Ad Position 24