12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮੈਡੀਕਲ ਦੌਰਾਨ ਹਸਪਤਾਲ ਵਿਚੋਂ ਪੁਲਿਸ ਦੀ ਗ੍ਰਿਫ਼ਤ ਤੋਂ ਭੱਜਿਆ ਮੁਲਜ਼ਮ ਲੋਕਾਂ ਦੀ ਮਦਦ ਨਾਲ ਮੁੜ ਕਾਬੂ, ਪੁਲਿਸ ਨੇ ਲਿਆ ਸੁੱਖ ਤਾ ਸਾਹ

ਡੇਰਾਬੱਸੀ, 11 ਸਤੰਬਰ (ਗੁਰਮੀਤ ਸਿੰਘ)- ਜ਼ੀਰਕਪੁਰ ਪੁਲਿਸ ਵਲੋਂ ਲੁੱਟ-ਖੋਹ ਦੇ ਮਾਮਲੇ ਵਿਚ ਕਾਬੂ ਕੀਤੇ ਛੇ ਮੁਲਜ਼ਮਾਂ ਨੂੰ ਡੇਰਾਬੱਸੀ ਅਦਾਲਤ ਵਿਚ ਪੇਸ਼ ਕਰਨ ਲਈ ਲਿਆਂਦਾ ਗਿਆ ਸੀ। ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਪਾਰਟੀ ਵਲੋਂ ਸਾਰੇ ਮੁਲਜ਼ਮਾਂ ਦਾ ਮੈਡੀਕਲ ਕਰਵਾਉਣ ਲਈ ਉਨ੍ਹਾਂ ਨੂੰ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਡੇਰਾਬੱਸੀ, 11 ਸਤੰਬਰ (ਗੁਰਮੀਤ ਸਿੰਘ)- ਜ਼ੀਰਕਪੁਰ ਪੁਲਿਸ ਵਲੋਂ ਲੁੱਟ-ਖੋਹ ਦੇ ਮਾਮਲੇ ਵਿਚ ਕਾਬੂ ਕੀਤੇ ਛੇ ਮੁਲਜ਼ਮਾਂ ਨੂੰ ਡੇਰਾਬੱਸੀ ਅਦਾਲਤ ਵਿਚ ਪੇਸ਼ ਕਰਨ ਲਈ ਲਿਆਂਦਾ ਗਿਆ ਸੀ। ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਪਾਰਟੀ ਵਲੋਂ ਸਾਰੇ ਮੁਲਜ਼ਮਾਂ ਦਾ ਮੈਡੀਕਲ ਕਰਵਾਉਣ ਲਈ ਉਨ੍ਹਾਂ ਨੂੰ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ।ਇਸ ਦੌਰਾਨ ਮੌਕਾ ਮਿਲਦੇ ਹੀ ਇਕ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਭੱਜਣ ਵਿਚ ਕਾਮਯਾਬ ਹੋ ਗਿਆ। ਮੁਲਜ਼ਮ ਦੇ ਫ਼ਰਾਰ ਹੁੰਦੇ ਹੀ ਪੁਲਿਸ ਮੁਲਾਜ਼ਮਾਂ ਨੇ ਉਸ ਦਾ ਪਿੱਛਾ ਸ਼ੁਰੂ ਕਰ ਦਿੱਤਾ। ਮੁਲਜ਼ਮ ਬੱਸ ਸਟੈਂਡ ਵਲੋਂ ਹੁੰਦਾ ਹੋਇਆ ਰਾਮ ਲੀਲ੍ਹਾ ਗਰਾਊਂਡ ਵਿਚ ਪਹੁੰਚ ਗਿਆ ਅਤੇ ਪੁਲਿਸ ਮੁਲਾਜ਼ਮ ਵੀ ਉਸ ਦੇ ਪਿੱਛੇ ਦੌੜਦੇ ਰਹੇ। ਮੁਲਜ਼ਮ ਰਾਮ ਲੀਲ੍ਹਾ ਗਰਾਊਂਡ ਦੇ ਪਿੱਛੇ ਵਾਲੀ ਗਲੀ ਵਿਚ ਦਾਖ਼ਲ ਹੋ ਗਿਆ। ਪੁਲਿਸ ਟੀਮ ਨੇ ਵੀ ਮੁਸਤੈਦੀ ਦਿਖਾਉਂਦੇ ਹੋਏ ਉਸ ਦਾ ਪਿੱਛਾ ਜਾਰੀ ਰੱਖਿਆ। ਮੁਲਜ਼ਮ ਨੇ ਪੁਲਿਸ ਨੂੰ ਚਕਮਾ ਦੇ ਕੇ ਭੱਜਣ ਦੀ ਕਾਫ਼ੀ ਕੋਸ਼ਿਸ਼ ਕੀਤੀ, ਪਰ ਪੁਲਿਸ ਮੁਲਾਜ਼ਮਾਂ ਨੇ ਉਸ ਦਾ ਪਿੱਛਾ ਨਹੀਂ ਛੱਡਿਆ। ਆਖ਼ਰਕਾਰ ਮੁਲਜ਼ਮ ਸਬਜ਼ੀ ਮੰਡੀ ਵਿਚ ਜਾ ਕੇ ਘਿਰ ਗਿਆ। ਇਸ ਦੌਰਾਨ ਉਥੇ ਮੌਜੂਦ ਲੋਕਾਂ ਨੇ ਵੀ ਪੁਲਿਸ ਦੀ ਮਦਦ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਫ਼ਰਾਰ ਮੁਲਜ਼ਮ ਨੂੰ ਕਾਬੂ ਕਰ ਲਿਆ। ਮੁਲਜ਼ਮ ਦੇ ਮੁੜ ਕਾਬੂ ਆਉਣ ਤੋਂ ਬਾਅਦ ਪੁਲਿਸ ਨੇ ਸੁੱਖ ਦਾ ਸਾਹ ਲਿਆ। ਮੰਡੀ ਵਿਚ ਕਾਬੂ ਆਏ ਮੁਲਜ਼ਮ ਨੂੰ ਰੱਸਿਆਂ ਦੀ ਮਦਦ ਨਾਲ ਬੰਦ ਕੇ ਕਾਬੂ ਕੀਤਾ ਤਾਂ ਕਿ ਉਹ ਦੁਬਾਰਾ ਨਾ ਭੱਜ ਸਕੇ।
Ad Position 22
No active advertisement
ਪਿਛਲੀ ਖ਼ਬਰ ਯੂ . ਪੀ . ਆਈ . ਅਤੇ ਏ . ਪੀ . ਕੇ . ਫਾਈਲ ਰਾਹੀਂ 4.07 ਲੱਖ ਦੀ ਸਾਈਬਰ ਠੱਗੀ ਦੋ ਵੱਖ-ਵੱਖ ਮਾਮਲਿਆਂ ਵਿਚ ਸਾਈਬਰ ਥਾਣੇ... ਅਗਲੀ ਖ਼ਬਰ ਨਸ਼ਾ ਤਸਕਰੀ ਰੋਕਣ ਲਈ ਯੂ . ਟੀ . ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵਲੋਂ ਪੁਲਿਸ ਨੂੰ ਸਖ਼ਤ ਕਾਰਵਾਈ ਦੇ ਹੁਕਮ ਚੰਡੀਗੜ੍...
Ad Position 24