ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ ਨੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ ਤੇ ਖੜ੍ਹੇ ਕੀਤੇ ਗੰਭੀਰ ਸਵਾਲ - ਨਰਿੰਦਰ ਰਾਣਾ
ਖਰੜ, 11 ਸਤੰਬਰ (ਜੰਡਪੁਰੀ)-ਬੀਤੇ ਦਿਨੀਂ ਸੰਗਰੂਰ ਦੇ ਪਿੰਡ ਤੂਰਬੰਜਾਰਾ ਵਿਖੇ ਗੁਲਜ਼ਾਰ ਸਿੰਘ ਨਾਮਕ ਵਿਅਕਤੀ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਰਾਣਾ ਨੇ ਸੂਬਾ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਘਟਨਾ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।
ਖਰੜ, 11 ਸਤੰਬਰ (ਜੰਡਪੁਰੀ)-ਬੀਤੇ ਦਿਨੀਂ ਸੰਗਰੂਰ ਦੇ ਪਿੰਡ ਤੂਰਬੰਜਾਰਾ ਵਿਖੇ ਗੁਲਜ਼ਾਰ ਸਿੰਘ ਨਾਮਕ ਵਿਅਕਤੀ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਰਾਣਾ ਨੇ ਸੂਬਾ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਘਟਨਾ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਗੁਲਜ਼ਾਰ ਸਿੰਘ ਵਲੋਂ ਨਸ਼ਿਆਂ ਦੇ ਮੁੱਦੇ ‘ਤੇ ਆਵਾਜ਼ ਉਠਾਉਣ ਤੋਂ ਬਾਅਦ ਉਨ੍ਹਾਂ ਨੂੰ ਕਥਿਤ ਤੌਰ ‘ਤੇ ਡਰਾਉਣ-ਧਮਕਾਉਣ ਦੇ ਦੋਸ਼ ਸਹੀ ਹਨ ਤਾਂ ਇਹ ਨਾ ਕੇਵਲ ਬੇਹੱਦ ਗੰਭੀਰ ਮਾਮਲਾ ਹੈ, ਬਲਕਿ ਸੂਬਾ ਸਰਕਾਰ ਦੀ ਕਾਰਗੁਜਾਰੀ ‘ਤੇ ਵੀ ਵੱਡਾ ਪ੍ਰਸ਼ਨ ਚਿੰਨ੍ਹ ਲਗਾਉਂਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਮਾਨ ਸਰਕਾਰ ਵਲੋਂ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਅੱਜ ਸੂਬੇ ਦੀ ਜ਼ਮੀਨੀ ਹਕੀਕਤ ਬਾਰੇ ਪੰਜਾਬ ਦੇ ਲੋਕ ਲਗਾਤਾਰ ਸਵਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਰੂਪੀ ਸਮਾਜਿਕ ਕੁਰੀਤੀ ਖ਼ਿਲਾਫ਼ ਸਰਕਾਰ ਨੂੰ ਇਸ਼ਤਿਹਾਰਬਾਜ਼ੀ ‘ਤੇ ਕਰੋੜਾਂ ਰੁ. ਖ਼ਰਚਣ ਦੀ ਬਜਾਏ ਜ਼ਮੀਨੀ ਪੱਧਰ ‘ਤੇ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਦੇ ਪਰਿਵਾਰ ਵਲੋਂ ਉਸ ਦੇ ਅੰਤਿਮ ਸਸਕਾਰ ਸੰਬੰਧੀ ਲਗਾਏ ਗਏ ਦੋਸ਼ ਵੀ ਬੇਹੱਦ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਇਕ ਦੁੱਖੀ ਪਰਿਵਾਰ ਨੂੰ ਆਪਣੇ ਪਰਿਵਾਰਕ ਮੈਂਬਰ ਦੇ ਆਖ਼ਰੀ ਦਰਸ਼ਨਾਂ ਅਤੇ ਅੰਤਿਮ ਸਸਕਾਰ ਦੀ ਰਸਮ ਮੌਕੇ ਕਿਸੇ ਕਿਸਮ ਦਾ ਦਬਾਅ ਜਾਂ ਡਰ ਮਹਿਸੂਸ ਹੋਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਨਾ ਸਿਰਫ ਨਿਰਪੱਖ ਤੇ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ, ਬਲਕਿ ਜੇਕਰ ਜਾਂਚ ਦੌਰਾਨ ਕਿਸੇ ਵਿਅਕਤੀ/ਅਧਿਕਾਰੀ ਦੀ ਲਾਪ੍ਰਵਾਹੀ ਜਾਂ ਦਬਾਅ ਸਾਹਮਣੇ ਆਉਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਿਰਫ਼ ਸਿਆਸੀ ਨਾਅਰਾ ਨਹੀਂ, ਸਗੋਂ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਹਰ ਪੰਜਾਬੀ ਨੂੰ ਸੁਰੱਖਿਆ ਅਤੇ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਹੁਣ ਸਿਰਫ਼ ਦਾਅਵੇ ਨਹੀਂ, ਸਗੋਂ ਜਵਾਬ ਅਤੇ ਨਤੀਜੇ ਮੰਗਦਾ ਹੈ।