13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਕੌਂਸਲ ਦੀ ਪ੍ਰਾਪਰਟੀ ਸ਼ਾਖਾ ਅੱਜ ਵੀ ਖੁੱਲ੍ਹੀ ਰਹੇਗੀ-ਈ. ਓ.

ਖਰੜ, 12 ਸਤੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਵੱਧ ਤੋਂ ਵੱਧ ਪ੍ਰਾਪਰਟੀ ਟੈਕਸ ਇਕੱਠਾ ਕਰਨ ਦੇ ਉਦੇਸ਼ ਨਾਲ ਪ੍ਰਪਾਰਟੀ ਮਾਲਕਾਂ ਨੂੰ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ‘ਤੇ 10 ਫ਼ੀਸਦੀ ਛੋਟ ਦਿੱਤੀ ਜਾ ਰਹੀ ਹੈ, ਜਿਸ ਦਾ ਪ੍ਰਾਪਰਟੀ ਮਾਲਕ ਲਾਭ ਉੱਠਾ ਸਕਦੇ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਨਗਰ ਕੌਂਸਲ ਖਰੜ ਦੇ ਈ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਖਰੜ, 12 ਸਤੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਵੱਧ ਤੋਂ ਵੱਧ ਪ੍ਰਾਪਰਟੀ ਟੈਕਸ ਇਕੱਠਾ ਕਰਨ ਦੇ ਉਦੇਸ਼ ਨਾਲ ਪ੍ਰਪਾਰਟੀ ਮਾਲਕਾਂ ਨੂੰ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ‘ਤੇ 10 ਫ਼ੀਸਦੀ ਛੋਟ ਦਿੱਤੀ ਜਾ ਰਹੀ ਹੈ, ਜਿਸ ਦਾ ਪ੍ਰਾਪਰਟੀ ਮਾਲਕ ਲਾਭ ਉੱਠਾ ਸਕਦੇ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਨਗਰ ਕੌਂਸਲ ਖਰੜ ਦੇ ਈ. ਓ. ਅਸ਼ੋਕ ਪੱਥਰੀਆ ਨੇ ਦੱਸਿਆ ਕਿ ਅੱਜ 13 ਸਤੰਬਰ (ਐਤਵਾਰ) ਨੂੰ ਵੀ ਪ੍ਰਾਪਰਟੀ ਟੈਕਸ ਜਮ੍ਹਾਂ ਕਰਨ ਲਈ ਨਗਰ ਕੌਂਸਲ ਖਰੜ ਦੀ ਪ੍ਰਾਪਰਟੀ ਸ਼ਾਖਾ ਆਮ ਦਿਨਾਂ ਵਾਂਗ ਖੁੱਲ੍ਹੀ ਰਹੇਗੀ ਅਤੇ ਕਰਮਚਾਰੀ ਪ੍ਰਾਪਰਟੀ ਟੈਕਸ ਇਕੱਠਾ ਕਰਨਗੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 19-20 ਅਤੇ 26-27 ਸਤੰਬਰ (ਸਨਿੱਚਰਵਾਰ ਤੇ ਐਤਵਾਰ) ਨੂੰ ਵੀ ਨਗਰ ਕੌਂਸਲ ਖਰੜ ਦੀ ਪ੍ਰਾਪਰਟੀ ਸ਼ਾਖਾ ਖੁੱਲ੍ਹੀ ਰਹੇਗੀ। ਉਨ੍ਹਾਂ ਨਗਰ ਕੌਂਸਲ ਖਰੜ ਤਹਿਤ ਪੈਂਦੇ ਖੇਤਰ ਦੇ ਪ੍ਰਾਪਰਟੀ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ 10 ਫ਼ੀਸਦੀ ਛੋਟ ਵਾਲੀ ਸਕੀਮ ਦਾ ਲਾਭ ਉਠਾਉਣ ਅਤੇ ਬਣਦਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਕਥ... ਅਗਲੀ ਖ਼ਬਰ ਲੈਹਲੀ ਰੇਲਵੇ ਟਰੈਕ ਅਗਲੇ ਦੋ ਦਿਨ ਰਹੇਗਾ ਬੰਦ ਆਵਾਜਾਈ ਕੱਢੀ ਜਾਵੇਗੀ ਬਦਲਵੇਂ ਰਸਤਿਆਂ ਰਾਹੀਂ
Ad Position 24