12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰ ਐਸੋਸੀਏਸ਼ਨ ਅਤੇ ਦਸਮੇਸ਼ ਵੈੱਲਫੇਅਰ ਕੌਂਸਲ ਵਲੋਂ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਥਾ ਰਵਾਨਾ

ਐੱਸ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਐੱਸ. ਏ. ਐੱਸ. ਨਗਰ, 12 ਸਤੰਬਰ (ਪ੍ਰੋ. ਅਵਤਾਰ ਸਿੰਘ)-ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰ ਐਸੋਸੀਏਸ਼ਨ ਮੁਹਾਲੀ ਅਤੇ ਦਸਮੇਸ਼ ਵੈੱਲਫ਼ੇਅਰ ਕੌਂਸਲ ਮੁਹਾਲੀ ਵਲੋਂ ਸਾਂਝੇ ਤੌਰ ‘ਤੇ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਦੀ ਰੂਹਾਨੀ ਯਾਤਰਾ ਲਈ ਇਕ ਵਿਸ਼ੇਸ਼ ਜਥਾ ਰਵਾਨਾ ਕੀਤਾ ਗਿਆ। ਇਹ ਜਥਾ ਐਸੋਸੀਏਸ਼ਨ ਦੇ ਪ੍ਰਧਾਨ ਦੀਦਾਰ ਸਿੰਘ ਅਤੇ ਮਨਜੀਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਰਵਾਨਾ ਹੋਇਆ ਹੈ। ਆਪਣੀ ਯਾਤਰਾ ਦੀ ਸ਼ੁਰੂਆਤ ਤੋਂ ਪਹਿਲਾਂ ਜਥੇ ‘ਚ ਸ਼ਾਮਿਲ ਸਮੁੱਚੇ ਸ਼ਰਧਾਲੂ ਗੁਰਦੁਆਰਾ ਸ੍ਰੀ ਰਾਮਗੜ੍ਹੀਆ ਭਵਨ ਮੁਹਾਲੀ ਵਿਖੇ ਨਤਮਸਤਕ ਹੋਏ ਅਤੇ ਗੁਰੂ ਚਰਨਾਂ ‘ਚ ਅਰਦਾਸ ਉਪਰੰਤ ਸ੍ਰੀ ਨਾਂਦੇੜ ਸਾਹਿਬ ਲਈ ਰਵਾਨਾ ਹੋਏ। ਜਥੇ ਦੀ ਅਗਵਾਈ ਕਰ ਰਹੇ ਆਗੂਆਂ ਨੇ ਦੱਸਿਆ ਕਿ ਸੰਗਤਾਂ ‘ਚ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸ੍ਰੀ ਹਜ਼ੂਰ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਤੋਂ ਬਾਅਦ ਇਹ ਜਥਾ 20 ਸਤੰਬਰ ਨੂੰ ਵਾਪਸ ਮੁਹਾਲੀ ਪਰਤੇਗਾ। ਪ੍ਰਬੰਧਕਾਂ ਅਨੁਸਾਰ ਯਾਤਰਾ ਦੌਰਾਨ ਸੰਗਤ ਦੀ ਸਹੂਲਤ ਅਤੇ ਰਹਿਣ-ਸਹਿਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਯਾਤਰਾ ‘ਤੇ ਜਾਣ ਵਾਲੇ ਜਥੇ ‘ਚ ਬਲਵਿੰਦਰ ਸਿੰਘ ਕਲਸੀ ਜਨਰਲ ਸਕੱਤਰ, ਬਲਵਿੰਦਰ ਸਿੰਘ ਖ਼ਜ਼ਾਨਚੀ, ਨਿਰਮਲ ਸਿੰਘ, ਸੁੰਦਰ ਸਿੰਘ, ਮਨਜੀਤ ਸਿੰਘ, ਪਰਮਜੀਤ ਸਿੰਘ, ਤਰਸੇਮ ਸਿੰਘ, ਗੁਰਬਚਨ ਸਿੰਘ, ਸੁਰਮੁੱਖ ਸਿੰਘ, ਕੁਲਜੀਤ ਸਿੰਘ, ਗੁਰਜੀਤ ਸਿੰਘ, ਤੀਰਥ ਸਿੰਘ, ਤਰਸੇਮ ਸਿੰਘ, ਸੁਖਜੀਤ ਕੌਰ, ਈਸ਼ਰਦੀਪ ਕੌਰ, ਸਰਗੁਨ ਰੀਤ ਕੌਰ, ਕਰਤਾਰ ਸਿੰਘ, ਰਣਵਿਜੇ, ਮਨਜੀਤ ਸਿੰਘ, ਦਲਜੀਤ ਕੌਰ, ਕੰਵਰਦੀਪ ਸਿੰਘ ਤੇ ਨਰਿੰਦਰ ਕੌਰ ਸਮੇਤ ਹੋਰ ਸ਼ਰਧਾਲੂ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਬਾਈਕ ਡਿਵਾਈਡਰ ਨਾਲ ਟਕਰਾਈ , ਨੌਜਵਾਨ ਦੀ ਮੌਤ ਦੋਸਤ ਗੰਭੀਰ ਜ਼ਖ਼ਮੀ, ਦੋਵਾਂ ਨੇ ਨਹੀਂ ਪਾਏ ਸਨ ਹੈਲਮਟ ਅਗਲੀ ਖ਼ਬਰ ਦਾਖ਼ਲੇ ਦੀ ਆਖਰੀ ਮਿਤੀ ( ਕੱਟ - ਆਫ ) 30 ਅਕਤੂਬਰ ਤੱਕ ਵਧਾਉਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਇਸ ਕਦਮ ਨਾਲ ਦੇਸ਼ ਭਰ ਦੇ...
Ad Position 24