12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ

ਐੱਸ. ਏ.

Ad Position 21
repet_subhas-goyals [Copy P29]
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਰਵਾਏ ਸਮਾਗਮ ਦੌਰਾਨ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕਰਦਾ ਹੋਇਆ ਰਾਗੀ ਜਥਾ। ਅਜੀਤ ਤਸਵੀਰ 13-09-2026
ਐੱਸ. ਏ. ਐੱਸ., 12 ਸਤੰਬਰ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ‘ਚ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਭਾਈ ਜਤਿੰਦਰ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ‘ਤੇ ਚਾਨਣਾ ਪਾਉਂਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ‘ਚ ਦਰਜ ਗੁਰੂ ਸਾਹਿਬਾਨਾਂ ਅਤੇ ਭਗਤਾਂ ਦੀ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਇਸ ਤੋਂ ਬਾਅਦ ਭਾਈ ਗੁਰਭੇਜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ, ਜਦਕਿ ਭਾਈ ਮਨਜੀਤ ਸਿੰਘ ਸ਼੍ਰੋਮਣੀ ਪ੍ਰਚਾਰਕ ਲੁਧਿਆਣਾ ਵਾਲਿਆਂ ਨੇ ਪ੍ਰਵਚਨਾਂ ਤੇ ਵਿਆਖਿਆ ਰਾਹੀਂ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਬਾਬਾ ਬੁੱਢਾ ਜੀ ਦੁਆਰਾ ਉਸ ਮੌਕੇ ਲਏ ਗਏ ਪਹਿਲੇ ਹੁਕਮਨਾਮਾ ਸਾਹਿਬ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਇਸੇ ਦੌਰਾਨ ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨਤਾਰਨ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਗੁਰਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ, ਸ਼੍ਰੋਮਣੀ ਪ੍ਰਚਾਰਕ ਭਾਈ ਅਮਰੀਕ ਸਿੰਘ ਸ਼ਾਹਬਾਦ ਮਾਰਕੰਡਾ ਵਾਲਿਆਂ, ਸ਼੍ਰੋਮਣੀ ਪ੍ਰਚਾਰਕ ਭਾਈ ਨਾਨਕ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਭਾਈ ਗੁਰਸੇਵਕ ਸਿੰਘ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣਾ ਵਾਲਿਆਂ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਜਥੇ ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਬਲਜਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ‘ਚ ਦਰਬਾਰ ਸਾਹਿਬ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ, ਜਦਕਿ ਦਰਬਾਰ ਸਾਹਿਬ ਤੋਂ ਲੈ ਕੇ ਗੇਟ ਤੱਕ ਦੇ ਰਸਤੇ ਨੂੰ ਰੰਗ-ਬਿਰੰਗੀਆਂ ਲੜੀਆਂ ਤੇ ਫੁੱਲਾਂ ਨਾਲ ਸਜਾਇਆ ਗਿਆ ਸੀ। ਪ੍ਰਕਾਸ਼ ਪੁਰਬ ਦੀ ਖੁਸ਼ੀ ‘ਚ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤਾ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਆਰੀਆ ਸਮਾਜ ਖਰੜ ਵਲੋਂ ਕਰਵਾਈ ਜਾ ਰਹੀ ਸ੍ਰੀ ਰਾਮ ਕਥਾ ਦੀ ਸਮਾਪਤੀ ਅੱਜ ਅਗਲੀ ਖ਼ਬਰ ਏ . ਆਈ . ਤੇ ਸਾਈਬਰ ਸੁਰੱਖਿਆ ਭਾਰਤ ਦੇ ਡਿਜੀਟਲ ਭਵਿੱਖ ਨੂੰ ਦੇ ਰਹੇ ਨੇ ਨਵੀਂ ਦਿਸ਼ਾ - ਮਾਹਿਰ
Ad Position 24