12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਰਾਸ਼ਟਰੀ ਲੋਕ ਅਦਾਲਤ ਦੌਰਾਨ 30 ਹਜ਼ਾਰ ਤੋਂ ਵੱਧ ਮਾਮਲੇ ਕੀਤੇ ਹੱਲ

ਚੰਡੀਗੜ੍ਹ, 12 ਸਤੰਬਰ (ਸੁਖਵਿੰਦਰ ਸਿੰਘ ਸ਼ਾਨ)- ਕੇਂਦਰ ਸ਼ਾਸਿਤ ਪ੍ਰਦੇਸ਼ (ਚੰਡੀਗੜ੍ਹ) ਵਿਚ ਅੱਜ ਲਾਈ ਗਈ ਰਾਸ਼ਟਰੀ ਲੋਕ ਅਦਾਲਤ ਵਿਚ 30 ਹਜ਼ਾਰ ਤੋਂ ਵੱਧ ਕੇਸਾਂ ਅਤੇ 18 ਕਰੋੜ ਰੁਪਏ ਤੋਂ ਜ਼ਿਆਦਾ ਰਕਮ ਦੇ ਮਾਮਲਿਆਂ ਦਾ ਹੱਲ ਕੀਤਾ ਗਿਆ। ਇਸ ਤੋਂ ਇਲਾਵਾ ਰਾਜ ਅਤੇ ਜ਼ਿਲ੍ਹਾ ਖਪਤਕਾਰ ਕਮਿਸ਼ਨ ਚੰਡੀਗੜ੍ਹ ਵਲੋਂ 62 ਅਤੇ ਕਰਜ਼ਾ ਵਸੂਲੀ ਟ੍ਰਿਬਿਊਨਲ ਚੰਡੀਗੜ੍ਹ ਵਲੋਂ 10 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਚੰਡੀਗੜ੍ਹ, 12 ਸਤੰਬਰ (ਸੁਖਵਿੰਦਰ ਸਿੰਘ ਸ਼ਾਨ)- ਕੇਂਦਰ ਸ਼ਾਸਿਤ ਪ੍ਰਦੇਸ਼ (ਚੰਡੀਗੜ੍ਹ) ਵਿਚ ਅੱਜ ਲਾਈ ਗਈ ਰਾਸ਼ਟਰੀ ਲੋਕ ਅਦਾਲਤ ਵਿਚ 30 ਹਜ਼ਾਰ ਤੋਂ ਵੱਧ ਕੇਸਾਂ ਅਤੇ 18 ਕਰੋੜ ਰੁਪਏ ਤੋਂ ਜ਼ਿਆਦਾ ਰਕਮ ਦੇ ਮਾਮਲਿਆਂ ਦਾ ਹੱਲ ਕੀਤਾ ਗਿਆ। ਇਸ ਤੋਂ ਇਲਾਵਾ ਰਾਜ ਅਤੇ ਜ਼ਿਲ੍ਹਾ ਖਪਤਕਾਰ ਕਮਿਸ਼ਨ ਚੰਡੀਗੜ੍ਹ ਵਲੋਂ 62 ਅਤੇ ਕਰਜ਼ਾ ਵਸੂਲੀ ਟ੍ਰਿਬਿਊਨਲ ਚੰਡੀਗੜ੍ਹ ਵਲੋਂ 10 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ। ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਅਤੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਚੀਫ਼ ਜਸਟਿਸ-ਕਮ-ਚੀਫ਼ ਪੈਟਰਨ (ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਚੰਡੀਗੜ੍ਹ) ਅਤੇ ਜਸਟਿਸ ਅਨੂਪ ਚਿਤਕਾਰਾ ਕਾਰਜਕਾਰੀ ਚੇਅਰਮੈਨ (ਸਟੇਟ ਲੀਗਲ ਸਰਵਿਸਿਜ਼ ਅਥਾਰਟੀ (ਚੰਡੀਗੜ੍ਹ) ਦੀ ਅਗਵਾਈ ਹੇਠ ਸ਼ਨੀਵਾਰ ਨੂੰ ਜ਼ਿਲ੍ਹਾ ਕੋਰਟ ਕੰਪਲੈਕਸ ਸੈਕਟਰ 43, ਚੰਡੀਗੜ੍ਹ ਵਿਖੇ ਇਕ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ। ਰਾਸ਼ਟਰੀ ਲੋਕ ਅਦਾਲਤ ਦੇ ਮੱਦੇਨਜ਼ਰ ਜ਼ਿਲ੍ਹਾ ਕੋਰਟ ਕੰਪਲੈਕਸ ਵਿੱਚ ਤਾਇਨਾਤ ਨਿਆਂਇਕ ਅਧਿਕਾਰੀਆਂ ਦੀ ਅਗਵਾਈ ਵਿੱਚ ਚੌਦਾਂ ਬੈਂਚਾਂ ਦਾ ਗਠਨ ਕੀਤਾ ਗਿਆ ਸੀ। ਇਨ੍ਹਾਂ ਬੈਂਚਾਂ ਨੇ ਕੰਪਾਊਂਡੇਬਲ ਅਪਰਾਧਿਕ ਮਾਮਲਿਆਂ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਅਧੀਨ ਮਾਮਲਿਆਂ, ਬੈਂਕ ਕਰਜ਼ਾ ਵਸੂਲੀ ਦੇ ਮਾਮਲਿਆਂ, ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਦੇ ਮਾਮਲਿਆਂ, ਵਿਆਹ ਸੰਬੰਧੀ ਵਿਵਾਦਾਂ, ਲੇਬਰ ਵਿਵਾਦਾਂ, ਆਰਬਿਟਰੇਸ਼ਨ ਕੇਸਾਂ, ਹੋਰ ਸਿਵਲ ਕੇਸਾਂ, ਨਗਰ ਨਿਗਮ ਨਾਲ ਸਬੰਧਿਤ ਮਾਮਲਿਆਂ ਅਤੇ ਟਰੈਫ਼ਿਕ ਚਲਾਨਾਂ ਜਿਹੇ ਮੁੱਦਿਆਂ ਨੂੰ ਸੁਚੱਜੇ ਢੰਗ ਨਾਲ ਹੱਲ ਕੀਤਾ। ਨਿਆਂਇਕ ਅਧਿਕਾਰੀਆਂ ਦੇ ਬੈਂਚਾਂ ਨੇ ਕੁੱਲ 30,145 ਮਾਮਲਿਆਂ ਦਾ ਨਿਪਟਾਰਾ ਕੀਤਾ, ਜਿਨ੍ਹਾਂ ਵਿੱਚ ਪ੍ਰੀ-ਲਿਟੀਗੇਸ਼ਨ ਕੇਸ, ਲੰਬਿਤ ਕੇਸ ਅਤੇ ਟਰੈਫਿਕ ਚਲਾਨ ਸ਼ਾਮਲ ਸਨ। ਇਨ੍ਹਾਂ ਮਾਮਲਿਆਂ ਵਿੱਚ ਨਿਪਟਾਏ ਗਏ ਮਾਮਲਿਆਂ ਦੀ ਕੁੱਲ ਰਕਮ 18,48,13,828 ਰੁਪਏ ਸੀ। ਇਸ ਤਰ੍ਹਾਂ 16,38,342 ਦੀ ਰਕਮ ਵਾਲੇ 20, 230 ਪ੍ਰੀ-ਲਿਟੀਗੇਸ਼ਨ ਕੇਸਾਂ ਦਾ ਨਿਪਟਾਰਾ ਨਿਯਮਤ ਬੈਂਚਾਂ ਅਤੇ ਸਥਾਈ ਲੋਕ ਅਦਾਲਤ (ਜਨਤਕ ਉਪਯੋਗਤਾ ਸੇਵਾਵਾਂ) ਦੁਆਰਾ ਕੀਤਾ ਗਿਆ। ਜਦੋਂ ਕਿ ਰਾਜ ਅਤੇ ਜ਼ਿਲ੍ਹਾ ਖਪਤਕਾਰ ਕਮਿਸ਼ਨ ਚੰਡੀਗੜ੍ਹ ਨੇ 4,25,76,94,574 ਰੁਪਏ ਦੀ ਰਕਮ ਨਾਲ ਸਬੰਧਤ 62 ਮਾਮਲਿਆਂ ਅਤੇ ਕਰਜ਼ਾ ਵਸੂਲੀ ਟ੍ਰਿਬਿਊਨਲ-99 ਚੰਡੀਗੜ੍ਹ ਨੇ 7.79 ਕਰੋੜ ਰੁਪਏ ਦੀ ਰਕਮ ਨਾਲ ਸਬੰਧਿਤ 10 ਮਾਮਲਿਆਂ ਦਾ ਹੱਲ ਕੀਤਾ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਚੰਡੀਗੜ੍ਹ ਪੁਨੀਤ ਮੋਹਨ ਸ਼ਰਮਾ ਦੇ ਬੈਂਚ ਅੱਗੇ ਸੁਣਵਾਈ ਅਧੀਨ ਇਕ ਵਿਆਹੁਤਾ ਕੇਸ ’ਚ ਹਰਿੰਦਰ ਸਿੱਧੂ, ਕਾਰਜਕਾਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਿੰਦਰ ਸਿੱਧੂ (ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ) ਨੇ ਇੱਕ ਸਥਾਈ ਅਤੇ ਦੋਸਤਾਨਾ ਹੱਲ ਤੱਕ ਪਹੁੰਚਣ ਲਈ ਯਤਨ ਕੀਤੇ। ਧਿਰਾਂ ਨੇ ਆਪਸੀ ਸਹਿਮਤੀ ਨਾਲ ਹੱਲ ਲੱਭਣ ਲਈ ਕੁਝ ਸਮਾਂ ਮੰਗਿਆ। ਜਸਟਿਸ ਅਨੂਪ ਚਿਤਕਾਰਾ (ਕਾਰਜਕਾਰੀ ਚੇਅਰਮੈਨ ਸਟੇਟ ਲੀਗਲ ਸਰਵਿਸਿਜ਼ ਅਥਾਰਟੀ) ਦੀ ਅਗਵਾਈ ਵਿਚ ਅਰੁਣ ਕੁਮਾਰ ਅਗਰਵਾਲ (ਮੈਂਬਰ ਸਕੱਤਰ ਸਟੇਟ ਲੀਗਲ ਸਰਵਿਸਿਜ਼ ਅਥਾਰਟੀ) ਸਚਿਨ ਯਾਦਵ (ਚੀਫ਼ ਜੁਡੀਸ਼ੀਅਲ ਮੈਜਿਸਟਰੇਟ) ਅਤੇ ਸੋਨਾਲੀ ਸਿੰਘ ਸਿਵਲ ਜੱਜ (ਸੀਨੀਅਰ ਡਿਵੀਜ਼ਨ)-ਕਮ-ਕਾਰਜਕਾਰੀ ਸਕੱਤਰ (ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ) ਨੇ ਰਾਸ਼ਟਰੀ ਲੋਕ ਅਦਾਲਤ ਨੂੰ ਸਫਲ ਬਣਾਉਣ ਲਈ ਸਾਰ ਸਹਿਯੋਗੀਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ਼ ਪੰਜਾਬੀ ਸਟੱਡੀਜ਼ ਨੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸੈਕਟਰ -52 ਪੈਟਰੋਲ ਪੰਪ ’ ਤੇ ਖਰੜ ਸੀ . ਆਈ . ਏ . ਤੇ ਇਕ ਨੌਜਵਾਨ ਵਿਚਾਲੇ ਝੜਪ ਦੌਰਾਨ ਚੱਲੀਆਂ ਗੋਲੀਆਂ ਗੋਲੀ ਲੱਗਣ ਨਾ...
Ad Position 24