13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਰੰਧਾਵਾ ਵਲੋਂ ਤੀਰਥ ਸਥਾਨਾਂ ਲਈ ਤਿੰਨ ਹੋਰ ਬੱਸਾਂ ਰਵਾਨਾ

ਲਾਲੜੂ, 13 ਸਤੰਬਰ (ਰਾਜਬੀਰ ਸਿੰਘ)-ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਤਹਿਤ ਲਾਲੜੂ ਤੋਂ ਸੰਗਤਾਂ ਨੂੰ ਵੱਖ-ਵੱਖ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਤਿੰਨ ਹੋਰ ਬੱਸਾਂ ਰਵਾਨਾ ਕੀਤੀਆਂ ਗਈਆਂ। ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜਾਸਤਨਾ ਕਲਾਂ ਤੋਂ 136ਵੀਂ, ਜਾਸਤਨਾ ਖੁਰਦ ਤੋਂ 137ਵੀਂ ਅਤੇ ਵਾਰਡ ਨੰਬਰ 8 ਤੋਂ 138ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਲਾਲੜੂ, 13 ਸਤੰਬਰ (ਰਾਜਬੀਰ ਸਿੰਘ)-ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਤਹਿਤ ਲਾਲੜੂ ਤੋਂ ਸੰਗਤਾਂ ਨੂੰ ਵੱਖ-ਵੱਖ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਤਿੰਨ ਹੋਰ ਬੱਸਾਂ ਰਵਾਨਾ ਕੀਤੀਆਂ ਗਈਆਂ। ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜਾਸਤਨਾ ਕਲਾਂ ਤੋਂ 136ਵੀਂ, ਜਾਸਤਨਾ ਖੁਰਦ ਤੋਂ 137ਵੀਂ ਅਤੇ ਵਾਰਡ ਨੰਬਰ 8 ਤੋਂ 138ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਵਿਧਾਇਕ ਰੰਧਾਵਾ ਨੇ ਸੰਗਤਾਂ ਨੂੰ ਯਾਤਰਾ ਲਈ ਸੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਰ ਵਰਗ ਦੀਆਂ ਸੰਗਤਾਂ ਨੂੰ ਧਾਰਮਿਕ ਤੇ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਵਿਲੱਖਣ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਸੰਗਤਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਵੱਖ-ਵੱਖ ਤੀਰਥ ਸਥਾਨਾਂ ਦੀ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਯਾਤਰਾ ਦੌਰਾਨ ਸਰਬੱਤ ਦੇ ਭਲੇ, ਪੰਜਾਬ ਦੀ ਚੜ੍ਹਦੀ ਕਲਾ ਅਤੇ ਸੂਬੇ ਦੀ ਖੁਸ਼ਹਾਲੀ ਲਈ ਅਰਦਾਸ ਕਰਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਜੋਰਾਵਰ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰੀਸ਼ ਮਦਾਨ, ਮੀਤ ਪ੍ਰਧਾਨ ਅਮਨ ਰਾਣਾ, ਬਲਾਕ ਪ੍ਰਧਾਨ ਗੁਰਵਿੰਦਰ ਸਿੰਘ, ਪੰਚ-ਸਰਪੰਚ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਆਪ ਸਰਕਾਰ ਹਰ ਮੋਰਚੇ ’ ਤੇ ਫੇਲ੍ਹ , ਬਿਜਲੀ ਕੱਟਾਂ ਤੋਂ ਜਨਤਾ ਪ੍ਰੇਸ਼ਾਨ - ਬੰਨੀ ਸੰਧੂ ਅਗਲੀ ਖ਼ਬਰ ਖਿਜ਼ਰਾਬਾਦ ਕੁਸ਼ਤੀ ਦੰਗਲ ਦੇ ਪਹਿਲੇ ਦਿਨ ਕੇਸਰੀ ਦਾ ਖ਼ਿਤਾਬ ਸੰਦੀਪ ਮਾਨ ਤੇ ਖਿਜ਼ਰਾਬਾਦ ਕੁਮਾਰ ਦਾ ਖ਼ਿਤਾਬ ਮੋਨੂੰ ਪੀ . ਏ ....
Ad Position 24