13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪਿੰਡ ਚੰਦਪੁਰ ਵਾਸੀਆਂ ਵਲੋਂ ਮਿਲੇ ਪਿਆਰ ਤੇ ਸਤਿਕਾਰ ਲਈ ਹਮੇਸ਼ਾ ਰਿਣੀ ਰਹਾਂਗਾ - ਰਾਣਾ ਗਿੱਲ

ਮਾਜਰੀ, 13 ਸਤੰਬਰ (ਕੁਲਵੰਤ ਸਿੰਘ ਧੀਮਾਨ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਵਲੋਂ ਚਲਾਏ ਜਾ ਰਹੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਅੱਜ ਹਲਕਾ ਖਰੜ ਦੇ ਪਿੰਡ ਚੰਦਪੁਰ ਵਿਖੇ ਲੋਕਾਂ ਨਾਲ ਨਿੱਘੀ ਮੁਲਾਕਾਤ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਹੋਏ ਅਤੇ ਰਾਣਾ ਗਿੱਲ ਦਾ ਪਿਆਰ ਅਤੇ ਸਤਿਕਾਰ ਨਾਲ ਸਵਾਗਤ ਕੀਤਾ ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਮਾਜਰੀ, 13 ਸਤੰਬਰ (ਕੁਲਵੰਤ ਸਿੰਘ ਧੀਮਾਨ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਵਲੋਂ ਚਲਾਏ ਜਾ ਰਹੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਅੱਜ ਹਲਕਾ ਖਰੜ ਦੇ ਪਿੰਡ ਚੰਦਪੁਰ ਵਿਖੇ ਲੋਕਾਂ ਨਾਲ ਨਿੱਘੀ ਮੁਲਾਕਾਤ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਹੋਏ ਅਤੇ ਰਾਣਾ ਗਿੱਲ ਦਾ ਪਿਆਰ ਅਤੇ ਸਤਿਕਾਰ ਨਾਲ ਸਵਾਗਤ ਕੀਤਾ । ਇਸ ਮੌਕੇ ਰਾਣਾ ਗਿੱਲ ਨੇ ਕਿਹਾ ਕਿ ਚੰਦਪੁਰ ਦੇ ਲੋਕਾਂ ਵਲੋਂ ਮਿਲੇ ਪਿਆਰ, ਸਤਿਕਾਰ ਅਤੇ ਮਾਣ-ਸਨਮਾਨ ਲਈ ਉਹ ਹਮੇਸ਼ਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਉਨ੍ਹਾਂ ਦਾ ਰਿਸ਼ਤਾ ਸਿਰਫ਼ ਰਾਜਨੀਤੀ ਤੱਕ ਸੀਮਤ ਨਹੀਂ, ਸਗੋਂ ਪਰਿਵਾਰਕ ਸਾਂਝ ਵਾਲਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਅੱਜ ਗੰਭੀਰ ਆਰਥਿਕ ਸੰਕਟ ਵਿਚੋਂ ਗੁਜ਼ਰ ਰਿਹਾ ਹੈ। ਮੌਜੂਦਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਸਿਰ ਕਰਜ਼ੇ ਦਾ ਬੋਝ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਲਕਾ ਖਰੜ ਦੇ ਵਿਕਾਸ ਵੱਲ ਕੋਈ ਵਿਸ਼ੇਸ਼ ਧਿਆਨ ਨਹੀਂ ਦਿੱਤਾ ਗਿਆ, ਜਿਸ ਕਾਰਨ ਹਲਕਾ ਖਰੜ ਵਿਕਾਸ ਪੱਖੋਂ ਪੱਛੜਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਹਲਕੇ ਨੂੰ ਨਵੇਂ ਪ੍ਰਾਜੈਕਟ ਦੇਣੇ ਤਾਂ ਦੂਰ ਦੀ ਗੱਲ ਹੈ, ਸਗੋਂ ਪਿਛਲੀਆਂ ਸਰਕਾਰਾਂ ਦੌਰਾ ਨ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਵੀ ਹੌਲੀ-ਹੌਲੀ ਹਲਕੇ ਤੋਂ ਬਾਹਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਕੁਰਾਲੀ ਹਸਪਤਾਲ ਵਿਚ ਉਪਲੱਬਧ ਅਲਟਰਾਸਾਊਂਡ ਦੀ ਸਹੂਲਤ ਨੂੰ ਹੋਰ ਥਾਂ ਤਬਦੀਲ ਕਰਨ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਲੋਕਾਂ ਲਈ ਸਿਹਤ ਸਹੂਲਤਾਂ ਵਧਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ ਨਾ ਕਿ ਮੌਜੂਦਾ ਸਹੂਲਤਾਂ ਨੂੰ ਘਟਾਉਣ ਵੱਲ। ਰਾਣਾ ਗਿੱਲ ਨੇ ਕਿਹਾ ਕਿ ਸਾਡੇ ਲਈ ਹਲਕਾ ਖਰੜ ਇਕ ਪਰਿਵਾਰ ਦੀ ਤਰ੍ਹਾਂ ਹੈ ਅਤੇ ਸਾਡਾ ਸੁਪਨਾ ਹੈ ਕਿ ਹਲਕੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ, ਮਿਆਰੀ ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਹੋਣ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਦੀ ਚੋਣ ਸੋਚ-ਸਮਝ ਕੇ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕ ਸਥਿਤੀ ਨੂੰ ਸੁਧਾਰਨ, ਵਿਕਾਸ ਨੂੰ ਨਵੀਂ ਦਿਸ਼ਾ ਦੇਣ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਭਾਰਤੀ ਜਨਤਾ ਪਾਰਟੀ ਦੀ ਡਬਲ ਇੰਜਣ ਸਰਕਾਰ ਹੀ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਲੈ ਕੇ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਮਾਤਮਾ ਸਾਨੂੰ ਲੋਕਾਂ ਦੀ ਸੇਵਾ ਕਰਨ ਦੀ ਤਾਕਤ ਬਖ਼ਸ਼ਦਾ ਹੈ ਤਾਂ ਉਸ ਤਾਕਤ ਦੀ ਵਰਤੋਂ ਲੋਕਾਂ ਦੇ ਵਿਕਾਸ ਅਤੇ ਹਲਕੇ ਦੀ ਬਿਹਤਰੀ ਲਈ ਹੋਣੀ ਚਾਹੀਦੀ ਹੈ, ਨਾ ਕਿ ਬਦਲਾਖੋਰੀ ਦੀ ਰਾਜਨੀਤੀ ਲਈ। ਇਸ ਮੌਕੇ ਮੀਹਾਂ ਸਿੰਘ (ਸਾਬਕਾ ਸਰਪੰਚ), ਜਾਨਕ ਫ਼ੌਜੀ, ਬਲਜਿੰਦਰ ਸਿੰਘ ਫ਼ੌਜੀ (ਪੰਚ), ਦਰਸ਼ਨ ਸਿੰਘ, ਮਨਪ੍ਰੀਤ ਸਿੰਘ (ਟਰਾਂਸਪੋਰਟਰ), ਰਾਮ ਕਰਨ ਸਿੰਘ, ਮੱਖਣ ਗਿਰ (ਸਾਬਕਾ ਸਰਪੰਚ), ਰਣਜੀਤ ਸਿੰਘ, ਮਨੀ ਬਾਵਾ, ਅਵਤਾਰ ਸਿੰਘ ਤਾਰਾ, ਗੁਰਜੰਟ ਸਿੰਘ, ਜਗਤਾਰ ਸਿੰਘ ਗੋਲੂ, ਸੰਦੀਪ ਕੁਮਾਰ, ਕੁਲਵੀਰ ਗਿਰ, ਸੁਰਿੰਦਰ ਕੁਮਾਰ, ਵਿਸ਼ਾਲ ਸਿੰਘ, ਜੱਗਮਲ (ਸਾਬਕਾ ਪੰਚ) ਅਤੇ ਕੁਲਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਸ਼ਵਨੀ ਗੁਪਤਾ ਮੈਮੋਰੀਅਲ ਟਰੱਸਟ ਦੀ ਸੇਵਾ ਤੇ ਜਨ - ਕਲਿਆਣ ਦੇ 20 ਸਾਲ ਪੂਰੇ ਹੋਣ ’ ਤੇ 20 ਸਤੰਬਰ ਨੂੰ ਸਮਾਗਮ ਪੰਜਾਬ ਦ... ਅਗਲੀ ਖ਼ਬਰ ਚੰਡੀਗੜ੍ਹ ਵਿਖੇ ਸਪਲਾਈ ਦੇਣ ਜਾ ਰਹੀ ਗੱਡੀ ’ ਚੋਂ ਜ਼ਬਤ ਕੀਤਾ ਸ਼ੱਕੀ ਪਨੀਰ ਫ਼ੂਡ ਸੇਫ਼ਟੀ ਵਿਭਾਗ ਨੇ ਜਾਂਚ ਲਈ ਭੇਜੇ ਸੈਂਪਲ
Ad Position 24