13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਨਸ਼ਿਆਂ ਦੇ ਹਾਟਸਪੌਟਾਂ ’ ਤੇ ਚੰਡੀਗੜ੍ਹ ਪੁਲਿਸ ਦਾ ਸ਼ਿਕੰਜਾ , 46 ਨਾਕੇ , 33 ਤਲਾਸ਼ੀਆਂ ਤੇ 58 ਹਾਟਸਪੌਟਾਂ ’ ਤੇ ਕਾਰਵਾਈ , 3000 ਤੋਂ ਵੱਧ ਵਿਅਕਤੀ ਜਾਂਚੇ

ਚੰਡੀਗੜ੍ਹ, 13 ਸਤੰਬਰ (ਸੰਦੀਪ ਕੁਮਾਰ ਮਾਹਨਾ)–ਨਸ਼ਾ ਤਸਕਰੀ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਚੰਡੀਗੜ੍ਹ ਪੁਲਿਸ ਨੇ ਸ਼ਹਿਰ ਦੇ ਨਸ਼ਾ ਪ੍ਰਭਾਵਿਤ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਆਪਣਾ ਸ਼ਿਕੰਜਾ ਹੋਰ ਕੱਸ ਦਿੱਤਾ ਹੈ। ਪੁਲਿਸ ਵਲੋਂ 58 ਪਛਾਣੇ ਗਏ ਨਸ਼ਾ ਹਾਟਸਪੌਟਾਂ ’ਤੇ ਵਿਸ਼ੇਸ਼ ਕਾਰਵਾਈ ਦੇ ਨਾਲ ਪੁਰਾਣੇ ਅਪਰਾਧੀਆਂ ਅਤੇ ਨਸ਼ਿਆਂ ਨਾਲ ਜੁੜੇ ਰਹੇ ਵਿਅਕਤੀਆਂ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਚੰਡੀਗੜ੍ਹ, 13 ਸਤੰਬਰ (ਸੰਦੀਪ ਕੁਮਾਰ ਮਾਹਨਾ)–ਨਸ਼ਾ ਤਸਕਰੀ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਚੰਡੀਗੜ੍ਹ ਪੁਲਿਸ ਨੇ ਸ਼ਹਿਰ ਦੇ ਨਸ਼ਾ ਪ੍ਰਭਾਵਿਤ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਆਪਣਾ ਸ਼ਿਕੰਜਾ ਹੋਰ ਕੱਸ ਦਿੱਤਾ ਹੈ। ਪੁਲਿਸ ਵਲੋਂ 58 ਪਛਾਣੇ ਗਏ ਨਸ਼ਾ ਹਾਟਸਪੌਟਾਂ ’ਤੇ ਵਿਸ਼ੇਸ਼ ਕਾਰਵਾਈ ਦੇ ਨਾਲ ਪੁਰਾਣੇ ਅਪਰਾਧੀਆਂ ਅਤੇ ਨਸ਼ਿਆਂ ਨਾਲ ਜੁੜੇ ਰਹੇ ਵਿਅਕਤੀਆਂ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਚੰਡੀਗੜ੍ਹ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਇਸ ਵਿਸ਼ੇਸ਼ ਮੁਹਿੰਮ ਦੌਰਾਨ ਨਸ਼ਿਆਂ ਨਾਲ ਸਬੰਧਿਤ 4 ਐਫ਼.ਆਈ.ਆਰ. ਦਰਜ਼ ਕੀਤੀਆਂ ਗਈਆਂ ਅਤੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਮਾਮਲਿਆਂ ਵਿਚ ਕੁੱਲ 30.54 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਇਲਾਵਾ 26 ਕਲੰਦਰਿਆਂ ਨੂੰ ਤਿਆਰ ਕਰਕੇ 26 ਵਿਅਕਤੀਆਂ ਨੂੰ ਵੀ ਕਾਬੂ ਕੀਤਾ ਗਿਆ। ਪੁਲਿਸ ਨੇ ਨਸ਼ਿਆਂ ਦੀਆਂ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਬਾਪੂ ਧਾਮ ਕਾਲੋਨੀ, ਕਜ਼ਹੇੜੀ, ਬੁੜੈਲ, ਮਲੋਆ, ਮੌਲੀ ਜਾਗਰਾਂ ਸਮੇਤ ਹੋਰ ਸੰਵੇਦਨਸ਼ੀਲ ਇਲਾਕਿਆਂ ਵਿਚ ਵਿਸ਼ੇਸ਼ ਗਸ਼ਤ ਅਤੇ ਏਰੀਆ ਡੋਮੀਨੇਸ਼ਨ ਮੁਹਿੰਮ ਚਲਾਈ। ਇਸ ਦੌਰਾਨ 46 ਏਰੀਆ ਡੋਮੀਨੇਸ਼ਨ ਨਾਕੇ ਲਗਾ ਕੇ 1233 ਵਾਹਨਾਂ ਦੀ ਜਾਂਚ ਕੀਤੀ ਗਈ। ਸਮੁੱਚੀ ਚੈਕਿੰਗ ਮੁਹਿੰਮ ਦੌਰਾਨ ਸ਼ਹਿਰ ’ਚ 3000 ਤੋਂ ਵੱਧ ਵਿਅਕਤੀਆਂ ਦੀ ਜਾਂਚ ਕੀਤੀ ਗਈ। ਪੁਲਿਸ ਵਲੋਂ ਪਛਾਣੇ ਗਏ 58 ਨਸ਼ਾ ਹਾਟਸਪੌਟਾਂ ’ਤੇ ਕੇਂਦ੍ਰਿਤ ਕਾਰਵਾਈ ਕੀਤੀ ਗਈ। ਪੁਲਿਸ ਟੀਮਾਂ ਵਲੋਂ ਸੰਵੇਦ ਨਸ਼ੀਲ ਇਲਾਕਿਆਂ ਵਿਚ ਪੈਦਲ ਅਤੇ ਵਾਹਨਾਂ ਰਾਹੀਂ ਗਸ਼ਤ ਵਧਾਉਣ ਦੇ ਨਾਲ ਨਾਲ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਆਰ.ਪੀ.ਐਫ਼.) ਨਾਲ ਸਾਂਝੀ ਗਸ਼ਤ ਵੀ ਕੀਤੀ ਗਈ। ਇਸ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਹੋ ਰਹੀਆਂ ਗਤੀਵਿਧੀਆਂ ’ ਤੇ ਨਜ਼ਦੀਕੀ ਨਿਗਰਾਨੀ ਰੱਖੀ ਜਾ ਰਹੀ ਹੈ। ਪੁਲਿਸ ਅਨੁਸਾਰ ਮੁਹਿੰਮ ਦਾ ਉਦੇਸ਼ ਨਸ਼ਿਆਂ ਦੀ ਤਸਕਰੀ, ਵਿਕਰੀ ਅਤੇ ਕਬਜ਼ੇ ਨੂੰ ਰੋਕਣ ਦੇ ਨਾਲ-ਨਾਲ ਨਸ਼ਿਆਂ ਦੇ ਨਵੇਂ ਹਾਟਸਪੌਟਾਂ ਦੀ ਪਛਾਣ ਕਰਨਾ ਅਤੇ ਸ਼ਹਿਰ ਵਾਸੀਆਂ ਵਿਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਚੰਡੀਗੜ੍ਹ ਪੁਲਿਸ ਨੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਉਣ ਦੀ ਗੱਲ ਕਹੀ ਹੈ। ਪੁਲਿਸ ਵਲੋਂ ਨਸ਼ਾ ਸਪਲਾਇਰਾਂ, ਪੈਡਲਰਾਂ, ਵਾਰ-ਵਾਰ ਅਪਰਾਧਾਂ ਵਿਚ ਸ਼ਾਮਿਲ ਰਹੇ ਵਿਅਕਤੀਆਂ ਅਤੇ ਨਸ਼ਿਆਂ ਦੇ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਖ਼ਿਲਾਫ਼ ਕੇਂਦ੍ਰਿਤ ਕਾਰਵਾਈ ਜਾਰੀ ਰੱਖਣ ਦੀ ਗੱਲ ਕਹੀ ਗਈ ਹੈ। ਪੁਲਿਸ ਨੇ ਕਿਹਾ ਕਿ ਨਸ਼ਾ ਮੁਕਤ ਚੰਡੀਗੜ੍ਹ ਦੇ ਟੀਚੇ ਨੂੰ ਅਮਲੀ ਰੂਪ ਦੇਣ ਲਈ ਇਨਫ਼ੋਰਸਮੈਂਟ, ਰੋਕਥਾਮੀ ਪੁਲਿਸਿੰਗ, ਖੁਫੀਆ ਜਾਣਕਾਰੀ ਆਧਾਰਿਤ ਕਾਰਵਾਈ ਅਤੇ ਲੋਕਾਂ ਦੇ ਸਹਿਯੋਗ ਨਾਲ ਮੁਹਿੰਮ ਲਗਾਤਾਰ ਜਾਰੀ ਰਹੇਗੀ। ਚੰਡੀਗੜ੍ਹ ਪੁਲਿਸ ਨੇ ਸ਼ਹਿਰ ਵਾਸੀਆਂ ਨੂੰ ਆਪਣੇ ਆਲੇ-ਦੁਆਲੇ ਨਸ਼ਿਆਂ ਨਾਲ ਸਬੰਧਿਤ ਕਿਸੇ ਵੀ ਗਤੀਵਿਧੀ ਪ੍ਰਤੀ ਸੁਚੇਤ ਰਹਿਣ ਅਤੇ ਅਜਿਹੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ ਚ ਮਾਨਸੂਨ ਦੀ ਮੁੜ ਸਰਗਰਮੀ , ਭਾਰੀ ਮੀਂਹ ਨੇ ਬਦਲਿਆ ਮੌਸਮ ਦਾ ਮਿਜ਼ਾਜ ਚੰਡੀਗੜ੍ਹ-ਮੁਹਾਲੀ ’ਚ ਬਾਅਦ ਦੁਪਹਿਰ 2... ਅਗਲੀ ਖ਼ਬਰ ਚੰਡੀਗੜ੍ਹ ’ ਚ ਪੰਜਾਬ ਕਲਾ ਭਵਨ ਵਿਖੇ ਮਲਵਈ ਗਾਉਣ ਪ੍ਰੰਪਰਾ ਬਾਰੇ ਡਾ . ਲਾਭ ਸਿੰਘ ਖੀਵਾ ਦੀ ਪੁਸਤਕ ਦਾ ਲੋਕ ਅਰਪਣ ਸਮਾਰੋ...
Ad Position 24