15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

‘ ਆਪ ’ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 14 ਸਤੰਬਰ (ਅਜੀਤ ਬਿਊਰੋ)- ਅਜਨਾਲਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਸਰਪੰਚਾਂ ਦੇ ਵਫ਼ਦ ਨਾਲ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸੀ. ਆਰ ਪਾਟਿਲ ਨਾਲ ਮੁਲਾਕਾਤ ਕੀਤੀ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅਜਨਾਲਾ ਨੂੰ ਬਾਰ-ਬਾਰ ਆਉਂਦੇ ਹੜ੍ਹਾਂ ਤੋਂ ਬਚਾਉਣ ਲਈ ਜੰਮੂ-ਕਸ਼ਮੀਰ ਵਿਚ ਉਝ ਨਦੀ ’ਤੇ ਡੈਮ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਚੰਡੀਗੜ੍ਹ 14 ਸਤੰਬਰ (ਅਜੀਤ ਬਿਊਰੋ)- ਅਜਨਾਲਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਸਰਪੰਚਾਂ ਦੇ ਵਫ਼ਦ ਨਾਲ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ ਪਾਟਿਲ ਨਾਲ ਮੁਲਾਕਾਤ ਕੀਤੀ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅਜਨਾਲਾ ਨੂੰ ਬਾਰ-ਬਾਰ ਆਉਂਦੇ ਹੜ੍ਹਾਂ ਤੋਂ ਬਚਾਉਣ ਲਈ ਜੰਮੂ-ਕਸ਼ਮੀਰ ਵਿਚ ਉਝ ਨਦੀ ’ਤੇ ਡੈਮ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ।ਮੁਲਾਕਾਤ ਦੌਰਾਨ ਧਾਲੀਵਾਲ ਨੇ ਉਝ ਨਦੀ ਦੇ ਪਾਣੀ ਕਾਰਨ ਅਜਨਾਲਾ ਦੇ ਲੋਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਵੱਲ ਧਿਆਨ ਦਿਵਾਇਆ। ਉਨ੍ਹਾਂ ਕਿਹਾ ਕਿ ਇਸ ਨਦੀ ਨੇ ਅਜਨਾਲਾ ਵਿਚ ਵਾਰ-ਵਾਰ ਹੜ੍ਹ ਅਤੇ ਤਬਾਹੀ ਮਚਾਈ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਦੇ ਜੀਵਨ ਅਤੇ ਰੋਜ਼ੀ-ਰੋਟੀ ’ਤੇ ਬੁਰਾ ਅਸਰ ਪਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਹੜ੍ਹਾਂ ਦੇ ਲਗਾਤਾਰ ਖ਼ਤਰੇ ਨੇ ਇਲਾਕੇ ਦੇ ਆਰਥਿਕ ਵਿਕਾਸ ਨੂੰ ਵੀ ਪ੍ਰਭਾਵਿਤ ਕੀਤਾ ਹੈ। ਜਿਸ ਇਲਾਕੇ ਵਿਚ ਲਗਾਤਾਰ ਹੜ੍ਹਾਂ ਅਤੇ ਤਬਾਹੀ ਦਾ ਡਰ ਬਣਿਆ ਰਹਿੰਦਾ ਹੋਵੇ, ਉੱਥੇ ਕੋਈ ਵੀ ਉਦਯੋਗ ਸਥਾਪਿਤ ਕਰਨ ਲਈ ਤਿਆਰ ਨਹੀਂ ਹੁੰਦਾ। ਅਜਨਾਲਾ ਦੇ ਲੋਕ ਇਸ ਬਾਰ-ਬਾਰ ਆਉਂਦੇ ਸੰਕਟ ਤੋਂ ਪੱਕੇ ਹੱਲ ਅਤੇ ਟਿਕਾਊ ਵਿਕਾਸ ਦੇ ਸਪੱਸ਼ਟ ਰਾਹ ਦੇ ਹੱਕਦਾਰ ਹਨ। ਧਾਲੀਵਾਲ ਨੇ ਕਿਹਾ ਕਿ ਉਝ ਨਦੀ ਵਾਰ-ਵਾਰ ਇਲਾਕੇ ਵਿਚ ਹੜ੍ਹ ਲਿਆਉਂਦੀ ਹੈ ਅਤੇ ਕਈ ਵਾਰ ਤਬਾਹੀ ਮਚਾ ਚੁੱਕੀ ਹੈ। ਸਾਡੀਆਂ ਕਈ ਪੀੜ੍ਹੀਆਂ ਨੇ ਹੜ੍ਹਾਂ ਦਾ ਸੰਤਾਪ ਭੋਗਿਆ ਹੈ, ਅਤੇ ਅਸੀਂ ਇਸ ਵਾਰ-ਵਾਰ ਦੇ ਸੰਕਟ ਤੋਂ ਆਪਣੇ ਆਪ ਨੂੰ ਪੱਕੇ ਤੌਰ ’ਤੇ ਬਚਾਉਣਾ ਚਾਹੁੰਦੇ ਹਾਂ। ਇਸ ਲਈ ਉਝ ਨਦੀ ਦਾ ਯੋਗ ਪ੍ਰਬੰਧਨ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਵਫ਼ਦ ਨੇ ਉਝ ਨਦੀ ’ਤੇ ਡੈਮ ਬਣਾਉਣ ਦਾ ਮੁੱਦਾ ਚੁੱਕਿਆ ਤਾਂ ਜੋ ਪੰਜਾਬ ਵੱਲ ਵਗਦੇ ਪਾਣੀ ਨੂੰ ਨਿਯੰਤਰਿਤ ਕੀਤਾ ਜਾ ਸਕੇ ਅਤੇ ਅਜਨਾਲਾ ਵਿੱਚ ਹੜ੍ਹਾਂ ਦੇ ਲਗਾਤਾਰ ਬਣੇ ਖ਼ਤਰੇ ਨੂੰ ਘਟਾਇਆ ਜਾ ਸਕੇ। ਧਾਲੀਵਾਲ ਨੇ ਕਿਹਾ ਕਿ ਉਹ ਪਹਿਲਾਂ ਵੀ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲਾਂ ਕੋਲ ਇਹ ਮੁੱਦਾ ਚੁੱਕ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਇਹ ਮੁਲਾਕਾਤ ਕੇਂਦਰ ਸਰਕਾਰ ਅੱਗੇ ਸਿੱਧੇ ਤੌਰ ’ਤੇ ਮੰਗ ਰੱਖਣ ਅਤੇ ਇਸ ਲੰਬੇ ਸਮੇਂ ਤੋਂ ਲਟਕ ਰਹੇ ਪ੍ਰੋਜੈਕਟ ’ਤੇ ਜਲਦ ਕਾਰਵਾਈ ਦੀ ਮੰਗ ਕਰਨ ਲਈ ਕੀਤੀ ਗਈ ਸੀ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਪਿੰਡ ਖਿਜ਼ਰਾਬਾਦ ਦੀ ਪੰਚਾਇਤੀ ਜ਼ਮੀਨ ’ ਤੇ ਕੀਤਾ ਨਾਜਾਇਜ਼ ਕਬਜ਼ਾ ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ ਨੇ ਫ਼ੂਡ ਡਲਿਵਰੀ ਬੁਆਏ ਦੇ ਮੋਟਰਸਾਈਕਲ ਨੂੰ ਮਾਰੀ ਟੱਕਰ
Ad Position 24