ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ਕੁਰਾਲੀ ਨਗਰ ਕੌਂਸਲ ਦਾ ਦੌਰਾ
ਕੁਰਾਲੀ, 14 ਸਤੰਬਰ (ਹਰਪ੍ਰੀਤ ਸਿੰਘ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਵਲੋਂ ਸਥਾਨਕ ਨਗਰ ਕੌਂਸਲ ਦਫ਼ਤਰ ਦਾ ਦੌਰਾ ਕਰਦਿਆਂ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ.
ਕੁਰਾਲੀ, 14 ਸਤੰਬਰ (ਹਰਪ੍ਰੀਤ ਸਿੰਘ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਵਲੋਂ ਸਥਾਨਕ ਨਗਰ ਕੌਂਸਲ ਦਫ਼ਤਰ ਦਾ ਦੌਰਾ ਕਰਦਿਆਂ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ.ਕੇ. ਸਮੇਤ ਉਨ੍ਹਾਂ ਦੀ ਸਮੁੱਚੀ ਟੀਮ ਨਾਲ ਸ਼ਹਿਰ ਵਿਚਲੇ ਵਿਕਾਸ ਕਾਰਜ਼ਾਂ ਤੇ ਸਮੱਸਿਆਵਾਂ ਸੰਬੰਧੀ ਚਰਚਾ ਕੀਤੀ ਗਈ। ਇਸ ਤੋਂ ਪਹਿਲਾਂ ਮਾਲਵਿੰਦਰ ਸਿੰਘ ਕੰਗ ਦਾ ਕੌਂਸਲ ਦਫ਼ਤਰ ਪੁੱਜਣ ‘ਤੇ ਬਹਾਦਰ ਸਿੰਘ ਓ. ਕੇ. ਦੀ ਅਗਵਾਈ ‘ਚ ਨਿੱਘਾ ਸਵਾਗਤ ਕੀਤਾ ਗਿਆ। ਇਸੇ ਦੌਰਾਨ ਪ੍ਰਧਾਨ ਓ. ਕੇ. ਵਲੋਂ ਸ਼ਹਿਰ ‘ਚ ਚੱਲ ਰਹੇ ਵਿਕਾਸ ਕਾਰਜਾਂ, ਅਧੂਰੇ ਪਏ ਪ੍ਰਾਜੈਕਟਾਂ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਸਮੱਸਿਆਵਾਂ ਬਾਬਤ ਐਮ. ਪੀ. ਕੰਗ ਨੂੰ ਜਾਣੂ ਕਰਵਾਇਆ ਗਿਆ। ਇਸ ਦੇ ਚਲਦਿਆਂ ਐਮ. ਪੀ. ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ‘ਚ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਹਲਕੇ ਦੇ ਐਮ.ਪੀ. ਹੋਣ ਦੇ ਨਾਤੇ ਸ਼ਹਿਰ ਲਈ ਨਵੇਂ ਪ੍ਰਾਜੈਕਟ ਲਿਆਉਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਉਹ ਪੰਜਾਬ ਸਰਕਾਰ ਤੋਂ ਵੀ ਪੂਰਾ ਸਹਿਯੋਗ ਲੈਣਗੇ। ਖਰੜ ਹਲਕੇ ਦੀਆਂ ਲਿੰਕ ਸੜਕਾਂ ਬਾਰੇ ਗੱਲ ਕਰਦਿਆਂ ਐਮ. ਪੀ. ਕੰਗ ਨੇ ਦੱਸਿਆ ਕਿ ਬਹੁਤ ਸਾਰੀਆਂ ਸੜਕਾਂ ਦੇ ਨਿਰਮਾਣ/ਮੁਰੰਮਤ ਨੂੰ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਜਲਦ ਹੀ ਇਹ ਕੰਮ ਤਰਜ਼ੀਹੀ ਆਧਾਰ ‘ਤੇ ਸ਼ੁਰੂ ਕੀਤੇ ਜਾਣਗੇ। ਪਾਰਟੀ ਦੀਆਂ ਜ਼ਿੰਮੇਵਾਰੀਆਂ ‘ਚ ਫੇਰ-ਬਦਲ ਬਾਰੇ ਉਨ੍ਹਾਂ ਕਿਹਾ ਕਿ ਸੰਗਠਨ ਅੰਦਰ ਬਦਲਾਅ ਇਕ ਸਹਿਜ ਪ੍ਰਕਿਰਿਆ ਹੈ । ਉਨ੍ਹਾਂ ਕਿਹਾ ਕਿ ਨਵੇਂ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ। ਇਸ ਮੌਕੇ ਕਾਰਜ ਸਾਧਕ ਅਫ਼ਸਰ ਰਜਨੀਸ਼ ਸੂਦ, ਕੌਂਸਲਰ ਡਾ. ਅਸ਼ਵਨੀ ਸ਼ਰਮਾ, ਏ.ਐਮ.ਈ. ਅਨਿਲ ਕੁਮਾਰ, ਧੀਰਜ ਕੁਮਾਰ ਹੈਪੀ ਧੀਮਾਨ, ਰਮਾਕਾਂਤ ਕਾਲੀਆ, ਨਵਦੀਪ ਸਿੰਘ ਸੈਣੀ ਤੇ ਨੋਨੀ ਸਰਪੰਚ ਕਾਲੇਵਾਲ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।