14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਨੇ ਖਰੜ ਦੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ

ਖਰੜ, 14 ਸਤੰਬਰ (ਜੰਡਪੁਰੀ)-ਖਰੜ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦੀਆਂ ਸਮੱਸਿਆਵਾਂ ਸੰਬੰਧੀ ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਵਾਈਸ ਚੇਅਰਮੈਨ ਸੁਰਿੰਦਰ ਕਲਿਆਣ ਦੀ ਅਗਵਾਈ ‘ਚ ਮੀਟਿੰਗ ਸੱਦੀ ਗਈ। ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਸ਼ੋਕ ਪੱਥਰੀਆ ਵੀ ਹਾਜ਼ਰ ਸਨ।

Ad Position 21
repet_subhas-goyals [Copy P29]
ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸੁਰਿੰਦਰ ਕਲਿਆਣ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣਦੇ ਹੋਏ। ਤਸਵੀਰ : ਜੰਡਪੁਰੀ 15-09-2026
ਖਰੜ, 14 ਸਤੰਬਰ (ਜੰਡਪੁਰੀ)-ਖਰੜ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦੀਆਂ ਸਮੱਸਿਆਵਾਂ ਸੰਬੰਧੀ ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਵਾਈਸ ਚੇਅਰਮੈਨ ਸੁਰਿੰਦਰ ਕਲਿਆਣ ਦੀ ਅਗਵਾਈ ‘ਚ ਮੀਟਿੰਗ ਸੱਦੀ ਗਈ। ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਸ਼ੋਕ ਪੱਥਰੀਆ ਵੀ ਹਾਜ਼ਰ ਸਨ। ਇਸ ਮੌਕੇ ਵਾਈਸ ਚੇਅਰਮੈਨ ਸੁਰਿੰਦਰ ਕਲਿਆਣ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਫ਼ਾਈ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਸਫ਼ਾਈ ਕਰਮਚਾਰੀਆਂ ਨੂੰ ਸਾਬਣ, ਤੇਲ ਅਤੇ ਵਰਦੀਆਂ ਮੁਹੱਈਆ ਕਰਵਾਉਣ ਸੰਬੰਧੀ ਮਾਮਲੇ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਸਫ਼ਾਈ ਕਮਿਸ਼ਨ ਸੂਬੇ ਦੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਨਾ ਉਨ੍ਹਾਂ ਦਾ ਮੁੱਢਲਾ ਫਰਜ਼ ਹੈ ਅਤੇ ਕਿਸੇ ਵੀ ਕਰਮਚਾਰੀ ਨਾਲ ਧੱਕੇਸ਼ਾਹੀ ਜਾਂ ਸੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਸਫ਼ਾਈ ਕਰਮਚਾਰੀ ਆਪਣੀ ਸਮੱਸਿਆ ਲਈ ਬਿਨਾਂ ਝਿਜਕ ਕਮਿਸ਼ਨ ਨਾਲ ਸੰਪਰਕ ਕਰ ਸਕਦਾ ਹੈ। ਇਸੇ ਦੌਰਾਨ ਕਾਰਜ ਸਾਧਕ ਅਫ਼ਸਰ ਅਸ਼ੋਕ ਪਥਰੀਆ ਨੇ ਭਰੋਸਾ ਦਿਵਾਇਆ ਕਿ ਵਾਈਸ ਚੇਅਰਮੈਨ ਕਲਿਆਣ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਠੇਕੇ ਤੋਂ ਰੈਗੂਲਰ ਅਤੇ ਆਊਟਸੋਰਸ ਤੋਂ ਠੇਕੇ ‘ਤੇ ਲਿਆਂਦੇ ਜਾਣ ਵਾਲੇ ਸਫ਼ਾਈ ਕਾਮਿਆਂ ਦੀਆਂ ਸੂਚੀਆਂ ਸਰਕਾਰ ਨੂੰ ਭੇਜ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਖਰੜ ‘ਚ 414 ਦੇ ਕਰੀਬ ਸਫ਼ਾਈ ਸੇਵਕ ਤੇ ਸੈਨੇਟਰੀ ਵਰਕਰ ਕੰਮ ਕਰ ਰਹੇ ਹਨ ਅਤੇ ਲੋੜ ਪੈਣ ‘ਤੇ ਇਨ੍ਹਾਂ ਦੀ ਗਿਣਤੀ ‘ਚ ਵਾਧਾ ਕਰਨ ‘ਤੇ ਵੀ ਵਿਚਾਰ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ 5.20 ਕਿੱਲੋ ਹੈਰੋਇਨ ਸਮੇਤ ਮੁਲਜ਼ਮ ਕਾਬੂ , 3 ਦਿਨਾਂ ਦੇ ਪੁਲਿਸ ਰਿਮਾਂਡ ’ ਤੇ ਅਗਲੀ ਖ਼ਬਰ ਵਿਕਰਮਜੀਤ ਸਿੰਘ ਦੱਪਰ ਦੂਜੀ ਵਾਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ
Ad Position 24