16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸਾਰੰਗਪੁਰ ’ ਚ ਡੀ . ਜੀ . ਪੀ . ਸਾਗਰਪ੍ਰੀਤ ਹੁੱਡਾ ਤੇ ਮਲੋਆ ’ ਚ ਐੱਸ . ਐੱਸ . ਪੀ . ਕੰਵਰਦੀਪ ਕੌਰ ਵਲੋਂ ਵਿਸ਼ੇਸ਼ ਕਾਰਵਾਈ

ਚੰਡੀਗੜ੍ਹ, 15 ਸਤੰਬਰ (ਕਪਿਲ ਵਧਵਾ)-ਚੰਡੀਗੜ੍ਹ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਸਾਰੰਗਪੁਰ ਵਿਖੇ ਡੀ. ਜੀ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਚੰਡੀਗੜ੍ਹ, 15 ਸਤੰਬਰ (ਕਪਿਲ ਵਧਵਾ)-ਚੰਡੀਗੜ੍ਹ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਸਾਰੰਗਪੁਰ ਵਿਖੇ ਡੀ.ਜੀ.ਪੀ. ਚੰਡੀਗੜ੍ਹ ਡਾ. ਸਾਗਰਪ੍ਰੀਤ ਹੁੱਡਾ ਦੀ ਅਗਵਾਈ ਹੇਠ ਸਥਾਨਕ ਵਸਨੀਕਾਂ ਨਾਲ ਜਾਗਰੂਕਤਾ ਤੇ ਗੱਲਬਾਤ ਪ੍ਰੋਗਰਾਮ ਕਰਵਾਇਆ ਗਿਆ, ਜਦਕਿ ਮਲੋਆ ਖੇਤਰ ਵਿਚ ਐੱਸ.ਐੱਸ.ਪੀ. ਚੰਡੀਗੜ੍ਹ ਕੰਵਰਦੀਪ ਕੌਰ ਦੀ ਅਗਵਾਈ ਹੇਠ ਵਿਸ਼ੇਸ਼ ਗਸ਼ਤ ਅਤੇ ਚੈਕਿੰਗ ਮੁਹਿੰਮ ਚਲਾਈ ਗਈ। ਸਾਰੰਗਪੁਰ ਵਿਖੇ ਡੀ. ਜੀ. ਪੀ. ਚੰਡੀਗੜ੍ਹ ਨੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ। ਇਸ ਦੌਰਾਨ ਵਸਨੀਕਾਂ ਵਲੋਂ ਇਲਾਕੇ ਵਿਚ ਬੰਦ ਪਈਆਂ ਦੁਕਾਨਾਂ ਅਤੇ ਹੋਰ ਢਾਂਚਿਆਂ ਨੂੰ ਨਸ਼ਾ ਕਰਨ ਲਈ ਵਰਤੇ ਜਾਣ ਸਬੰਧੀ ਚਿੰਤਾ ਪ੍ਰਗਟਾਈ ਗਈ। ਓਹਨਾਂ ਭਰੋਸਾ ਦਿੱਤਾ ਕਿ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਨਸ਼ਾ ਤਸਕਰੀ ਜਾਂ ਸਮਾਜ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਕਰਨ ਵਾਲੀਆਂ ਗਤੀਵਿਧੀਆਂ ਵਿਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵਲੋਂ ਲੋਕਾਂ ਨੂੰ ਨਸ਼ਾ ਤਸਕਰਾਂ, ਨਸ਼ਾ ਕਰਨ ਵਾਲਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਬਾਰੇ ਤੁਰੰਤ ਜਾਣਕਾਰੀ ਦੇਣ ਦੀ ਅਪੀਲ ਕੀਤੀ ਗਈ। ਨਾਲ ਹੀ ਭਰੋਸਾ ਦਿੱਤਾ ਗਿਆ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਪੁਲਿਸ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਲਈ ਮੁਹਿੰਮ ਲਗਾਤਾਰ ਜਾਰੀ ਰਹੇਗੀ। ਇਸੇ ਤਰ੍ਹਾਂ ਮਲੋਆ ਥਾਣਾ ਖੇਤਰ ਵਿਚ ਐੱਸ.ਐੱਸ.ਪੀ. ਕੰਵਰਦੀਪ ਕੌਰ, ਐੱਸ.ਪੀ. ਸਿਟੀ ਵਿਜੇ ਕੁਮਾਰ ਅਤੇ ਥਾਣਾ ਮਲੋਆ ਦੇ ਐੱਸ.ਐੱਚ.ਓ. ਇੰਸਪੈਕਟਰ ਬਲਦੇਵ ਕੁਮਾਰ ਸਮੇਤ ਪੁਲਿਸ ਟੀਮ ਵਲੋਂ ਵਿਸ਼ੇਸ਼ ਗਸ਼ਤ ਤੇ ਚੈਕਿੰਗ ਕੀਤੀ ਗਈ। ਇਸ ਦੌਰਾਨ ਨਸ਼ਾ ਤਸਕਰੀ ਦੇ ਮਾਮਲਿਆਂ ਵਿਚ ਪਹਿਲਾਂ ਨਾਮਜ਼ਦ ਵਿਅਕਤੀਆਂ ਅਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਹੋਣ ਵਾਲੇ ਵਿਅਕਤੀਆਂ ਦੇ ਘਰਾਂ ਦੀ ਜਾਂਚ ਕੀਤੀ ਗਈ। ਕੁਝ ਪੁਰਾਣੇ ਨਸ਼ਾ ਤਸਕਰ ਆਪਣੇ ਘਰਾਂ ਤੋਂ ਗੈਰਹਾਜ਼ਰ ਮਿਲੇ, ਜਿਸ ’ਤੇ ਉਨ੍ਹਾਂ ਦੇ ਘਰਾਂ ਦੀ ਤਲਾਸ਼ੀ ਲੈ ਕੇ ਪਿਛੋਕੜ ਦੀ ਵੀ ਜਾਂਚ ਕੀਤੀ ਗਈ। ਪੁਲਿਸ ਵਲੋਂ ਸਬੰਧਤ ਵਿਅਕਤੀਆਂ ਨੂੰ ਭਵਿੱਖ ਵਿਚ ਨਸ਼ਾ ਤਸਕਰੀ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਦੂਰ ਰਹਿਣ ਦੀ ਹਦਾਇਤ ਕਰਦਿਆਂ ਚਿਤਾਵਨੀ ਦਿੱਤੀ ਗਈ ਕਿ ਮੁੜ ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਲ ਪਾਏ ਜਾਣ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦਾ ਮਕਸਦ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਦੇ ਨਾਲ-ਨਾਲ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਵੱਖ - ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਡੀ . ਸੀ . ਨੂੰ ਮੰਗ ਪੱਤਰ ਸੌਂਪ ਕੇ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ... ਅਗਲੀ ਖ਼ਬਰ ਕਾਲਕਾ-ਸ਼ਿਮਲਾ ਰੇਲ ਸੈਕਸ਼ਨ ’ਤੇ ਕਈ ਰੇਲ ਗੱਡੀਆਂ 30 ਸਤੰਬਰ ਤੱਕ ਰੱਦ
Ad Position 24