16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਵੱਖ - ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਡੀ . ਸੀ . ਨੂੰ ਮੰਗ ਪੱਤਰ ਸੌਂਪ ਕੇ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਵਾਉਣ ਦੀ ਕੀਤੀ ਮੰਗ

ਐੱਸ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਐੱਸ. ਏ. ਐੱਸ. ਨਗਰ, 15 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਕਿਸਾਨ ਯੂਨੀਅਨ ਸਿੱਧੂਪੁਰ ਤੇ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵਲੋਂ ਵੱਖਰੇ-ਵੱਖਰੇ ਤੌਰ ‘ਤੇ ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ ਨੂੰ ਮੰਗ ਪੱਤਰ ਸੌਂਪ ਕੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਵਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਜ਼ਿਲ੍ਹੇ ਦੀਆਂ ਕਈ ਮੰਡੀਆਂ ਵਿਚ ਘੱਟ ਸਮੇਂ ਵਿਚ ਪੱਕਣ ਵਾਲੇ ਝੋਨੇ ਦੀਆਂ ਪੀ. ਆਰ. 126 ਸਮੇਤ ਕਈ ਹੋਰ ਕਿਸਮਾਂ ਮੰਡੀਆਂ ਵਿਚ ਆਉਣੀਆਂ ਆਰੰਭ ਹੋ ਗਈਆਂ ਹਨ, ਪਰ ਨਾ ਤਾਂ ਝੋਨੇ ਦੀ ਸਰਕਾਰੀ ਖ਼ਰੀਦ ਸੰਬੰਧੀ ਅਜੇ ਤੱਕ ਸਰਕਾਰ ਵਲੋਂ ਕੋਈ ਐਲਾਨ ਕੀਤਾ ਗਿਆ ਹੈ ਅਤੇ ਨਾ ਹੀ ਜ਼ਿਲ੍ਹੇ ਦੀਆਂ ਜ਼ਿਆਦਾਤਰ ਮੰਡੀਆਂ ਤੇ ਖ਼ਰੀਦ ਕੇਂਦਰਾਂ ਦੀ ਸਾਫ਼-ਸਫ਼ਾਈ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਪੰਜਾਬ ਵਿਚ 25 ਸਤੰਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਸੀ। ਉਨ੍ਹਾਂ ਕਿਹਾ ਕਿ ਜੇਕਰ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਨਾ ਕੀਤੀ ਗਈ ਤਾਂ ਕਿਸਾਨਾਂ ਦੀ ਆਲੂਆਂ ਦੀ ਬਿਜਾਈ ਵੀ ਲੇਟ ਹੋ ਜਾਵੇਗੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਵਫ਼ਦ ਵਿਚ ਮੇਹਰ ਸਿੰਘ ਥੇੜ੍ਹੀ, ਰਵਿੰਦਰ ਸਿੰਘ ਦੇਹਕਲਾਂ, ਹਕੀਕਤ ਸਿੰਘ ਘੜੂੰਆਂ, ਬਹਾਦਰ ਸਿੰਘ ਨਿਆਮੀਆਂ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ, ਜਰਨੈਲ ਸਿੰਘ ਤੇ ਫੱਗੂ ਸਿੰਘ ਆਦਿ ਸ਼ਾਮਿਲ ਸਨ, ਜਦਕਿ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਫ਼ਦ ਵਿਚ ਲਖਵਿੰਦਰ ਸਿੰਘ ਹੈਪੀ, ਕਰਨੈਲ ਸਿੰਘ, ਸੀਸ ਰਾਮ, ਗੁਰਸੇਵਕ ਸਿੰਘ, ਜਵਾਲਾ ਸਿੰਘ, ਭੁਪਿੰਦਰ ਸਿੰਘ, ਹਰਚੰਦ ਸਿੰਘ, ਹਰਜੀਤ ਸਿੰਘ, ਦੇਵ ਸਿੰਘ, ਕੁਲਵੰਤ ਸਿੰਘ, ਧਰਵਿੰਦਰ ਸਿੰਘ ਆਦਿ ਆਗੂ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਮੁਹਾਲੀ ਦੇ ਵਾ . ਨੰ . 6 ‘ ਚ ਨਗਰ ਨਿਗਮ ਵਲੋਂ ਬਣਾਇਆ ਬੈਡਮਿੰਟਨ ਕੋਰਟ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨੂੰ ਕੀਤਾ ਸਮਰ... ਅਗਲੀ ਖ਼ਬਰ ਸਾਰੰਗਪੁਰ ’ ਚ ਡੀ . ਜੀ . ਪੀ . ਸਾਗਰਪ੍ਰੀਤ ਹੁੱਡਾ ਤੇ ਮਲੋਆ ’ ਚ ਐੱਸ . ਐੱਸ . ਪੀ . ਕੰਵਰਦੀਪ ਕੌਰ ਵਲੋਂ ਵਿਸ਼ੇਸ਼ ਕਾ...
Ad Position 24