16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪੰਚਕੂਲਾ ਬਾਰ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਨੇ ਚੁੱਕੀ ਸਹੁੰ

ਪੰਚਕੂਲਾ, 15 ਸਤੰਬਰ (ਕਪਿਲ)-ਪੰਚਕੂਲਾ ਬਾਰ ਐਸੋਸੀਏਸ਼ਨ ਦੀ ਨਵੀਂ ਚੁਣੀ ਗਈ ਕਾਰਜਕਾਰਨੀ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਜ ਸਭਾ ਮੈਂਬਰ ਕਾਰਤਿਕੇ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਪੰਚਕੂਲਾ ਦੀਆਂ ਵੱਖ-ਵੱਖ ਐਸੋਸੀਏਸ਼ਨਾਂ ਦੇ ਜੱਜ ਸਾਹਿਬਾਨਾਂ ਤੇ ਵੱਡੀ ਗਿਣਤੀ ਵਕੀਲਾਂ ਤੋਂ ਇਲਾਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੇ ਮਿੱਤਲ ਅਤੇ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਰਾਕੇਸ਼ ਸ਼ਰਮਾ ਸਮੇਤ ਕਈ ਹੋਰ ਪਤਵੰਤੇ ਵੀ ਉਚੇਚੇ ਤੌਰ ‘ਤੇ ਹਾਜ਼ਰ ਰਹੇ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਪੰਚਕੂਲਾ, 15 ਸਤੰਬਰ (ਕਪਿਲ)-ਪੰਚਕੂਲਾ ਬਾਰ ਐਸੋਸੀਏਸ਼ਨ ਦੀ ਨਵੀਂ ਚੁਣੀ ਗਈ ਕਾਰਜਕਾਰਨੀ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਜ ਸਭਾ ਮੈਂਬਰ ਕਾਰਤਿਕੇ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਪੰਚਕੂਲਾ ਦੀਆਂ ਵੱਖ-ਵੱਖ ਐਸੋਸੀਏਸ਼ਨਾਂ ਦੇ ਜੱਜ ਸਾਹਿਬਾਨਾਂ ਤੇ ਵੱਡੀ ਗਿਣਤੀ ਵਕੀਲਾਂ ਤੋਂ ਇਲਾਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੇ ਮਿੱਤਲ ਅਤੇ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਰਾਕੇਸ਼ ਸ਼ਰਮਾ ਸਮੇਤ ਕਈ ਹੋਰ ਪਤਵੰਤੇ ਵੀ ਉਚੇਚੇ ਤੌਰ ‘ਤੇ ਹਾਜ਼ਰ ਰਹੇ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਗੌਰਵ ਸ਼ਰਮਾ ਨੇ ਆਪਣੇ ਅਹੁਦੇ ਅਤੇ ਜ਼ਿੰਮੇਵਾਰੀਆਂ ਦੀ ਸਹੁੰ ਚੁੱਕੀ। ਉਨ੍ਹਾਂ ਦੇ ਨਾਲ ਵਾਈਸ ਪ੍ਰੈਜ਼ੀਡੈਂਟ, ਸੀਨੀਅਰ ਵਾਈਸ ਪ੍ਰੈਜ਼ੀਡੈਂਟ, ਸਕੱਤਰ, ਖਜ਼ਾਨਚੀ ਸਮੇਤ ਹੋਰਨਾਂ ਅਹੁਦੇਦਾਰਾਂ ਨੇ ਵੀ ਅਹੁਦੇ ਦੀ ਸਹੁੰ ਚੁੱਕੀ। ਇਸ ਮੌਕੇ ਰਾਜ ਸਭਾ ਮੈਂਬਰ ਕਾਰਤਿਕੇ ਸ਼ਰਮਾ ਨੇ ਨਵੀਂ ਕਾਰਜਕਾਰਨੀ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਅਹੁਦੇਦਾਰਾਂ ਨੂੰ ਸਹੁੰ ਵੀ ਚੁਕਾਈ। ਉਨ੍ਹਾਂ ਕਿਹਾ ਕਿ ਬਾਰ ਐਸੋਸੀਏਸ਼ਨ ਨਿਆਂ ਪ੍ਰਣਾਲੀ ਦਾ ਅਹਿਮ ਹਿੱਸਾ ਹੈ ਅਤੇ ਸਮਾਜ ਵਿਚ ਵਕੀਲਾਂ ਦੀ ਭੂਮਿਕਾ ਕਾਫ਼ੀ ਮਹੱਤਵਪੂਰਨ ਹੈ। ਉਨ੍ਹਾਂ 17 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਸੇਵਾ ਪੰਦ੍ਹਰਵਾੜੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਜੀਵਨ ਦੇਸ਼ ਦੀ ਸੇਵਾ ਨੂੰ ਸਮਰਪਿਤ ਕੀਤਾ ਹੈ, ਲਿਹਾਜ਼ਾ ਲੋਕ ਵੀ ਸੇਵਾ ਅਤੇ ਲੋਕ-ਭਲਾਈ ਦੇ ਕਾਰਜਾਂ ‘ਚ ਵਧ ਚੜ੍ਹ ਕੇ ਹਿੱਸਾ ਲੈਣ। ਅੰਤ ‘ਚ ਉਨ੍ਹਾਂ ਬਾਰ ਐਸੋਸੀਏਸ਼ਨ ਦੀ ਲਾਇਬ੍ਰੇਰੀ ਲਈ 11 ਲੱਖ ਰੁ. ਦੇਣ ਦਾ ਐਲਾਨ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ 44 ਪਿੰਡਾਂ ਦੇ ਵਿਲੇਜ਼ ਡਿਵੈਲਪਮੈਂਟ ਪਲਾਨ ਮਨਜ਼ੂਰ ਅਗਲੀ ਖ਼ਬਰ ਸਰਕਾਰੀ ਕਾਲਜ-11 ‘ਚ ਕੂੜਾ ਪ੍ਰਬੰਧਨ ਬਾਰੇ ਜਾਗਰੂਕਤਾ ਸਮਾਗਮ ਅਤੇ ਪਲਾਸਟਿਕ ਇਕੱਤਰਤਾ ਮੁਹਿੰਮ ਚਲਾਈ
Ad Position 24