16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਰਤਵਾੜਾ ਸਾਹਿਬ ਸਕੂਲ ਵਿਖੇ ਲਾਈਫ ਸਕਿੱਲਜ਼ ਸੈਮੀਨਾਰ ਕਰਵਾਇਆ

ਮੁੱਲਾਂਪੁਰ ਗਰੀਬਦਾਸ, 15 ਸਤੰਬਰ (ਦਿਲਬਰ ਸਿੰਘ ਖੈਰਪੁਰ) - ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਰਤਵਾੜਾ ਸਾਹਿਬ ਵਿਖੇ ਅਧਿਆਪਕਾਂ ਲਈ ਇਕ ਗਿਆਨਵਰਧਕ ਲਾਈਫ ਸਕਿੱਲਜ਼ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਪੂਨਮਜੀਤ ਕੌਰ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਮੁੱਲਾਂਪੁਰ ਗਰੀਬਦਾਸ, 15 ਸਤੰਬਰ (ਦਿਲਬਰ ਸਿੰਘ ਖੈਰਪੁਰ) - ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਰਤਵਾੜਾ ਸਾਹਿਬ ਵਿਖੇ ਅਧਿਆਪਕਾਂ ਲਈ ਇਕ ਗਿਆਨਵਰਧਕ ਲਾਈਫ ਸਕਿੱਲਜ਼ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਪੂਨਮਜੀਤ ਕੌਰ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਆਪਣੇ ਤਜ਼ਰਬੇ ਅਤੇ ਪ੍ਰਭਾਵਸ਼ਾਲੀ ਅੰਦਾਜ਼ ਰਾਹੀਂ ਜੀਵਨ-ਕੌਸ਼ਲਾਂ ਦੀ ਮਹੱਤਤਾ, ਮੌਜੂਦਾ ਸਕੂਲੀ ਸਿੱਖਿਆ ਦੀਆਂ ਚੁਣੌਤੀਆਂ ਅਤੇ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਭਾਵਨਾਤਮਕ ਸੰਤੁਲਨ ਅਤੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਪ੍ਰਭਾਵਸ਼ਾਲੀ ਤਰੀਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸੈਮੀਨਾਰ ਦੌਰਾਨ ਵੱਖ-ਵੱਖ ਦਿਲਚਸਪ ਗਤੀਵਿਧੀਆਂ ਕਰਵਾਈਆਂ ਗਈਆਂ । ਇਨ੍ਹਾਂ ਗਤੀਵਿਧੀਆਂ ਨੇ ਸਿੱਖਣ ਦੀ ਪ੍ਰਕਿਰਿਆ ਨੂੰ ਵਿਹਾਰਕ ਬਣਾਇਆ ਅਤੇ ਅਧਿਆਪਕਾਂ ਨੂੰ ਆਪਣੀਆਂ ਕਲਾਸਰੂਮ ਪ੍ਰਥਾਵਾਂ ‘ਤੇ ਵਿਚਾਰ ਕਰਨ ਲਈ ਪ੍ਰੇਰਿਤ ਕੀਤਾ। ਡਾਇਰੈਕਟਰ ਇੰਜ. ਜਸਵੰਤ ਸਿੰਘ ਅਤੇ ਮੈਡਮ ਰੀਤੂ ਉਬਰਾਏ, ਪ੍ਰਿੰਸੀਪਲ, ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਰਤਵਾੜਾ ਸਾਹਿਬ ਨੇ ਅਤੇ ਪੂਨਮਜੀਤ ਕੌਰ ਦਾ ਗਿਆਨਵਰਧਕ ਅਤੇ ਪ੍ਰੇਰਣਾਦਾਇਕ ਸੈਸ਼ਨ ਲਈ ਧੰਨਵਾਦ ਕੀਤਾ। ਸੈਮੀਨਾਰ ਦਾ ਸਮਾਪਨ ਧੰਨਵਾਦੀ ਮਤਾ ਪੇਸ਼ ਕਰਦਿਆਂ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਬੇਦੀ ਦੀ ਅਗਵਾਈ ਹੇਠ ਮੁਹਾਲੀ ਤੋਂ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਚੰਡੀਗੜ੍ਹ ਧਰਨੇ ਲਈ ਰਵਾਨਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ 44 ਪਿੰਡਾਂ ਦੇ ਵਿਲੇਜ਼ ਡਿਵੈਲਪਮੈਂਟ ਪਲਾਨ ਮਨਜ਼ੂਰ
Ad Position 24