ਪੁਟਾ ਚੋਣਾਂ 30 ਸਤੰਬਰ, ਨਾਮਜ਼ਦਗੀਆਂ 18 ਸਤੰਬਰ ਨੂੰ
ਚੰਡੀਗੜ੍ਹ, 15 ਸਤੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੁਟਾ) ਦੀਆਂ ਸਾਲ 2026-27 ਲਈ ਚੋਣਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ 18 ਸਤੰਬਰ ਨਿਰਧਾਰਤ ਕੀਤੀ ਗਈ ਹੈ।
ਚੰਡੀਗੜ੍ਹ, 15 ਸਤੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੁਟਾ) ਦੀਆਂ ਸਾਲ 2026-27 ਲਈ ਚੋਣਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ 18 ਸਤੰਬਰ ਨਿਰਧਾਰਤ ਕੀਤੀ ਗਈ ਹੈ। ਨਾਮਜ਼ਦਗੀਆਂ ਪੁਟਾ ਦਫ਼ਤਰ ਵਿਖੇ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਦਾਖ਼ਲ ਕੀਤੀਆਂ ਜਾ ਸਕਣਗੀਆਂ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਸਤੰਬਰ ਨੂੰ ਦੁਪਹਿਰ 1 ਵਜੇ ਹੋਵੇਗੀ ਅਤੇ ਵੈਧ ਨਾਮਜ਼ਦਗੀਆਂ ਦੀ ਸੂਚੀ ਵੀ ਉਸੇ ਦਿਨ ਜਾਰੀ ਕੀਤੀ ਜਾਵੇਗੀ। ਉਮੀਦਵਾਰ 19 ਸਤੰਬਰ ਨੂੰ ਦੁਪਹਿਰ 3:30 ਤੋਂ 4:00 ਵਜੇ ਤੱਕ ਆਪਣੀ ਨਾਮਜ਼ਦਗੀ ਵਾਪਸ ਲੈ ਸਕਣਗੇ। ਇਸ ਉਪਰੰਤ 19 ਸਤੰਬਰ ਨੂੰ ਉਮੀਦਵਾਰਾਂ ਦੀ ਅੰਤਿਮ ਲਿਸਟ ਜਾਰੀ ਕੀਤੀ ਜਾਵੇਗੀ। ਪੁਟਾ ਦੀਆਂ ਚੋਣਾਂ 30 ਸਤੰਬਰ ਨੂੰ ਅੰਗਰੇਜੀ ਐਡਟੋਰੀਅਮ ਵਿਖੇ ਸਵੇਰੇ 8:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਕਰਵਾਈਆਂ ਜਾਣਗੀਆਂ, ਜਦਕਿ ਰਿਜਲਟ ਉਸੇ ਦਿਨ ਸਾਮ ਨੂੰ ਜਾਰੀ ਕੀਤਾ ਜਾਵੇਗਾ।