15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਿਆਮ ਲਈ ਦੋ ਬੱਸਾਂ ਰਵਾਨਾ ਵਿਧਾਇਕ ਕੁਲਵੰਤ ਸਿੰਘ ਨੇ ਬੱਸਾਂ ਨੂੰ ਦਿਖਾਈ ਹਰੀ ਝੰਡੀ

ਐੱਸ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਐੱਸ. ਏ. ਐੱਸ. ਨਗਰ, 15 ਸਤੰਬਰ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਮੁਹਾਲੀ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਵਿਧਾਇਕ ਕੁਲਵੰਤ ਸਿੰਘ ਨੇ ਹਰੀ ਝੰਡੀ ਦੇ ਕੇ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਰਵਾਨਾ ਕੀਤਾ। ਇਹ ਬੱਸਾਂ ਖਾਟੂ ਸ਼ਿਆਮ, ਬਾਲਾਸਰ, ਹਰਿਦੁਆਰ ਅਤੇ ਵਰਿੰਦਾਵਨ ਵਿਚਲੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਉਪਰੰਤ ਸ਼ਰਧਾਲੂਆਂ ਨੂੰ ਵਾਪਸ ਮੁਹਾਲੀ ਲੈ ਕੇ ਪਰਤਣਗੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਥਾਨਕ ਸੈਕਟਰ-68 ਅਤੇ ਪਿੰਡ ਬਲੌਂਗੀ ਤੇ ਦਾਊਂ ਦੇ ਸ਼ਰਧਾਲੂਆਂ ਵਲੋਂ ਸਾਬਕਾ ਸਰਪੰਚ ਮੱਖਣ ਸਿੰਘ ਬਲੌਂਗੀ ਅਤੇ ਸਰਬਜੀਤ ਕੌਰ ਦੇ ਯਤਨਾਂ ਸਦਕਾ ਇਸ ਯਾਤਰਾ ਲਈ ਰਜਿਸਟ੍ਰੇਸ਼ਨ ਕਰਵਾਈ ਗਈ ਸੀ ਅਤੇ ਅੱਜ ਸ਼ਰਧਾਲੂ ਬੱਸਾਂ ਰਹੀਂ ਆਪਣੇ ਆਸਥਾ ਦੇ ਕੇਂਦਰਾਂ ਦੇ ਦਰਸ਼ਨਾਂ ਲਈ ਰਵਾਨਾ ਹੋਏ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਵਲੋਂ ਲਗਾਤਾਰ ਰਜਿਸਟ੍ਰੇਸ਼ਨ ਕਰਵਾਈ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਯਾਤਰਾ ਨੂੰ ਸੁਚਾਰੂ, ਸੁਰੱਖਿਅਤ ਅਤੇ ਸੁਵਿਧਾਜਨਕ ਬਣਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਖਾਸ ਤੌਰ ‘ਤੇ ਸੀਨੀਅਰ ਸਿਟੀਜ਼ਨ ਸ਼ਰਧਾਲੂਆਂ ਦੀ ਸਹੂਲਤ ਦਾ ਪੂਰਾ ਧਿਆਨ ਰੱਖਿਆ ਜਾਂਦਾ ਹੈ। ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਲਈ ਗਾਈਡ ਅਤੇ ਲੋੜ ਪੈਣ ‘ਤੇ ਤੁਰੰਤ ਡਾਕਟਰੀ ਸਹਾਇਤਾ ਲਈ ਡਾਕਟਰ ਵੀ ਉਪਲੱਬਧ ਕਰਵਾਇਆ ਜਾਂਦਾ ਹੈ। ਇਸ ਤੋਂ ਇਲਾਵਾ ਸ਼ਰਧਾਲੂਆਂ ਲਈ ਖਾਣ-ਪੀਣ ਅਤੇ ਰਹਿਣ-ਸਹਿਣ ਦੇ ਵੀ ਢੁਕਵੇਂ ਪ੍ਰਬੰਧ ਕੀਤੇ ਜਾਂਦੇ ਹਨ। ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ (ਸਟੇਟ ਐਵਾਰਡੀ), ਮੁਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਜਿੰਦਰ ਪ੍ਰਸ਼ਾਦ ਸ਼ਰਮਾ, ਕੌਂਸਲਰ ਗੁਰਜੀਤ ਸਿੰਘ, ਜਸਪਾਲ ਸਿੰਘ ਮਟੌਰ, ਬਲਜੀਤ ਸਿੰਘ ਹੈਪੀ, ਰਜਿੰਦਰ ਸਿੰਘ ਅਤੇ ਨਿਰਮਲ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਲਾਪ੍ਰਵਾਹੀ , ਮੰਡੀਆਂ ’ ਚ ਝੋਨਾ ਪਹੁੰਚਿਆ , ਪਰ ਹਾਲੇ ਤੱਕ ਕਣਕ ਦੀਆਂ ਬੋਰੀਆਂ ਦੇ ਲੱਗੇ ਅੰਬਾਰ - ਐਨ... ਅਗਲੀ ਖ਼ਬਰ ਬੰਦੂਕ ਦੀ ਨੋਕ ’ ਤੇ ਪ੍ਰਾਪਰਟੀ ਡੀਲਰ ਦੇ ਪੁੱਤਰ ਤੋਂ ਕਾਰ ਖੋਹਣ ਵਾਲੇ 2 ਹੋਰ ਮੁਲਜ਼ਮ ਕਾਬੂ ਵਾਰਦਾਤ ’ਚ ਵਰਤਿਆ ਮੋਟਰਸਾਈ...
Ad Position 24