15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

-ਮਰਹੂਮ ਹੈੱਡ ਮਾਸਟਰ ਗੁਰਸੇਵਕ ਸਿੰਘ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਐੱਸ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਐੱਸ. ਏ. ਐੱਸ. ਨਗਰ, 15 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਮਰਹੂਮ ਹੈੱਡ ਮਾਸਟਰ ਗੁਰਸੇਵਕ ਸਿੰਘ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅਧਿਆਪਕ ਜਥੇਬੰਦੀਆਂ ਦਾ ਇਕ ਵਫ਼ਦ ਵਲੋਂ ਪਰਿਵਾਰ ਸਮੇਤ ਹਲਕਾ ਵਿਧਾਇਕ ਕੁਲਵੰਤ ਸਿੰਘ ਤੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨਾਲ ਮੁਲਾਕਾਤ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵ) ਦੇ ਜ਼ਿਲ੍ਹਾ ਜਨਰਲ ਸਕੱਤਰ ਐਨ. ਡੀ. ਤਿਵਾੜੀ ਨੇ ਦੱਸਿਆ ਕਿ ਪੁਲਿਸ ਨੇ ਮਰਹੂਮ ਹੈੱਡ ਮਾਸਟਰ ਗੁਰਸੇਵਕ ਸਿੰਘ ਦੇ ਕਤਲ ਮਾਮਲੇ ਵਿਚ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ, ਜਦਕਿ 4 ਹੋਰਨਾਂ ਕਥਿਤ ਮੁਲਜ਼ਮਾਂ ਨੂੰ ਪੁਲਿਸ ਹੁਣ ਤੱਕ ਗ੍ਰਿਫ਼ਤਾਰ ਨਹੀਂ ਕਰ ਸਕੀ, ਜਿਸ ਕਾਰਨ ਪਰਿਵਾਰ ਅਤੇ ਸਮੁੱਚੇ ਅਧਿਆਪਕ ਵਰਗ ਵਿਚ ਰੋਸ ਪਾਇਆ ਜਾ ਰਿਹਾ ਹੈ ਅਤੇ ਇਸੇ ਦੇ ਚਲਦਿਆਂ ਹੀ ਅੱਜ ਅਧਿਆਪਕ ਜਥੇਬੰਦੀਆਂ ਦਾ ਵਫ਼ਦ ਮਰਹੂਮ ਹੈੱਡ ਮਾਸਟਰ ਗੁਰਸੇਵਕ ਸਿੰਘ ਦੀ ਪਤਨੀ ਨੂੰ ਨਾਲ ਲੈ ਕੇ ਹਲਕਾ ਵਿਧਾਇਕ ਤੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ ਤੇ ਬਾਕੀ ਰਹਿੰਦੇ 4 ਹੋਰਨਾਂ ਮੁਲਜ਼ਮਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਦੇ ਚਲਦਿਆਂ ਜ਼ਿਲ੍ਹਾ ਪੁਲਿਸ ਮੁਖੀ ਨੇ ਇਕ ਹਫ਼ਤੇ ਅੰਦਰ ਬਾਕੀ ਦੇ ਚਾਰੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਹੈ। ਵਫ਼ਦ ‘ਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵ) ਦੇ ਸਾਬਕਾ ਸੂਬਾ ਪ੍ਰਧਾਨ ਹਰਜੀਤ ਸਿੰਘ ਬਸੋਤਾ, ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ, ਲਲਿਤ ਸਿੰਗਲਾ, ਸ਼ੁਭਵੰਤ ਕੌਰ ਹੈੱਡ ਮਿਸਟ੍ਰੈੱਸ ਸਰਕਾਰੀ ਹਾਈ ਸਕੂਲ ਸਨੇਟਾ, ਭੁਪਿੰਦਰ ਪਾਲ ਸਿੰਘ ਗਰੇਵਾਲ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰੀਖਿਆ ਕੰਟਰੋਲ ਲਵਿਸ਼ ਚਾਵਲਾ ਤੇ ਮਰਹੂਮ ਹੈੱਡ ਮਾਸਟਰ ਗੁਰਸੇਵਕ ਸਿੰਘ ਦੀ ਪਤਨੀ ਰਘਬੀਰ ਕੌਰ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ -11 ’ ਚ 1965 ਦੇ ਭਾਰਤ - ਪਾਕਿ ਯੁੱਧ ’ ਤੇ ਇਕ ਰਾਸ਼ਟਰੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ 7 ਸਤੰਬਰ ਤੋਂ ਲਾਪਤਾ ਨੌਜਵਾਨ ਦੀ ਲਾਸ਼ ਬਰਾਮਦ
Ad Position 24