15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਨਸ਼ਾ ਮੁਕਤ ਪੰਜਾਬ ਦੇ ਮਾਨ ਸਰਕਾਰ ਦੇ ਦਾਅਵੇ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ - ਕਾਲੇਵਾਲ

ਮਾਜਰੀ, 15 ਸਤੰਬਰ (ਕੁਲਵੰਤ ਸਿੰਘ ਧੀਮਾਨ)-ਹਲਕਾ ਖਰੜ ਦੇ ਅਧੀਨ ਪੈਂਦੇ ਪਿੰਡ ਮੁੰਧੋਂ ਸੰਗਤੀਆਂ ਵਿਖੇ ਰੱਖੇ ਗਏ ਇਕ ਰਾਜਸੀ ਇਕੱਠ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ (ਮੈਂਬਰ ਸ਼੍ਰੋਮਣੀ ਕਮੇਟੀ) ਨੇ ਸੂਬਾ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਸਰਕਾਰੀ ਦਾਅਵਿਆਂ ਅਤੇ ਜ਼ਮੀਨੀ ਹਕੀਕਤ ‘ਚ ਵੱਡਾ ਅੰਤਰ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ਨਸ਼ਾ ਖ਼ਤਮ ਕਰਨ ਲਈ ਗੰਭੀਰ ਹੈ ਤਾਂ ਨਸ਼ਾ ਤਸਕਰਾਂ ਦੇ ਵੱਡੇ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਕਰਕੇ ਨਤੀਜੇ ਪੰਜਾਬ ਦੀ ਜਨਤਾ ਦੇ ਸਾਹਮਣੇ ਰੱਖੇ।

Ad Position 21
repet_subhas-goyals [Copy P29]
ਪੰਚਕੂਲਾ-ਮੋਰਨੀ ਮਾਰਗ ਉੱਤੇ ਖਾਈ ਵਿਚ ਡਿੱਗੀ ਕਾਰ। ਤਸਵੀਰ-ਕਪਿਲ 16-09-2026
ਮਾਜਰੀ, 15 ਸਤੰਬਰ (ਕੁਲਵੰਤ ਸਿੰਘ ਧੀਮਾਨ)-ਹਲਕਾ ਖਰੜ ਦੇ ਅਧੀਨ ਪੈਂਦੇ ਪਿੰਡ ਮੁੰਧੋਂ ਸੰਗਤੀਆਂ ਵਿਖੇ ਰੱਖੇ ਗਏ ਇਕ ਰਾਜਸੀ ਇਕੱਠ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ (ਮੈਂਬਰ ਸ਼੍ਰੋਮਣੀ ਕਮੇਟੀ) ਨੇ ਸੂਬਾ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਸਰਕਾਰੀ ਦਾਅਵਿਆਂ ਅਤੇ ਜ਼ਮੀਨੀ ਹਕੀਕਤ ‘ਚ ਵੱਡਾ ਅੰਤਰ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ਨਸ਼ਾ ਖ਼ਤਮ ਕਰਨ ਲਈ ਗੰਭੀਰ ਹੈ ਤਾਂ ਨਸ਼ਾ ਤਸਕਰਾਂ ਦੇ ਵੱਡੇ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਕਰਕੇ ਨਤੀਜੇ ਪੰਜਾਬ ਦੀ ਜਨਤਾ ਦੇ ਸਾਹਮਣੇ ਰੱਖੇ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਜਵਾਬ ਦੇਵੇ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਲਈ ਕੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਸਿਰਫ਼ ਫੋਟੋਆਂ ਅਤੇ ਪ੍ਰਚਾਰ ਤੱਕ ਹੀ ਸੀਮਿਤ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਭਾਜਪਾ ਨਸ਼ਿਆਂ ਦੇ ਮੁੱਦੇ ‘ਤੇ ਮਾਨ ਸਰਕਾਰ ਨੂੰ ਘੇਰਦੀ ਰਹੇਗੀ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ। ਇਸ ਮੌਕੇ ਸਰਪੰਚ ਚਰਨਜੀਤ ਸਿੰਘ, ਨੰਬਰਦਾਰ ਬਲਵੰਤ ਸਿੰਘ, ਸਰਕਲ ਪ੍ਰਧਾਨ ਮੋਹਿਤ ਪੰਡਿਤ, ਬਲਵਿੰਦਰ ਸਿੰਘ, ਤਲਵਿੰਦਰ ਸਿੰਘ, ਗੁਰਬਚਨ ਸਿੰਘ, ਮੇਜਰ ਸਿੰਘ, ਗੁਰਮੁੱਖ ਸਿੰਘ, ਮੁਖਤਿਆਰ ਸਿੰਘ, ਰਾਜਵੀਰ ਸਿੰਘ, ਸੁਖਜਿੰਦਰ ਸਿੰਘ ਸੁੱਖਾ, ਰਣਧੀਰ ਸਿੰਘ, ਅਮਨ ਨੰਗਲ ਤੇ ਹਰਪ੍ਰੀਤ ਸਿੰਘ ਲਖਨੌਰ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਲਿਫ਼ ਲੈਲਾ ਕਲੱਬ ’ ਤੇ ਗੋਲੀਬਾਰੀ ਕਰਨ ਦੇ ਮਾਮਲੇ ’ ਚ ਤਿੰਨ ਮੁਲਜ਼ਮ ਗ੍ਰਿਫ਼ਤਾਰ ਅਦਾਲਤ ਨੇ ਭੇਜੇ 6 ਦਿਨਾਂ ਦੇ ਪੁਲਿਸ... ਅਗਲੀ ਖ਼ਬਰ ਥਾਣੇ ਦੇ ਬਾਹਰ ਖੜ੍ਹੇ ਕੇਸ ਪ੍ਰਾਪਰਟੀ ਵਾਹਨ ਨੂੰ ਅਚਾਨਕ ਲੱਗੀ ਅੱਗ , ਪੁਲਿਸ ਮੁਲਾਜ਼ਮਾਂ ਦੀ ਮੁਸਤੈਦੀ ਨਾਲ ਟਲਿਆ ਵੱਡਾ ਹ...
Ad Position 24