ਅਲਿਫ਼ ਲੈਲਾ ਕਲੱਬ ’ ਤੇ ਗੋਲੀਬਾਰੀ ਕਰਨ ਦੇ ਮਾਮਲੇ ’ ਚ ਤਿੰਨ ਮੁਲਜ਼ਮ ਗ੍ਰਿਫ਼ਤਾਰ ਅਦਾਲਤ ਨੇ ਭੇਜੇ 6 ਦਿਨਾਂ ਦੇ ਪੁਲਿਸ ਰਿਮਾਂਡ ’ਤੇ
ਪੰਚਕੂਲਾ, 15 ਸਤੰਬਰ (ਕਪਿਲ)- ਸੈਕਟਰ-11 ਸਥਿਤ ਨਾਈਟ ਕਲੱਬ ਅਲੀਫ਼ ਲੈਲਾ ਵਿਚ ਗੋਲੀਬਾਰੀ ਦੇ ਮਾਮਲੇ ’ਚ ਪੰਚਕੂਲਾ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 6 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਲਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਲਖਬੀਰ ਸਿੰਘ ਉਰਫ਼ ਲੱਕੀ, ਗੁਰਪ੍ਰੀਤ ਅਤੇ ਕਰਨਜੀਤ ਸਿੰਘ ਵਜੋਂ ਹੋਈ ਹੈ।
ਪੰਚਕੂਲਾ, 15 ਸਤੰਬਰ (ਕਪਿਲ)- ਸੈਕਟਰ-11 ਸਥਿਤ ਨਾਈਟ ਕਲੱਬ ਅਲੀਫ਼ ਲੈਲਾ ਵਿਚ ਗੋਲੀਬਾਰੀ ਦੇ ਮਾਮਲੇ ’ਚ ਪੰਚਕੂਲਾ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 6 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਲਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਲਖਬੀਰ ਸਿੰਘ ਉਰਫ਼ ਲੱਕੀ, ਗੁਰਪ੍ਰੀਤ ਅਤੇ ਕਰਨਜੀਤ ਸਿੰਘ ਵਜੋਂ ਹੋਈ ਹੈ। ਤਿੰਨੇ ਮੁਲਜ਼ਮ ਫ਼ਿਰੋਜ਼ਪੁਰ (ਪੰਜਾਬ) ਦੇ ਰਹਿਣ ਵਾਲੇ ਹਨ। ਪੁਲਿਸ ਮੁਤਾਬਿਕ 13 ਸਤੰਬਰ ਨੂੰ ਸੈਕਟਰ-10 ਪੁਲਿਸ ਚੌਕੀ ਨੂੰ ਕਲੱਬ ਵਿਚ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਮਾਮਲੇ ਸੰਬੰਧੀ ਸੈਕਟਰ-5 ਥਾਣੇ ਵਿਚ ਭਾਰਤੀ ਨਿਆਂ ਸੰਹਿਤਾ ਦੀਆਂ ਗੰਭੀਰ ਧਾਰਾਵਾਂ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਡੀ. ਸੀ. ਪੀ. ਪੰਚਕੂਲਾ ਆਈ.ਪੀ.ਐੱਸ. ਅਦਿਤੀ ਸਿੰਘ ਨੇ ਦੱਸਿਆ ਕਿ ਪੁਲਿਸ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਵਾਰਦਾਤ ਵਿਚ ਵਰਤੇ ਗਏ ਨਾਜਾਇਜ਼ ਹਥਿਆਰ ਦੀ ਬਰਾਮਦਗੀ ਅਤੇ ਉਸ ਦੇ ਸਰੋਤ ਸੰਬੰਧੀ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਕਮਿਸ਼ਨਰ ਆਈ. ਪੀ. ਐੱਸ. ਪੰਕਜ ਨੈਨ ਨੇ ਕਿਹਾ ਕਿ ਨਾਜਾਇਜ਼ ਹਥਿਆਰ ਲੈ ਕੇ ਘੁੰਮਣ ਅਤੇ ਜਨਤਕ ਥਾਵਾਂ ’ਤੇ ਗੋਲੀਬਾਰੀ ਕਰਕੇ ਲੋਕਾਂ ਦੀ ਸੁਰੱਖਿਆ ਨੂੰ ਖਤਰੇ ਵਿਚ ਪਾਉਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਮਾਮਲੇ ਨਾਲ ਜੁੜੇ ਸਾਰੇ ਮੁਲਜ਼ਮਾਂ ਅਤੇ ਹਥਿਆਰ ਸਪਲਾਇਰਾਂ ਨੂੰ ਕਾਨੂੰਨ ਦੇ ਸ਼ਿਕੰਜੇ ਵਿਚ ਲਿਆਂਦਾ ਜਾਵੇਗਾ।