15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਵੱਖ ਵੱਖ ਵਾਰਡਾਂ ਵਿਚ ਗੋਲਡੀ ਨੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਖਰੜ, 15 ਸਤੰਬਰ: (ਤਰਸੇਮ ਸਿੰਘ ਜੰਡਪੁਰੀ)- ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵਲੋਂ ਖਰੜ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਕਰੀਬ 73 ਲੱਖ ਰੁ. ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਖਰੜ, 15 ਸਤੰਬਰ: (ਤਰਸੇਮ ਸਿੰਘ ਜੰਡਪੁਰੀ)- ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵਲੋਂ ਖਰੜ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਕਰੀਬ 73 ਲੱਖ ਰੁ. ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਕਾਰਜਾਂ ਤਹਿਤ ਵਾਰਡ ਨੰ. 13, 14 ਅਤੇ ਵਾਰਡ ਨੰ. 20 ਦੀ ਰਾਮ ਬਾਗ ਰੋਡ ’ਤੇ ਸੜਕਾਂ, ਪੇਵਰ ਬਲਾਕ ਅਤੇ ਸਟਾਰਮ ਵਾਟਰ ਨਿਕਾਸੀ ਪ੍ਰਬੰਧਾਂ ਨੂੰ ਸੁਧਾਰਿਆ ਜਾਵੇਗਾ। ਇਸੇ ਤਰ੍ਹਾਂ ਵਾਰਡ ਨੰ.13 ਵਿਚ ਸੜਕ ਦੀ ਰੀ- ਰੇਲਿੰਗ ਅਤੇ ਮਾਰਕੀਟ ਵਿਚ ਨਵੇਂ ਪੇਵਰ ਬਲਾਕ ਲਗਾਉਣ ਦਾ ਕੰਮ ਕੀਤਾ ਜਾਵੇਗਾ ਅਤੇ ਵਾਰਡ ਨੰ. 14 ਵਿਚ ਨਵੀਂ ਵਾਟਰ ਸਪਲਾਈ ਪਾਈਪ ਲਾਈਨ, ਸਟਾਰਮ ਵਾਟਰ ਪਾਈਪਾਂ ਅਤੇ ਪੇਵਰ ਬਲਾਕ ਲਗਾਉਣ ਦੇ ਕਾਰਜ ਕੀਤੇ ਜਾਣਗੇ। ਇਸੇ ਤਰ੍ਹਾਂ ਵਾਰਡ ਨੰ.20 ਦੀ ਰਾਮ ਬਾਗ ਰੋਡ ’ਤੇ ਨਵੀਂ ਸਟਾਰਮ ਵਾਟਰ ਪਾਈਪ ਲਾਈਨ, ਸੜਕ ਦੀ ਰੀ-ਰੇਲਿੰਗ ਅਤੇ ਲੋੜ ਅਨੁਸਾਰ ਨਵੇਂ ਪੇਵਰ ਬਲਾਕ ਲਗਾਉਣ ਦਾ ਕੰਮ ਕੀਤਾ ਜਾਵੇਗਾ। ਰਾਮ ਬਾਗ ਰੋਡ ’ਤੇ ਜਿਥੇ ਵੀ ਮੁਰੰਮਤ ਦੀ ਲੋੜ ਹੋਵੇਗੀ, ਉਥੇ ਸੜਕ ਦੀ ਮੁਰੰਮਤ ਕਰਵਾਈ ਜਾਵੇਗੀ, ਤਾਂ ਜੋ ਪਾਣੀ ਖੜ੍ਹੇ ਹੋਣ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕੇ। ਇਸ ਮੌਕੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਦੀ ਖੁਸ਼ੀ ਵਿਚ ਮਠਿਆਈਆਂ ਵੀ ਵੰਡੀਆਂ ਗਈਆਂ। ਪਰਮਿੰਦਰ ਸਿੰਘ ਗੋਲਡੀ ਨੇ ਸੰਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਨਾ ਹੋਵੇ। ਇਸ ਮੌਕੇ ਕਾਰਜ ਸਾਧਕ ਅਧਿਕਾਰੀ ਅਸ਼ੋਕ ਪਥਰੀਆ ਸਮੇਤ ਨਗਰ ਕੌਂਸਲ ਦਾ ਦਫ਼ਤਰੀ ਸਟਾਫ਼, ਬਲਾਕ ਸਮਿਤੀ ਦੇ ਚੇਅਰਮੈਨ ਰਘੁਬੀਰ ਸਿੰਘ ਮੋਦੀ, ਗੁਰਸ਼ਰਨ ਸਿੰਘ (ਸੰਗਠਨ ਇੰਚਾਰਜ), ਰਾਮ ਸਰੂਪ, ਮੀਡੀਆ ਇੰਚਾਰਜ ਬਲਜੀਤ ਸਿੰਘ, ਰਾਜਵੀਰ ਸਿੰਘ ਰਾਜੀ, ਜੁਝਾਰ ਸਿੰਘ (ਬਲਾਕ ਪ੍ਰਧਾਨ), ਪ੍ਰਿੰਸ ਧਾਲੀਵਾਲ, ਮੋਹਨ ਸਿੰਘ ਤੋਂ ਇਲਾਵਾ ਪਾਰਟੀ ਆਗੂ, ਵਲੰਟੀਅਰ ਅਤੇ ਵੱਡੀ ਗਿਣਤੀ ਵਿਚ ਸਥਾਨਕ ਲੋਕ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਐੱਸ . ਆਈ . ਆਰ .-2026 ਤਹਿਤ ਮਿਲੇ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਜਾਰੀ - ਗੁਰਮੀਤ ਸਿੰਘ ਅਗਲੀ ਖ਼ਬਰ ਹੋਮੀ ਭਾਬਾ ਨਿਊ ਚੰਡੀਗੜ੍ਹ ’ ਚ ਪਹਿਲਾ ਐਲੋਜੇਨਿਕ ਸਟੈਮ ਸੈੱਲ ਟਰਾਂਸਪਲਾਂਟ ਸਫਲ 17 ਸਾਲਾ ਭੈਣ ਨੇ ਕੈਂਸਰ ਨਾਲ ਜੂਝ ਰਹੇ...
Ad Position 24