ਐੱਸ . ਆਈ . ਆਰ .-2026 ਤਹਿਤ ਮਿਲੇ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਜਾਰੀ - ਗੁਰਮੀਤ ਸਿੰਘ
ਖਰੜ, 15 ਸਤੰਬਰ (ਗੁਰਮੁੱਖ ਸਿੰਘ ਮਾਨ)-ਖਰੜ ਵਿਧਾਨ ਸਭਾ ਚੋਣ ਹਲਕੇ ‘ਚ ਵਿਸ਼ੇਸ਼ ਗਹਿਰੀ ਸੁਧਾਈ-2026 ਦੇ ਤੀਜੇ ਪੜਾਅ ਤਹਿਤ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਨਾਲ ਸੰਬੰਧਿਤ ਪ੍ਰਕਿਰਿਆ ਪ੍ਰਗਤੀ ਅਧੀਨ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਐੱਸ.
ਖਰੜ, 15 ਸਤੰਬਰ (ਗੁਰਮੁੱਖ ਸਿੰਘ ਮਾਨ)-ਖਰੜ ਵਿਧਾਨ ਸਭਾ ਚੋਣ ਹਲਕੇ ‘ਚ ਵਿਸ਼ੇਸ਼ ਗਹਿਰੀ ਸੁਧਾਈ-2026 ਦੇ ਤੀਜੇ ਪੜਾਅ ਤਹਿਤ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਨਾਲ ਸੰਬੰਧਿਤ ਪ੍ਰਕਿਰਿਆ ਪ੍ਰਗਤੀ ਅਧੀਨ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਐੱਸ. ਡੀ. ਐੱਮ.-ਕਮ-ਈ. ਆਰ. ਓ. ਖਰੜ ਗੁਰਮੀਤ ਸਿੰਘ ਨੇ ਦੱਸਿਆ ਕਿ 13 ਅਗਸਤ ਤੋਂ ਲੈ ਕੇ 12 ਸਤੰਬਰ ਤੱਕ ਆਮ ਜਨਤਾ ਵਲੋਂ ਪੇਸ਼ ਕੀਤੇ ਗਏ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਚੋਣ ਕਮਿਸ਼ਨ ਵਲੋਂ ਨਿਰਧਾਰਤ ਸਮਾਂ-ਸਾਰਣੀ ਅਨੁਸਾਰ 8 ਅਕਤੂਬਰ ਤੱਕ ਕੀਤਾ ਜਾਣਾ ਹੈ ਅਤੇ ਇਸ ਪੂਰੀ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਅਤੇ ਸਿਆਸੀ ਪਾਰਟੀਆਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਨਿਯਮਿਤ ਤੌਰ ‘ਤੇ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖਰੜ ਵਿਧਾਨ ਸਭਾ ਚੋਣ ਹਲਕੇ ਲਈ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੀ ਜਾਣਕਾਰੀ ਲਈ ਫਾਰਮ ਨੰ. 6, 7 ਤੇ 8 ਨਾਲ ਸੰਬੰਧਿਤ ਅਖੀਰਲੇ ਹਫ਼ਤੇ ਦੀਆਂ ਸੂਚੀਆਂ ਫਾਰਮ ਨੰ. 9, 10, 11 ਤੇ 11-ਏ ‘ਚ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ ਵਲੋਂ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਨਾਲ ਹਫ਼ਤਾਵਾਰੀ ਮੀਟਿੰਗਾਂ ਕਰਕੇ ਦਾਅਵਿਆਂ ਅਤੇ ਇਤਰਾਜ਼ਾਂ ਨਾਲ ਸੰਬੰਧਿਤ ਜ਼ਰੂਰੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐਸ. ਆਈ. ਆਰ-2026 ਦੀ ਪ੍ਰਕਿਰਿਆ ਨੂੰ ਨਿਰਧਾਰਤ ਨਿਯਮਾਂ ਅਤੇ ਸਮਾਂ-ਸਾਰਣੀ ਅਨੁਸਾਰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੋਗ ਵੋਟਰਾਂ ਦੇ ਨਾਂਅ ਵੋਟਰ ਸੂਚੀ ‘ਚ ਸ਼ਾਮਿਲ ਕਰਨ ਅਤੇ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਯਮਾਂ ਅਨੁਸਾਰ ਨਿਰਪੱਖ ਢੰਗ ਨਾਲ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।