17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਬਿਜਲੀ ਸੰਕਟ ਨੂੰ ਹੱਲ ਕਰਨ ’ ਚ ਪੰਜਾਬ ਸਰਕਾਰ ਨਾਕਾਮ - ਅਸ਼ਵਨੀ ਸ਼ਰਮਾ ਰੋਪੜ ਥਰਮਲ ਦੇ 2 ਯੂਨਿਟ ਬੰਦ, ਰਾਜਪੁਰਾ ਤੇ ਤਲਵੰਡੀ ਸਾਬੋ ਪਲਾਂਟਾਂ ਦੀ ਪੈਦਾਵਾਰ ਸਮਰੱਥਾ ਵੀ ਘਟੀ

ਚੰਡੀਗੜ੍ਹ, 16 ਸਤੰਬਰ (ਸੰਦੀਪ ਕੁਮਾਰ ਮਾਹਨਾ) – ਪੰਜਾਬ ’ਚ ਪਿਛਲੇ ਕਈ ਦਿਨਾਂ ਤੋਂ ਜਾਰੀ ਲੰਬੇ ਬਿਜਲੀ ਕੱਟਾਂ ਨੂੰ ਲੈ ਕੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਇਸ ਨੂੰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਤੋਂ ਉਨ੍ਹਾਂ ਕਿਹਾ ਕਿ ਬਿਜਲੀ ਸੰਕਟ ਕਾਰਨ ਸੂਬੇ ਦੇ ਲੋਕ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ, ਪਰ ਸਰਕਾਰ ਸਮੱਸਿਆ ਦਾ ਠੋਸ ਹੱਲ ਕਰਨ ’ਚ ਨਾਕਾਮ ਰਹੀ ਹੈ।

Ad Position 21
No active advertisement
ਅਜੀਤ ਡੈਸਕ 17-09-2026
ਚੰਡੀਗੜ੍ਹ, 16 ਸਤੰਬਰ (ਸੰਦੀਪ ਕੁਮਾਰ ਮਾਹਨਾ) – ਪੰਜਾਬ ’ਚ ਪਿਛਲੇ ਕਈ ਦਿਨਾਂ ਤੋਂ ਜਾਰੀ ਲੰਬੇ ਬਿਜਲੀ ਕੱਟਾਂ ਨੂੰ ਲੈ ਕੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਇਸ ਨੂੰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਤੋਂ ਉਨ੍ਹਾਂ ਕਿਹਾ ਕਿ ਬਿਜਲੀ ਸੰਕਟ ਕਾਰਨ ਸੂਬੇ ਦੇ ਲੋਕ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ, ਪਰ ਸਰਕਾਰ ਸਮੱਸਿਆ ਦਾ ਠੋਸ ਹੱਲ ਕਰਨ ’ਚ ਨਾਕਾਮ ਰਹੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੰਗਲਵਾਰ ਨੂੰ ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟ ਪੂਰੀ ਤਰ੍ਹਾਂ ਬੰਦ ਹੋਣ ਕਾਰਨ ਸੂਬੇ ’ਚ ਬਿਜਲੀ ਸੰਕਟ ਹੋਰ ਗੰਭੀਰ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਜਪੁਰਾ ਅਤੇ ਤਲਵੰਡੀ ਸਾਬੋ ਥਰਮਲ ਪਲਾਂਟ ਵੀ ਤਕਨੀਕੀ ਕਾਰਨਾਂ ਕਰਕੇ ਆਪਣੀ ਪੂਰੀ ਸਮਰੱਥਾ ਅਨੁਸਾਰ ਬਿਜਲੀ ਪੈਦਾ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਰਾਜਪੁਰਾ ਅਤੇ ਤਲਵੰਡੀ ਸਾਬੋ ਥਰਮਲ ਪਲਾਂਟਾਂ ਦੀ ਕੁੱਲ ਬਿਜਲੀ ਉਤਪਾਦਨ ਸਮਰੱਥਾ 1,468 ਮੈਗਾਵਾਟ ਹੈ, ਪਰ ਮੌਜੂਦਾ ਸਮੇਂ ਇਨ੍ਹਾਂ ਤੋਂ ਲਗਭਗ 300 ਮੈਗਾਵਾਟ ਬਿਜਲੀ ਹੀ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਥਰਮਲ ਪਲਾਂਟਾਂ ਦੇ ਯੂਨਿਟਾਂ ਦੇ ਬੰਦ ਹੋਣ ਅਤੇ ਉਤਪਾਦਨ ਸਮਰੱਥਾ ਘਟਣ ਨਾਲ ਬਿਜਲੀ ਦੀ ਮੰਗ ਅਤੇ ਸਪਲਾਈ ਵਿਚਲਾ ਪਾੜਾ ਹੋਰ ਵਧ ਗਿਆ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਬਿਜਲੀ ਦੀ ਮੰਗ ਪਹਿਲਾਂ ਹੀ ਵਧੀ ਹੋਈ ਹੈ ਅਤੇ ਲੰਬੇ ਬਿਜਲੀ ਕੱਟਾਂ ਕਾਰਨ ਆਮ ਲੋਕਾਂ ਤੋਂ ਇਲਾਵਾ ਉਦਯੋਗ ਅਤੇ ਵਪਾਰਕ ਅਦਾਰੇ ਵੀ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ, ਪਰ ਮੌਜੂਦਾ ਹਾਲਾਤ ਸਰਕਾਰ ਦੀ ਤਿਆਰੀ ’ਤੇ ਸਵਾਲ ਖੜ੍ਹੇ ਕਰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰੀ ਥਰਮਲ ਪਲਾਂਟਾਂ ਦੀ ਲੋੜ ਪੂਰੀ ਕਰਨ ਲਈ ਕੇਂਦਰੀ ਪੂਲ ਤੋਂ ਵੱਧ ਬਿਜਲੀ ਖ਼ਰੀਦਣੀ ਪੈ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੋਲਰ ਪਲਾਂਟ ਪ੍ਰੋਜੈਕਟ ਤੋਂ ਇਸ ਸਮੇਂ ਕਰੀਬ 200 ਤੋਂ 300 ਮੈਗਾਵਾਟ ਬਿਜਲੀ ਹੀ ਪੈਦਾ ਹੋ ਰਹੀ ਹੈ, ਜੋ ਇਸ ਦੀ ਕੁੱਲ ਸਮਰੱਥਾ ਦੇ ਮੁਕਾਬਲੇ ਘੱਟ ਹੈ। ਸ਼ਰਮਾ ਨੇ ਕਿਹਾ ਕਿ ਸੂਬੇ ਦੇ ਲੋਕ ਬਿਜਲੀ ਦੀ ਕਮੀ ਅਤੇ ਲੰਬੇ ਕੱਟਾਂ ਤੋਂ ਪ੍ਰੇਸ਼ਾਨ ਹੋ ਕੇ ਸਰਕਾਰ ਪ੍ਰਤੀ ਆਪਣਾ ਰੋਸ ਜ਼ਾਹਿਰ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਲੋਂ ਬਿਜਲੀ ਸੰਕਟ ਨਾਲ ਨਜਿੱਠਣ ਲਈ ਕੋਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕਿਆ ਜਾ ਰਿਹਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੰਦ ਪਏ ਥਰਮਲ ਯੂਨਿਟਾਂ ਨੂੰ ਤੁਰੰਤ ਚਾਲੂ ਕਰਵਾਉਣ ਅਤੇ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਵਿਸ਼ਵਕਰਮਾ ਮੰਦਰ ਸਭਾ ਵਲੋਂ ਅੱਖਾਂ ਦੀਆਂ ਬਿਮਾਰੀਆਂ ਸੰਬੰਧੀ ਕੈਂਪ ਅੱਜ ਅਗਲੀ ਖ਼ਬਰ ਸਨਾਤਨ ਦੀਆਂ ਸਿੱਖਿਆਵਾਂ ਸਮਾਜ ਨੂੰ ਜੋੜਨ ਤੇ ਸੇਵਾ ਲਈ ਪ੍ਰੇਰਦੀਆਂ - ਮੁੱਖ ਮੰਤਰੀ ਨਾਇਬ ਸੈਣੀ ਵਿਸ਼ਵ ਸਨਾਤਨ ਧਰਮ ਸਭਾ ਵਲ...
Ad Position 24