17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪਿੰਡ ਅਭੀਪੁਰ ਤੋਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਬੱਸ ਰਵਾਨਾ

ਮਾਜਰੀ, 16 ਸਤੰਬਰ (ਕੁਲਵੰਤ ਸਿੰਘ ਧੀਮਾਨ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਖਰੜ ਦੇ ਪਿੰਡ ਅਭੀਪੁਰ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਵਲੋਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ ਅਤੇ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 17-09-2026
ਮਾਜਰੀ, 16 ਸਤੰਬਰ (ਕੁਲਵੰਤ ਸਿੰਘ ਧੀਮਾਨ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਖਰੜ ਦੇ ਪਿੰਡ ਅਭੀਪੁਰ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਵਲੋਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ ਅਤੇ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਜ਼ਿਕਰਯੋਗ ਹੈ ਕਿ ਪਿੰਡ ਅਭੀਪੁਰ ਦੀ ਸੰਗਤ ਵਲੋਂ ਕੁਝ ਦਿਨ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਬੱਸ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਪੂਰਾ ਕਰਦਿਆਂ ਪਰਮਿੰਦਰ ਸਿੰਘ ਗੋਲਡੀ ਦੇ ਸਹਿਯੋਗ ਨਾਲ ਬੱਸ ਦਾ ਪ੍ਰਬੰਧ ਕੀਤਾ ਗਿਆ। ਇਸ ਦੌਰਾਨ ਗੋਲਡੀ ਖ਼ੁਦ ਪਿੰਡ ਅਭੀਪੁਰ ਪਹੁੰਚੇ ਅਤੇ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ। ਇਸ ਮੌਕੇ ਗੋਲਡੀ ਵਲੋਂ ਸ਼ਰਧਾਲੂਆਂ ਦਾ ਹਾਰ ਪਾ ਕੇ ਸਨਮਾਨ ਵੀ ਕੀਤਾ ਗਿਆ। ਉਨ੍ਹਾਂ ਪ੍ਰਮਾਤਮਾ ਅੱਗੇ ਯਾਤਰਾ ਦੀ ਸਫ਼ਲਤਾ ਅਤੇ ਸ਼ਰਧਾਲੂਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀਆਂ ਮਹੱਤਵਪੂਰਨ ਲੋਕ-ਭਲਾਈ ਯੋਜਨਾਵਾਂ ‘ਚੋਂ ਇਕ ਹੈ, ਜਿਸ ਤਹਿਤ ਬਜ਼ੁਰਗਾਂ ਅਤੇ ਆਮ ਪਰਿਵਾਰਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਅਤੇ ਇਤਿਹਾਸਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਨੇ ਜ਼ਖ਼ਮੀ ਗਊਧਨ ਦੇ ਇਲਾਜ ਲਈ 494 ਕਾਓ ਲਿਫਟਰ ਮੁਹੱਈਆ ਕਰਵਾਏ - ਕੀਮਤੀ ਭਗਤ 518 ਦੇ ਕਰੀਬ ਸਰਕਾਰੀ ਤੇ ਪ੍ਰਾ... ਅਗਲੀ ਖ਼ਬਰ ਕੌਂਸਲ ਪ੍ਰਧਾਨ ਓ . ਕੇ . ਵਲੋਂ ਵਾ . ਨੰ . 1 ਅਤੇ 3 ’ ਚ ਲੱਖਾਂ ਰੁ . ਦੇ ਵਿਕਾਸ ਕਾਰਜਾਂ ਦਾ ਉਦਘਾਟਨ
Ad Position 24