17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸਬਜ਼ੀ ਮੰਡੀ ਬਾਹਰ ਮੁੱਖ ਸੜਕ ’ ਤੇ ਖੜ੍ਹੇ ਵਾਹਨਾਂ ਦੀ 112 ’ ਤੇ ਸ਼ਿਕਾਇਤ ਥਾਣਾ ਮੁਖੀ ਨੇ ਮੌਕੇ ’ਤੇ ਪਹੁੰਚ ਕੇ ਕਰਵਾਏ ਪਾਸੇ

ਡੇਰਾਬੱਸੀ, 16 ਸਤੰਬਰ (ਗੁਰਮੀਤ ਸਿੰਘ)- ਅੰਬਾਲਾ-ਚੰਡੀਗੜ੍ਹ ਮੁੱਖ ਸੜਕ ’ਤੇ ਸਬਜ਼ੀ ਮੰਡੀ ਦੇ ਬਾਹਰ ਸੜਕ ਕਿਨਾਰੇ ਖੜ੍ਹੇ ਵਾਹਨਾਂ ਕਾਰਨ ਪੈਦਾ ਹੋ ਰਹੀ ਟ੍ਰੈਫ਼ਿਕ ਸਮੱਸਿਆ ਦੀ ਇਕ ਰਾਹਗੀਰ ਵਲੋਂ 112 ਪੁਲਿਸ ਹੈਲਪਲਾਈਨ ’ਤੇ ਸ਼ਿਕਾਇਤ ਕੀਤੀ ਗਈ। ਸੂਚਨਾ ਮਿਲਣ ’ਤੇ ਡੇਰਾਬੱਸੀ ਦੇ ਨਵੇਂ ਥਾਣਾ ਮੁਖੀ ਬਲਵਿੰਦਰ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਸੜਕ ’ਤੇ ਖੜ੍ਹੇ ਵਾਹਨਾਂ ਨੂੰ ਪਾਸੇ ਕਰਵਾਉਣ ਦੇ ਨਾਲ-ਨਾਲ ਰੇਹੜੀ- ਫੜ੍ਹੀਆਂ ਵੀ ਹਟਵਾ ਦਿੱਤੀਆਂ।

Ad Position 21
No active advertisement
ਅਜੀਤ ਡੈਸਕ 17-09-2026
ਡੇਰਾਬੱਸੀ, 16 ਸਤੰਬਰ (ਗੁਰਮੀਤ ਸਿੰਘ)- ਅੰਬਾਲਾ-ਚੰਡੀਗੜ੍ਹ ਮੁੱਖ ਸੜਕ ’ਤੇ ਸਬਜ਼ੀ ਮੰਡੀ ਦੇ ਬਾਹਰ ਸੜਕ ਕਿਨਾਰੇ ਖੜ੍ਹੇ ਵਾਹਨਾਂ ਕਾਰਨ ਪੈਦਾ ਹੋ ਰਹੀ ਟ੍ਰੈਫ਼ਿਕ ਸਮੱਸਿਆ ਦੀ ਇਕ ਰਾਹਗੀਰ ਵਲੋਂ 112 ਪੁਲਿਸ ਹੈਲਪਲਾਈਨ ’ਤੇ ਸ਼ਿਕਾਇਤ ਕੀਤੀ ਗਈ। ਸੂਚਨਾ ਮਿਲਣ ’ਤੇ ਡੇਰਾਬੱਸੀ ਦੇ ਨਵੇਂ ਥਾਣਾ ਮੁਖੀ ਬਲਵਿੰਦਰ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਸੜਕ ’ਤੇ ਖੜ੍ਹੇ ਵਾਹਨਾਂ ਨੂੰ ਪਾਸੇ ਕਰਵਾਉਣ ਦੇ ਨਾਲ-ਨਾਲ ਰੇਹੜੀ- ਫੜ੍ਹੀਆਂ ਵੀ ਹਟਵਾ ਦਿੱਤੀਆਂ। ਦੱਸਿਆ ਜਾਂਦਾ ਹੈ ਕਿ ਕਰੀਬ ਛੇ ਮਹੀਨੇ ਪਹਿਲਾਂ ਟ੍ਰੈਫ਼ਿਕ ਪੁਲਿਸ ਨੇ ਨਗਰ ਕੌਂਸਲ ਦੀ ਟੀਮ ਨਾਲ ਮਿਲ ਕੇ ਸੜਕ ’ਤੇ ਰੇਹੜੀ-ਫੜ੍ਹੀ ਲਗਾਉਣ ਅਤੇ ਵਾਹਨ ਖੜ੍ਹੇ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਸੀ। ਇਸ ਦੌਰਾਨ ਵੱਡੀ ਫਲੈਕਸ ਲਗਾ ਕੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ 5 ਹਜ਼ਾਰ ਰੁ. ਦਾ ਚਲਾਨ ਕਰਨ ਦੀ ਚਿਤਾਵਨੀ ਦਿੱਤੀ ਗਈ ਸੀ। ਹਾਲਾਂਕਿ ਕੁਝ ਦਿਨਾਂ ਬਾਅਦ ਇਹ ਕਾਰਵਾਈ ਬੇਅਸਰ ਹੋ ਗਈ ਅਤੇ ਮੁੜ ਸੜਕ ਕਿਨਾਰੇ ਰੇਹੜੀਆਂ- ਫੜ੍ਹੀਆਂ ਲੱਗਣੀਆਂ ਸ਼ੁਰੂ ਹੋ ਗਈਆਂ। ਪਾਰਕਿੰਗ ਵਾਲੀ ਥਾਂ ’ਤੇ ਵੀ ਰੇਹੜੀਆਂ ਲੱਗਣ ਕਾਰਨ ਵਾਹਨਾਂ ਲਈ ਥਾਂ ਘੱਟ ਰਹਿ ਜਾਂਦੀ ਹੈ, ਜਿਸ ਕਾਰਨ ਕਈ ਲੋਕ ਆਪਣੇ ਵਾਹਨ ਮੁੱਖ ਸੜਕ ’ਤੇ ਖੜ੍ਹੇ ਕਰ ਦਿੰਦੇ ਹਨ। ਇਸ ਨਾਲ ਜਾਮ ਵਰਗੇ ਹਾਲਾਤ ਬਣਨ ਦੇ ਨਾਲ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਥਾਣਾ ਮੁਖੀ ਬਲਵਿੰਦਰ ਸਿੰਘ ਨੇ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਚੇਤਾਵਨੀ ਦਿੱਤੀ ਕਿ ਸੜਕ ’ਤੇ ਵਾਹਨ ਖੜ੍ਹੇ ਕਰਨ ਜਾਂ ਆਵਾਜਾਈ ਵਿਚ ਵਿਘਨ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹੁਣ ਦੇਖਣਾ ਹੋਵੇਗਾ ਕਿ ਇਸ ਕਾਰਵਾਈ ਦਾ ਅਸਰ ਕਿੰਨੇ ਦਿਨ ਰਹਿੰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸਾਹਿਤਕ ਸੱਥ ਨੇ ਕਰਵਾਇਆ ‘ ਰੌਣਕਾਂ 2026’ ਸੱਭਿਆਚਾਰਕ ਪ੍ਰੋਗਰਾਮ ਅਗਲੀ ਖ਼ਬਰ ਪਰਮਿੰਦਰ ਗੋਲਡੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਲਈ 2 ਬੱਸਾਂ ਰਵਾਨਾ
Ad Position 24