ਜ਼ੀਰਕਪੁਰ ’ ਚ ਸੀਵਰੇਜ ਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਕੌਂਸਲ ਪ੍ਰਧਾਨ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕਿਹਾ, ਹਾਰਵੈਸਟਿੰਗ ਸਿਸਟਮ ਨਾ ਲਗਾਉਣ ਵਾਲੀਆਂ ਸੁਸਾਇਟੀਆਂ ‘ਤੇ ਹੋਵੇਗੀ ਕਾਰਵਾਈ
ਜ਼ੀਰਕਪੁਰ,16 ਸਤੰਬਰ, (ਹੈਪੀ ਪੰਡਵਾਲਾ)- ਸ਼ਹਿਰ ‘ਚ ਸੀਵਰੇਜ ਓਵਰਫਲੋਅ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਸਥਾਈ ਹੱਲ ਲਈ ਨਗਰ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਵਲੋਂ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ‘ਚ ਸੀਵਰੇਜ ਡਿਪਾਰਟਮੈਂਟ ਦੇ ਅਧਿਕਾਰੀਆਂ, ਐਸ.
ਜ਼ੀਰਕਪੁਰ,16 ਸਤੰਬਰ, (ਹੈਪੀ ਪੰਡਵਾਲਾ)- ਸ਼ਹਿਰ ‘ਚ ਸੀਵਰੇਜ ਓਵਰਫਲੋਅ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਸਥਾਈ ਹੱਲ ਲਈ ਨਗਰ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਵਲੋਂ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ‘ਚ ਸੀਵਰੇਜ ਡਿਪਾਰਟਮੈਂਟ ਦੇ ਅਧਿਕਾਰੀਆਂ, ਐਸ. ਡੀ. ਓ. ਤੇ ਸ਼ਹਿਰ ‘ਚ ਡੀਸਿਲਟਿੰਗ ਦਾ ਕੰਮ ਕਰ ਰਹੇ ਠੇਕੇਦਾਰ ਨੇ ਸ਼ਿਰਕਤ ਕੀਤੀ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਅਤੇ ਵੀ.ਆਈ.ਪੀ. ਸੜਕ ‘ਤੇ ਆਉਂਦੀਆਂ ਸੀਵਰੇਜ ਦੀਆਂ ਸਮੱਸਿਆਵਾਂ ‘ਤੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਨੇ ਵੀ.ਆਈ.ਪੀ. ਰੋਡ ‘ਤੇ ਸਥਿਤ ਸੁਸਾਇਟੀਆਂ ਦੀਆਂ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਦੇ ਸੁਚੱਜੇ ਨਿਕਾਸ ਲਈ ਹਰੇਕ ਸੁਸਾਇਟੀ ਲਈ ਆਪਣੀ ਹੱਦ ਅੰਦਰ ਵਾਟਰ ਹਾਰਵੈਸਟਿੰਗ ਸਿਸਟਮ ਲਗਾਉਣਾ ਬਹੁਤ ਜ਼ਰੂਰੀ ਹੈ। ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਜਿਹੜੀਆਂ ਸੁਸਾਇਟੀਆਂ ਆਪਣੇ ਕੰਪਲੈਕਸ ‘ਚ ਹਾਰਵੈਸਟਿੰਗ ਸਿਸਟਮ ਨਹੀਂ ਲਗਵਾਉਣਗੀਆਂ ਉਨ੍ਹਾਂ ਖ਼ਿਲਾਫ਼ ਪ੍ਰਸ਼ਾਸਨਿਕ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਇਸ ਦੇ ਨਾਲ ਹੀ ਇਹ ਮੁੱਦਾ ਵੀ ਚੁੱਕਿਆ ਗਿਆ ਕਿ ਬਰਸਾਤ ਦੇ ਦਿਨਾਂ ‘ਚ ਕਈ ਸੁਸਾਇਟੀਆਂ ਟਿਊਬਵੈੱਲ ਜਾਂ ਪੰਪ ਲਗਾ ਕੇ ਆਪਣੇ ਸੁਸਾਇਟੀ ਅੰਦਰਲਾ ਬਰਸਾਤੀ ਪਾਣੀ ਸਿੱਧਾ ਬਾਹਰ ਮੁੱਖ ਸੜਕਾਂ ‘ਤੇ ਸੁੱਟ ਦਿੰਦੀਆਂ ਹਨ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੁੰਦੀ ਹੈ ਅਤੇ ਸੀਵਰੇਜ ਸਿਸਟਮ ‘ਤੇ ਵਾਧੂ ਬੋਝ ਪੈਂਦਾ ਹੈ। ਨਗਰ ਕੌਂਸਲ ਨੇ ਫੈਸਲਾ ਲਿਆ ਹੈ ਕਿ ਭਵਿੱਖ ‘ਚ ਅਜਿਹਾ ਕਰਨ ਵਾਲੀਆਂ ਸੁਸਾਇਟੀਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪ੍ਰਧਾਨ ਵਿਰਕ ਨੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਅਤੇ ਠੇਕੇਦਾਰ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰ ‘ਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਡੀਸਿਲਟਿੰਗ ਦੇ ਕੰਮ ਨੂੰ ਤੇਜ਼ ਕੀਤਾ ਜਾਵੇ।