18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਖੁੱਡਾ ਅਲੀਸ਼ੇਰ ’ ਚ ਸ਼ਰਾਬ ਦੇ ਠੇਕੇ ’ ਤੇ ਸੁੱਟਿਆ ਪਟਾਖਾ ਬੰਬ ਐਕਟਿਵਾ ਸਵਾਰ ਦੋ ਨੌਜਵਾਨਾਂ ਦੀ ਕਰਤੂਤ ਸੀ.ਸੀ.ਟੀ.ਵੀ. ’ਚ ਕੈਦ, ਪੁਲਿਸ ਵੱਲੋਂ ਜਾਂਚ ਜਾਰੀ

ਚੰਡੀਗੜ੍ਹ, 17 ਸਤੰਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਖੁੱਡਾ ਅਲੀਸ਼ੇਰ ਇਲਾਕੇ ’ਚ ਪੰਜਾਬ-ਚੰਡੀਗੜ੍ਹ ਹੱਦ ਨੇੜੇ ਸਥਿਤ ਇਕ ਸ਼ਰਾਬ ਦੇ ਠੇਕੇ ’ਤੇ ਐਕਟਿਵਾ ਸਵਾਰ ਦੋ ਨੌਜਵਾਨਾਂ ਵਲੋਂ ਬੰਬ ਵਰਗਾ ਪਦਾਰਥ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਦਾਰਥ ਡਿੱਗਣ ਤੋਂ ਬਾਅਦ ਮੌਕੇ ‘ਤੇ ਜ਼ੋਰਦਾਰ ਧਮਾਕਾ ਹੋਇਆ ਅਤੇ ਕਾਫ਼ੀ ਧੂੰਆਂ ਫੈਲ ਗਿਆ।

Ad Position 21
No active advertisement
ਅਜੀਤ ਡੈਸਕ 18-09-2026
ਚੰਡੀਗੜ੍ਹ, 17 ਸਤੰਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਖੁੱਡਾ ਅਲੀਸ਼ੇਰ ਇਲਾਕੇ ’ਚ ਪੰਜਾਬ-ਚੰਡੀਗੜ੍ਹ ਹੱਦ ਨੇੜੇ ਸਥਿਤ ਇਕ ਸ਼ਰਾਬ ਦੇ ਠੇਕੇ ’ਤੇ ਐਕਟਿਵਾ ਸਵਾਰ ਦੋ ਨੌਜਵਾਨਾਂ ਵਲੋਂ ਬੰਬ ਵਰਗਾ ਪਦਾਰਥ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਦਾਰਥ ਡਿੱਗਣ ਤੋਂ ਬਾਅਦ ਮੌਕੇ ‘ਤੇ ਜ਼ੋਰਦਾਰ ਧਮਾਕਾ ਹੋਇਆ ਅਤੇ ਕਾਫ਼ੀ ਧੂੰਆਂ ਫੈਲ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ 14 ਸਤੰਬਰ ਨੂੰ ਦੋ ਨੌਜਵਾਨ ਐਕਟਿਵਾ ‘ਤੇ ਸਵਾਰ ਹੋ ਕੇ ਠੇਕੇ ਨੇੜੇ ਪਹੁੰਚੇ। ਪਿੱਛੇ ਬੈਠੇ ਨੌਜਵਾਨ ਵੱਲੋਂ ਠੇਕੇ ਦੀ ਸਰਵਿਸ ਖਿੜਕੀ ਵੱਲ ਇਕ ਪਦਾਰਥ ਸੁੱਟਿਆ ਗਿਆ, ਜੋ ਠੇਕੇ ਦੇ ਅੰਦਰ ਜਾਣ ਦੀ ਬਜਾਏ ਬਾਹਰ ਮੌਜੂਦ ਗਾਹਕਾਂ ਦੇ ਪੈਰਾਂ ਨੇੜੇ ਜਾ ਡਿੱਗਿਆ। ਇਸ ਤੋਂ ਬਾਅਦ ਹੋਏ ਧਮਾਕੇ ਕਾਰਨ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਘਟਨਾ ਠੇਕੇ ‘ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ‘ਚ ਕੈਦ ਹੋ ਗਈ ਹੈ। ਠੇਕਾ ਮਾਲਕ ਵਲੋਂ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ ਅਤੇ ਸੀ.ਸੀ.ਟੀ.ਵੀ. ਫੁਟੇਜ ਵੀ ਪੁਲਿਸ ਨੂੰ ਸੌਂਪੀ ਗਈ ਹੈ। ਸਬੰਧਿਤ ਥਾਣਾ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਐੱਫ.ਆਈ.ਆਰ. ਦਰਜ ਕੀਤੇ ਜਾਣ ਦੀ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਸੂਤਰਾਂ ਅਨੁਸਾਰ ਮੁੱਢਲੀ ਜਾਂਚ ‘ਚ ਐਕਟਿਵਾ ਸਵਾਰ ਨੌਜਵਾਨਾਂ ਵਲੋਂ ਠੇਕੇ ‘ਤੇ ਪਟਾਖਾ ਬੰਬ ਸੁੱਟੇ ਜਾਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਵੱਲੋਂ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ‘ਤੇ ਨੌਜਵਾਨਾਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਯੂਥ ਕਾਂਗਰਸ ਵਲੋਂ ਸਾਰੀਆਂ ਅਸਾਮੀਆਂ ਨੂੰ ਇਕ ਸਾਲ ਵਿਚ ਭਰਨ ਲਈ ਦੇਸ਼ ਵਿਆਪੀ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਨੌਜਵਾਨ ਦੀ ਦਰੱਖਤ ਨਾਲ ਲਟਕਦੀ ਲਾਸ਼ ਮਿਲੀ ਦੋ ਦਿਨ ਪਹਿਲਾਂ ਸ਼ਾਮ ਨੂੰ ਘਰੋਂ ਗਿਆ ਸੀ, ਦੋਸਤ ਨੂੰ ਫੋਨ ਕਰਕੇ ਕਹੀ ਸੀ ‘ਕੋ...
Ad Position 24