18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਡਾ . ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ’ ਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ ਮੁੱਖ ਮੰਤਰੀ ਭਗਵੰਤ ਮਾਨ ਦੇ ‘ਰੰਗਲਾ ਪੰਜਾਬ’ ਦੇ ਸੁਪਨੇ ਤਹਿਤ ਬੱਚਿਆਂ ਨੂੰ ਨਵੀਂ ਦਿਸ਼ਾ ਦੇਣ ਲਈ ਸਰਕਾਰ ਵਚਨਬੱਧ

ਚੰਡੀਗੜ੍ਹ, 17 ਸਤੰਬਰ (ਅਜੀਤ ਬਿਊਰੋ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜੁਵੇਨਾਇਲ ਜਸਟਿਸ ਐਕਟ ਅਧੀਨ ਰਜਿਸਟਰਡ ਹੋਮਾਂ ਵਿਚ ਰਹਿ ਰਹੇ ਬੱਚਿਆਂ ਨੂੰ ਸਿੱਖਿਆ, ਹੁਨਰ ਅਤੇ ਬਿਹਤਰ ਭਵਿੱਖ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਕੈਬਨਿਟ ਮੰਤਰੀ ਡਾ.

Ad Position 21
No active advertisement
ਅਜੀਤ ਡੈਸਕ 18-09-2026
ਚੰਡੀਗੜ੍ਹ, 17 ਸਤੰਬਰ (ਅਜੀਤ ਬਿਊਰੋ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜੁਵੇਨਾਇਲ ਜਸਟਿਸ ਐਕਟ ਅਧੀਨ ਰਜਿਸਟਰਡ ਹੋਮਾਂ ਵਿਚ ਰਹਿ ਰਹੇ ਬੱਚਿਆਂ ਨੂੰ ਸਿੱਖਿਆ, ਹੁਨਰ ਅਤੇ ਬਿਹਤਰ ਭਵਿੱਖ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਸਕਿੱਲ ਡਿਵੈਲਪਮੈਂਟ ਅਤੇ ਵੋਕੇਸ਼ਨਲ ਟਰੇਨਿੰਗ ਪ੍ਰੋਗਰਾਮ ਲਾਗੂ ਕੀਤੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਵਿਸ਼ੇਸ਼ ਪਹਿਲਕਦਮੀ ਤਹਿਤ ਹੁਸ਼ਿਆਰਪੁਰ ਦੇ ਸਪੈਸ਼ਲ ਹੋਮ ਅਤੇ ਆਬਜ਼ਰਵੇਸ਼ਨ ਹੋਮ ਵਿੱਚ ਰਹਿ ਰਹੇ 48 ਬੱਚਿਆਂ ਨੇ ਸਫਲਤਾਪੂਰਵਕ ਰੋਜ਼ਗਾਰਮੁਖੀ ਸਕਿੱਲ ਡਿਵੈਲਪਮੈਂਟ ਕੋਰਸ ਪੂਰੇ ਕੀਤੇ ਹਨ। ਸਪੈਸ਼ਲ ਹੋਮ, ਹੁਸ਼ਿਆਰਪੁਰ ਦੇ 25 ਬੱਚਿਆਂ ਨੇ ਹੇਅਰ ਡਰੈਸਰ ਐਂਡ ਸਟਾਇਲਿਸਟ ਅਤੇ ਆਬਜ਼ਰਵੇਸ਼ਨ ਹੋਮ ਦੇ 23 ਬੱਚਿਆਂ ਨੇ ਮਲਟੀ ਸਕਿਲ ਟੈਕਨੀਸ਼ੀਅਨ ਕੋਰਸ ਮੁਕੰਮਲ ਕੀਤਾ। ਇਨ੍ਹਾਂ ਸਾਰੇ ਬੱਚਿਆਂ ਦੀ 100 ਫੀਸਦੀ ਸਿਖਲਾਈ ਪੂਰੀ ਹੋਣ ਦੇ ਨਾਲ ਉਨ੍ਹਾਂ ਦੀ ਅਸੈਸਮੈਂਟ ਅਤੇ ਸਰਟੀਫਿਕੇਸ਼ਨ ਪ੍ਰਕਿਰਿਆ ਵੀ ਸੰਪੂਰਨ ਹੋ ਚੁੱਕੀ ਹੈ। ਇਹ ਸਫਲਤਾ ਉਨ੍ਹਾਂ ਨੂੰ ਹੁਨਰ ਦੇ ਨਾਲ ਆਤਮ-ਵਿਸ਼ਵਾਸ ਅਤੇ ਸਵੈ-ਨਿਰਭਰ ਜੀਵਨ ਵੱਲ ਅੱਗੇ ਵਧਣ ਦਾ ਮੌਕਾ ਪ੍ਰਦਾਨ ਕਰੇਗੀ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜੁਵੇਨਾਇਲ ਜਸਟਿਸ ਪ੍ਰਣਾਲੀ ਅਧੀਨ ਰਹਿ ਰਹੇ ਬੱਚਿਆਂ ਨੂੰ ਸਿਰਫ਼ ਦੇਖਭਾਲ ਦੀ ਨਹੀਂ, ਸਗੋਂ ਸਹੀ ਮਾਰਗਦਰਸ਼ਨ ਅਤੇ ਮੌਕਿਆਂ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਹੁਨਰ ਵਿਕਾਸ ਰਾਹੀਂ ਇਨ੍ਹਾਂ ਬੱਚਿਆਂ ਨੂੰ ਆਪਣੀ ਸਮਰੱਥਾ ਪਛਾਣਨ ਅਤੇ ਜੀਵਨ ਵਿੱਚ ਨਵੀਂ ਸ਼ੁਰੂਆਤ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਰੰਗਲਾ ਪੰਜਾਬ’ ਦੇ ਨਿਰਮਾਣ ਲਈ ਹਰ ਬੱਚੇ ਨੂੰ ਅੱਗੇ ਵਧਣ ਦੇ ਬਰਾਬਰ ਮੌਕੇ ਦੇਣ ਲਈ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ’ ਚ ਵਿਦਿਆਰਥੀਆਂ ਲਈ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਨਿਰਭਰਤਾ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਯੂਥ ਕਾਂਗਰਸ ਵਲੋਂ ਸਾਰੀਆਂ ਅਸਾਮੀਆਂ ਨੂੰ ਇਕ ਸਾਲ ਵਿਚ ਭਰਨ ਲਈ ਦੇਸ਼ ਵਿਆਪੀ ਮੁਹਿੰਮ ਦੀ ਸ਼ੁਰੂਆਤ
Ad Position 24