17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਚੰਡੀਗੜ੍ਹ ਪੁਲਿਸ ਵਲੋਂ ਰਾਮਦਰਬਾਰ ਵਿਖੇ ਚਲਾਇਆ ਵਿਸ਼ੇਸ਼ ਤਲਾਸ਼ੀ ਅਭਿਆਨ ਨਸ਼ਾ ਤਸਕਰੀ ਨਾਲ ਜੁੜੇ ਪੁਰਾਣੇ ਮੁਲਜ਼ਮਾਂ ਦੇ ਘਰਾਂ ਦੀ ਕੀਤੀ ਜਾਂਚ, ਗੈਰ-ਹਾਜ਼ਰ ਮਿਲੇ ਕੁਝ ਮੁਲਜ਼ਮ

ਚੰਡੀਗੜ੍ਹ, 17 ਸਤੰਬਰ (ਕਪਿਲ ਵਧਵਾ)- ਪੰਜਾਬ ਦੇ ਰਾਜਪਾਲ ਅਤੇ ਯੂ. ਟੀ.

Ad Position 21
No active advertisement
ਰਾਮ ਦਰਬਾਰ ਵਿਖੇ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਲੋਕਾਂ ਤੋਂ ਪੁੱਛ ਪੜਤਾਲ ਕਰਦੇ ਹੋਏ ਐੱਸ.ਐੱਸ.ਪੀ ਚੰਡੀਗੜ੍ਹ ਕੰਵਰਦੀਪ ਕੌਰ। ਅਜੀਤ ਤਸਵੀਰ 18-09-2026
ਚੰਡੀਗੜ੍ਹ, 17 ਸਤੰਬਰ (ਕਪਿਲ ਵਧਵਾ)- ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੇ ਦਿਸ਼ਾ-ਨਿਰਦੇਸ਼ਾਂ ਅਤੇ ਚੰਡੀਗੜ੍ਹ ਦੀ ਐੱਸ.ਐੱਸ.ਪੀ. ਕੰਵਰਦੀਪ ਕੌਰ ਦੀ ਅਗਵਾਈ ਹੇਠ ‘ਨਸ਼ਾ ਮੁਕਤ ਭਾਰਤ’ ਮੁਹਿੰਮ ਦੇ ਹਿੱਸੇ ਵਜੋਂ ਚੰਡੀਗੜ੍ਹ ਪੁਲਿਸ ਵਲੋਂ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਦੀ ਜਾਂਚ ਲਈ ਵਿਸ਼ੇਸ਼ ਗਸ਼ਤ ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਕਾਰਵਾਈ ਐੱਸ.ਪੀ. ਸਿਟੀ ਵਿਜੇ ਕੁਮਾਰ ਦੀ ਨਿਗਰਾਨੀ ਹੇਠ ਥਾਣਾ ਸੈਕਟਰ-31 ਦੇ ਐੱਸ.ਐੱਚ.ਓ. ਇੰਸਪੈਕਟਰ ਹਰੀ ਓਮ ਸ਼ਰਮਾ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਕੀਤੀ ਗਈ। ਐੱਸ.ਐੱਸ.ਪੀ. ਕੰਵਰਦੀਪ ਕੌਰ ਨੇ ਦੇਰ ਸ਼ਾਮ ਖੁਦ ਪੁਲਿਸ ਪਾਰਟੀ ਸਮੇਤ ਥਾਣਾ ਸੈਕਟਰ-31 ਦੇ ਇਲਾਕਾ ’ ਰਾਮਦਰਬਾਰ’ ਵਿਚ ਗਸ਼ਤ ਤੇ ਏਰੀਆ ਡੋਮੀਨੇਸ਼ਨ ਕੀਤੀ। ਇਸ ਦੌਰਾਨ ਇਲਾਕੇ ਵਿਚ ਨਸ਼ਾ ਤਸਕਰੀ ਨਾਲ ਜੁੜੇ ਰਹੇ ਅਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਪਹਿਲਾਂ ਮਾਮਲਿਆਂ ਵਿਚ ਨਾਮਜਦ ਹੋ ਚੁੱਕੇ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ ਗਈ। ਜਾਂਚ ਦੌਰਾਨ ਕੁਝ ਪੁਰਾਣੇ ਨਸ਼ਾ ਮੁਲਜ਼ਮ ਆਪਣੇ ਘਰਾਂ ਤੋਂ ਗੈਰਹਾਜ਼ਰ ਮਿਲੇ। ਪੁਲਿਸ ਵਲੋਂ ਉਨ੍ਹਾਂ ਦੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲੈਣ ਦੇ ਨਾਲ-ਨਾਲ ਸਬੰਧਤ ਵਿਅਕਤੀਆਂ ਦੇ ਪੁਰਾਣੇ ਰਿਕਾਰਡ ਅਤੇ ਗਤੀਵਿਧੀਆਂ ਦੀ ਵੀ ਜਾਂਚ ਕੀਤੀ ਗਈ। ਪੁਲਿਸ ਵਲੋਂ ਨਸ਼ਾ ਤਸਕਰੀ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਦੂਰ ਰਹਿਣ ਅਤੇ ਭਵਿੱਖ ਵਿਚ ਚੰਗਾ ਵਤੀਰਾ ਬਣਾਈ ਰੱਖਣ ਲਈ ਹਦਾਇਤਾਂ ਦਿੱਤੀਆਂ ਗਈਆਂ। ਨਾਲ ਹੀ ਚਿਤਾਵਨੀ ਦਿੱਤੀ ਗਈ ਕਿ ਜੇਕਰ ਕੋਈ ਵਿਅਕਤੀ ਮੁੜ ਨਸ਼ਾ ਤਸਕਰੀ ਵਿਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਅਧਿਕਾਰੀਆਂ ਅਨੁਸਾਰ ਇਸ ਮੁਹਿੰਮ ਦਾ ਮਕਸਦ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਦੇ ਨਾਲ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਵਿਖੇ ਪੀ ਐੱਚ ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਤਿੰਨ ਰੋਜ਼ਾ ਸਮਾਗਮ ਦੌਰਾਨ ਰਾਜਪਾਲ ਪੰਜਾਬ ਗੁਲਾਬ ਚੰਦ ਕ... ਅਗਲੀ ਖ਼ਬਰ ਖ਼ਸਤਾ ਹਾਲ ਮੀਟਰਾਂ ਵਾਲੇ ਬਕਸੇ ’ ਚ ਪੰਛੀ ਨੇ ਬਣਾਇਆ ਆਲ੍ਹਣਾ ਡੇਰਾਬੱਸੀ ’ਚ ਥਾਂ-ਥਾਂ ਵੇਖਣ ਨੂੰ ਮਿਲਦੀ ਹੈ ਬਿਜਲੀ ਵਿਭਾ...
Ad Position 24