17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ‘ ਅਕਾਲੀ ਦਲ ਵਾਰਿਸ ਪੰਜਾਬ ਦੇ ’ ਵਲੋਂ ਸੱਦੀ ਗਈ ਪ੍ਰੈੱਸ ਕਾਨਫ਼ਰੰਸ

ਪੰਚਕੂਲਾ, 17 ਸਤੰਬਰ (ਕਪਿਲ)-ਪੰਚਕੂਲਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸੀਨੀਅਰ ਲੀਡਰਸ਼ਿਪ ਵਲੋਂ ਸੱਦੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰਾਂ ਸਮੇਤ ਹਰਿਆਣਾ ਨਾਲ ਸੰਬੰਧਿਤ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੇ ਸਿਆਸੀ ਆਗੂਆਂ ਨੂੰ ਪਾਰਟੀ ‘ਚ ਸ਼ਾਮਿਲ ਕੀਤਾ ਗਿਆ। ਇਸ ਮੌਕੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਵੀ ਉਚੇਚੇ ਤੌਰ ‘ਤੇ ਹਾਜ਼ਰ ਰਹੇ।

Ad Position 21
No active advertisement
ਅਜੀਤ ਡੈਸਕ 18-09-2026
ਪੰਚਕੂਲਾ, 17 ਸਤੰਬਰ (ਕਪਿਲ)-ਪੰਚਕੂਲਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸੀਨੀਅਰ ਲੀਡਰਸ਼ਿਪ ਵਲੋਂ ਸੱਦੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰਾਂ ਸਮੇਤ ਹਰਿਆਣਾ ਨਾਲ ਸੰਬੰਧਿਤ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੇ ਸਿਆਸੀ ਆਗੂਆਂ ਨੂੰ ਪਾਰਟੀ ‘ਚ ਸ਼ਾਮਿਲ ਕੀਤਾ ਗਿਆ। ਇਸ ਮੌਕੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਵੀ ਉਚੇਚੇ ਤੌਰ ‘ਤੇ ਹਾਜ਼ਰ ਰਹੇ। ਹਰਿਆਣਾ ‘ ਚ ‘ ਅਕਾਲੀ ਦਲ ਵਾਰਿਸ ਪੰਜਾਬ ਦੇ ’ ਨੂੰ ਮਿਲ ਰਿਹੈ ਭਾਰੀ ਸਮਰਥਨ - ਬਾਪੂ ਤਰਸੇਮ ਸਿੰਘ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨੂੰ ਹਰਿਆਣਾ ‘ਚ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਅੱਜ ਸੂਬੇ ‘ਚ ਸੰਗਠਨ ਦੀ ਇਕ ਇਕਾਈ ਸਥਾਪਿਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਪਾਰਟੀ ‘ਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਸਿੱਖ ਇਸ ਪਾਰਟੀ ਨਾਲ ਜੁੜਨਾ ਚਾਹੁੰਦੇ ਹਨ ਅਤੇ ਦੇਸ਼ ਭਰ ‘ਚ ਪਾਰਟੀ ਦੀਆਂ ਇਕਾਈਆਂ ਬਣਾਉਣ ਦਾ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਖ਼ਤਮ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਪਾਰਟੀ ਦਾ ਮੁੱਖ ਏਜੰਡਾ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ, ਜੋ ਕਿ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਪਾਰਟੀ ‘ਚ ਸ਼ਾਮਿਲ ਕਰਕੇ ਇਕ ਵਿਜ਼ਨ ਤਿਆਰ ਕਰੇਗੀ। ਗੱਠਜੋੜ ਸੰਬੰਧੀ ਮਨਪ੍ਰੀਤ ਸਿੰਘ ਇਯਾਲੀ ਦਾ ਬਿਆਨ ਇਕ - ਪਾਸੜ ਫ਼ੈਸਲਾ ਹੋਵੇਗਾ : ਬਾਪੂ ਤਰਸੇਮ ਸਿੰਘ ਗੱਠਜੋੜ ਸੰਬੰਧੀ ਪੁੱਛੇ ਗਏ ਇਕ ਸਵਾਲ ਦੇ ਜਵਾਬ ‘ਚ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਇਸ ਮਾਮਲੇ ‘ਚ ਮਨਪ੍ਰੀਤ ਸਿੰਘ ਇਯਾਲੀ ਦਾ ਬਿਆਨ ਇਕ-ਪਾਸੜ ਫ਼ੈਸਲਾ ਹੋਵੇਗਾ ਅਤੇ ਇਹ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਹੱਕ ‘ਚ ਹੋਵੇਗਾ। ਉਨ੍ਹਾਂ ਦੱਸਿਆ ਕਿ ‘ਅਕਾਲੀ ਦਲ ਪੁਨਰ-ਉਥਾਨ’ ਸੰਬੰਧੀ ਗੱਲਬਾਤ ਲਗਾਤਾਰ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਤੀਰਥ ਨਗਰ ਵੈੱਲਫੇਅਰ ਸੁਸਾਇਟੀ ਵੇਰਕਾ ਵਲੋਂ ਬੰਦ ਸੀਵਰੇਜ ਦੀ ਸਮੱਸਿਆ ਹੱਲ ਕਰਨ ਦੀ ਮੰਗ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੰਡੀਗੜ੍ਹ ਦੇ ਪ੍ਰਧਾਨ ਏ . ਐੱਸ . ਗੁਜਰਾਲ ਸਮੇਤ ਹੋਰ ਨਵੇਂ ਅਹੁਦੇਦਾਰਾਂ ਨੇ ਚੁੱਕੀ ਸਹੁੰ
Ad Position 24