19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪੰਜਾਬੀ ਸ਼ਾਰਟਹੈਂਡ ਦੀ ਮੁੱਢਲੀ ਸਿਖਲਾਈ ਲਈ ਖਾਲੀ ਸੀਟਾਂ ਵਾਸਤੇ ਦਾਖ਼ਲਾ 5 ਅਕਤੂਬਰ ਤੱਕ ਜਾਰੀ

ਐੱਸ. ਏ.

Ad Position 21
No active advertisement
ਅਜੀਤ ਡੈਸਕ 19-09-2026
ਐੱਸ. ਏ. ਐੱਸ. ਨਗਰ, 18 ਸਤੰਬਰ (ਪ੍ਰੋ. ਅਵਤਾਰ ਸਿੰਘ)-ਸਹਾਇਕ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਪੰਜਾਬੀ ਸੈੱਲ ਚੰਡੀਗੜ੍ਹ, ਜੋ ਕਿ ਸਰਕਾਰੀ ਕਾਲਜ ਫੇਜ਼-6 ਮੁਹਾਲੀ ਵਿਖੇ ਚੱਲ ਰਿਹਾ ਹੈ, ਵਲੋਂ ਸੈਸ਼ਨ 2026-27 ਲਈ ਪੰਜਾਬੀ ਸ਼ਾਰਟਹੈਂਡ ਦੀ ਮੁੱਢਲੀ ਸਿਖਲਾਈ ਦੀਆਂ ਕਲਾਸਾਂ ਲਈ ਨਵੇਂ ਦਾਖ਼ਲੇ ਕੀਤੇ ਜਾ ਰਹੇ ਹਨ, ਪਰ ਇਨ੍ਹਾਂ ਕਲਾਸਾਂ ਲਈ ਕੁਝ ਸੀਟਾਂ ਖਾਲੀ ਰਹਿ ਗਈਆਂ ਹਨ। ਇਸ ਲਈ ਪੰਜਾਬੀ ਸ਼ਾਰਟਹੈਂਡ ਸਿੱਖਣ ਦੇ ਚਾਹਵਾਨ ਚੰਡੀਗੜ੍ਹ ਅਤੇ ਨੇੜਲੇ ਇਲਾਕਿਆਂ ਦੇ ਗ੍ਰੈਜੂਏਸ਼ਨ ਪਾਸ ਉਮੀਦਵਾਰ, ਜੋ ਕਿ ਇਨ੍ਹਾਂ ਕਲਾਸਾਂ ਵਿਚ ਦਾਖ਼ਲਾ ਲੈਣਾ ਚਾਹੁੰਦੇ ਹਨ, ਉਹ 5 ਅਕਤੂਬਰ ਤੱਕ ਦਾਖ਼ਲਾ ਫਾਰਮ ਭਰ ਸਕਦੇ ਹਨ। ਖਾਲੀ ਸੀਟਾਂ ਭਰਨ ਲਈ ਉਮੀਦਵਾਰਾਂ ਦੀ ਚੋਣ ਮੈਰਿਟ ਦੇ ਆਧਾਰ ‘ਤੇ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਚਾਹਵਾਨ ਉਮੀਦਵਾਰ 5 ਅਕਤੂਬਰ ਤੱਕ ਕਿਸੇ ਵੀ ਕੰਮਕਾਜ਼ ਵਾਲੇ ਦਿਨ ਦਫ਼ਤਰੀ ਸਮੇਂ ਦੌਰਾਨ ਦਫ਼ਤਰ ਸਹਾਇਕ ਡਾਇਰੈਕਟਰ ਪੰਜਾਬੀ ਸੈੱਲ ਸਰਕਾਰੀ ਕਾਲਜ ਫੇਜ਼-6 ਮੁਹਾਲੀ ਵਿਖੇ ਸੰਪਰਕ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਅਗਲੀ ਖ਼ਬਰ ਪੀ.ਐੱਨ.ਬੀ. ਨਾਲ 78 ਲੱਖ ਰੁ. ਦੀ ਧੋਖਾਧੜੀ ਕਰਨ ਦੇ ਮਾਮਲੇ ’ਚ ਮੁਲਜ਼ਮ ਨੂੰ 3 ਸਾਲਾਂ ਦੀ ਕੈਦ 4500 ਰੁ. ਜੁਰਮਾਨੇ ਦੀ ਸਜ਼...
Ad Position 24