18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਨਾਬਾਲਗ ਨਾਲ ਜ਼ਬਰ-ਜਨਾਹ ਦੇ ਦੋਸ਼ ਹੇਠ ਸਹੇਲੀ ਸਮੇਤ ਤਿੰਨ ਖ਼ਿਲਾਫ਼ ਮਾਮਲਾ ਦਰਜ

ਡੇਰਾਬੱਸੀ, 18 ਸਤੰਬਰ (ਗੁਰਮੀਤ ਸਿੰਘ)-ਡੇਰਾਬੱਸੀ ਖੇਤਰ ਦੀ ਕਰੀਬ 16 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦੇ ਮਾਮਲੇ ‘ਚ ਪੁਲਿਸ ਨੇ ਦੋ ਨੌਜਵਾਨਾਂ ਅਤੇ ਇਕ ਲੜਕੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਿਕ ਮਾਮਲੇ ‘ਚ ਨਾਮਜ਼ਦ ਮੁੱਖ ਮੁਲਜ਼ਮ ਫ਼ਿਲਹਾਲ ਫ਼ਰਾਰ ਹੈ, ਜਿਸ ਦੀ ਕਿ ਭਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 19-09-2026
ਡੇਰਾਬੱਸੀ, 18 ਸਤੰਬਰ (ਗੁਰਮੀਤ ਸਿੰਘ)-ਡੇਰਾਬੱਸੀ ਖੇਤਰ ਦੀ ਕਰੀਬ 16 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦੇ ਮਾਮਲੇ ‘ਚ ਪੁਲਿਸ ਨੇ ਦੋ ਨੌਜਵਾਨਾਂ ਅਤੇ ਇਕ ਲੜਕੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਿਕ ਮਾਮਲੇ ‘ਚ ਨਾਮਜ਼ਦ ਮੁੱਖ ਮੁਲਜ਼ਮ ਫ਼ਿਲਹਾਲ ਫ਼ਰਾਰ ਹੈ, ਜਿਸ ਦੀ ਕਿ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਪੀੜਤਾ ਦੀ ਜਾਣ-ਪਛਾਣ ਗੁਆਂਢ ‘ਚ ਰਹਿੰਦੀ ਇਕ ਲੜਕੀ ਰਾਹੀਂ ਤਰਨਜੋਤ ਸਿੰਘ ਨਾਲ ਹੋਈ ਸੀ। ਪਰਿਵਾਰ ਨੇ ਦੋਸ਼ ਲਗਾਇਆ ਕਿ ਸਹੇਲੀ ਵਲੋਂ ਕਹਿਣ ਤੋਂ ਬਾਅਦ ਨਾਬਾਲਗ ਦੀ ਤਰਨਜੋਤ ਸਿੰਘ ਨਾਲ ਦੋਸਤੀ ਹੋ ਗਈ। ਇਸ ਦੌਰਾਨ ਤਰਨਜੋਤ ਸਿੰਘ ਆਪਣੇ ਦੋਸਤ ਬਿਕਰਮਜੀਤ ਸਿੰਘ ਨਾਲ ਵੀ ਉਥੇ ਆਉਂਦਾ-ਜਾਂਦਾ ਰਿਹਾ। ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੋਸ਼ ਲਗਾਇਆ ਹੈ ਕਿ ਮਾਰਚ 2026 ਦੌਰਾਨ ਦੋਵੇਂ ਨੌਜਵਾਨ ਡੇਰਾਬੱਸੀ ਆਏ ਸਨ ਅਤੇ ਇਸ ਦੌਰਾਨ ਨਾਬਾਲਗ ਲੜਕੀ ਨੂੰ ਕਥਿਤ ਤੌਰ ‘ਤੇ ਗੈਸਟ ਹਾਊਸ ਵਿਖੇ ਲਿਜਾਇਆ ਗਿਆ ਸੀ, ਜਿਥੇ ਕਿ ਤਰਨਜੋਤ ਸਿੰਘ ਵਲੋਂ ਲੜਕੀ ਦੀ ਮਰਜ਼ੀ ਦੇ ਵਿਰੁੱਧ ਉਸ ਨਾਲ ਸਰੀਰਕ ਸੰਬੰਧ ਬਣਾਏ ਗਏ। ਸ਼ਿਕਾਇਤ ‘ਚ ਪਰਿਵਾਰ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਲਗਭਗ 25 ਦਿਨਾਂ ਬਾਅਦ ਉਸ ਨੂੰ ਮੁੜ ਗੈਸਟ ਹਾਊਸ ਵਿਖੇ ਬੁਲਾਇਆ ਗਿਆ ਅਤੇ ਅਜਿਹੀ ਹੀ ਘਟਨਾ ਦੁਬਾਰਾ ਵਾਪਰੀ। ਮਾਮਲਾ 16 ਸਤੰਬਰ ਨੂੰ ਉਸ ਸਮੇਂ ਸਾਹਮਣੇ ਆਇਆ ਜਦੋਂ ਨਾਬਾਲਗ ਲੜਕੀ ਬਿਨਾਂ ਕਿਸੇ ਨੂੰ ਕੁਝ ਦੱਸੇ ਘਰੋਂ ਕਿਧਰੇ ਚਲੀ ਗਈ। ਪਰਿਵਾਰ ਨੇ ਉਸ ਦੀ ਕਾਫ਼ੀ ਭਾਲ ਕੀਤੀ, ਪਰ ਉਹ ਨਾ ਮਿਲੀ ਅਤੇ ਦੇਰ ਰਾਤ ਉਹ ਖ਼ੁਦ ਹੀ ਘਰ ਵਾਪਸ ਆ ਗਈ, ਜਿਸ ਤੋਂ ਬਾਅਦ ਉਸ ਨੇ ਪਰਿਵਾਰ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪਰਿਵਾਰ ਵਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਦੋ ਨੌਜਵਾਨਾਂ ਤੇ ਇਕ ਲੜਕੀ ਖ਼ਿਲਾਫ਼ ਮਾਮਲਾ ਦਰਜ ਕਰਕੇ ਤੱਥਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫ਼ਰਾਰ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਵਲੋਂ 2.31 ਕਰੋੜ ਰੁ. ਦੀ ਲਾਗਤ ਨਾਲ ਤਿਆਰ ਯੂ.ਜੀ.ਐੱਸ.ਆਰ. ਇੰਡਸਟਰੀ ਏਰੀਆ ਦੇ ਲੋਕਾਂ ਨੂੰ ਸਮਰਪਿ... ਅਗਲੀ ਖ਼ਬਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ‘ਸ਼ੈਫੈਕਸ ਇੰਡੀਆ-2026’ ਪ੍ਰਦਰਸ਼ਨੀ ਦਾ ਦੌਰਾ ਕਰਨਗੇ ਅੱਜ
Ad Position 24