ਜ਼ੀਰਕਪੁਰ ਤੋਂ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ 3 ਬੱਸਾਂ ਰਵਾਨਾ
ਜ਼ੀਰਕਪੁਰ, 19 ਸਤੰਬਰ (ਹੈਪੀ ਪੰਡਵਾਲਾ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਨਿਰਦੇਸ਼ਾਂ ਅਨੁਸਾਰ ਜ਼ੀਰਕਪੁਰ ਦੇ ਵਾ. ਨੰ.
ਜ਼ੀਰਕਪੁਰ, 19 ਸਤੰਬਰ (ਹੈਪੀ ਪੰਡਵਾਲਾ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਨਿਰਦੇਸ਼ਾਂ ਅਨੁਸਾਰ ਜ਼ੀਰਕਪੁਰ ਦੇ ਵਾ. ਨੰ. 6, 19 ਤੇ 21 ਤੋਂ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ 142ਵੀਂ, 143ਵੀਂ ਤੇ 144ਵੀਂ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਜ਼ੀਰਕਪੁਰ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ, ਗੁਰਵਿੰਦਰ ਸਿੰਘ, ਕੌਂਸਲਰ ਰਾਜਿੰਦਰ ਸਿੰਘ ਤੇ ਸੁਮਨ ਸੈਨ ਵਲੋਂ ਸ਼ਰਧਾਲੂਆਂ ਨੂੰ ਯਾਤਰਾ ਲਈ ਰਵਾਨਾ ਕੀਤਾ ਗਿਆ। ਬੱਸਾਂ ਦੀ ਰਵਾਨਗੀ ਮੌਕੇ ਸ਼ਰਧਾਲੂਆਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਲੋਕਾਂ ਦੀ ਆਸਥਾ ਨਾਲ ਜੁੜਿਆ ਹੋਇਆ ਹੈ ਅਤੇ ਸ਼ਰਧਾਲੂਆਂ ਵਲੋਂ ਇਸ ਯਾਤਰਾ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਵਿਧਾਇਕ ਰੰਧਾਵਾ ਨੇ ਤੀਰਥ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।