21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਵਿਧਾਇਕ ਰੰਧਾਵਾ ਵਲੋਂ ਜ਼ੀਰਕਪੁਰ ’ ਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ 17 ਅਕਤੂਬਰ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਲਈ ਲੋਕਾਂ ਤੋਂ ਮੰਗਿਆ ਸਹਿਯੋਗ

ਜ਼ੀਰਕਪੁਰ, 19 ਸਤੰਬਰ (ਹੈਪੀ ਪੰਡਵਾਲਾ)-’ਮਿਸ਼ਨ ਕਲੀਨ ਪੰਜਾਬ’ ਅਭਿਆਨ ਤਹਿਤ ਅੱਜ ਇਥੋਂ ਦੀ ਵੀ. ਆਈ.

Ad Position 21
No active advertisement
ਅਜੀਤ ਡੈਸਕ 20-09-2026
ਜ਼ੀਰਕਪੁਰ, 19 ਸਤੰਬਰ (ਹੈਪੀ ਪੰਡਵਾਲਾ)-’ਮਿਸ਼ਨ ਕਲੀਨ ਪੰਜਾਬ’ ਅਭਿਆਨ ਤਹਿਤ ਅੱਜ ਇਥੋਂ ਦੀ ਵੀ. ਆਈ. ਪੀ. ਸੜਕ ਤੋਂ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਵਾਈ ਗਈ। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਸਫ਼ਾਈ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਤੇ ਸੁੰਦਰ ਸ਼ਹਿਰ ਬਣਾਉਣ ਲਈ ਸਿਰਫ਼ ਸਰਕਾਰੀ ਪੱਧਰ ‘ਤੇ ਹੀ ਮੁਹਿੰਮ ਚਲਾਉਣਾ ਕਾਫ਼ੀ ਨਹੀਂ ਹੈ, ਸਗੋਂ ਲੋਕਾਂ ਦਾ ਸਹਿਯੋਗ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਤਹਿਤ ਜ਼ੀਰਕਪੁਰ ‘ਚ ਸਫ਼ਾਈ ਕਾਰਜਾਂ ਨੂੰ ਵਿਸ਼ੇਸ਼ ਤਰਜ਼ੀਹ ਦਿੱਤੀ ਜਾਵੇਗੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਸਫ਼ਾਈ, ਕੂੜੇ ਦੀ ਚੁਕਾਈ ਅਤੇ ਜਨਤਕ ਥਾਵਾਂ ਦੀ ਸਫ਼ਾਈ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਸਫ਼ਾਈ ਮੁਹਿੰਮ 17 ਅਕਤੂਬਰ ਤੱਕ ਜਾਰੀ ਰਹੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ, ਕੂੜਾ ਨਿਰਧਾਰਤ ਥਾਵਾਂ ‘ਤੇ ਹੀ ਸੁੱਟਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ‘ਚ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ, ਕਾਰਜ ਸਾਧਕ ਅਫ਼ਸਰ ਪਰਵਿੰਦਰ ਸਿੰਘ ਭੱਟੀ, ਸਮੁੱਚੇ ਕੌਂਸਲਰ ਤੇ ਵਾਰਡ ਇੰਚਾਰਜ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 70 ਵੀਂਆਂ ਐੱਸ . ਜੀ . ਐੱਫ . ਆਈ . ਖੇਡਾਂ ’ ਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਸ਼ਹਿਰ ਦੇ ਹਰ ਵਾਰਡ ’ ਚ ਬਿਨਾਂ ਵਿਤਕਰੇ ਤੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ - ਓ . ਕੇ .
Ad Position 24