70 ਵੀਂਆਂ ਐੱਸ . ਜੀ . ਐੱਫ . ਆਈ . ਖੇਡਾਂ ’ ਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ
ਡੇਰਾਬੱਸੀ, 19 ਸਤੰਬਰ (ਗੁਰਮੀਤ ਸਿੰਘ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਡੇਰਾਬੱਸੀ ਦੇ ਵਿਦਿਆਰਥੀਆਂ ਨੇ 70ਵੀਂਆਂ ਐੱਸ. ਜੀ.
ਡੇਰਾਬੱਸੀ, 19 ਸਤੰਬਰ (ਗੁਰਮੀਤ ਸਿੰਘ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਡੇਰਾਬੱਸੀ ਦੇ ਵਿਦਿਆਰਥੀਆਂ ਨੇ 70ਵੀਂਆਂ ਐੱਸ.ਜੀ.ਐੱਫ.ਆਈ. ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ੋਨਲ, ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ’ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਖਿਡਾਰੀਆਂ ਦੀਆਂ ਪ੍ਰਾਪਤੀਆਂ ‘ਤੇ ਸਕੂਲ ਪ੍ਰਬੰਧਕਾਂ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਉਕਤ ਖੇਡਾਂ ਦੌਰਾਨ ਸ਼ੂਟਿੰਗ ਦੇ ਮੁਕਾਬਲੇ ‘ਚ ਸਮਰਾਟ ਦੀ 10 ਮੀਟਰ ਵਰਗ ‘ਚ ਰਾਸ਼ਟਰੀ ਪੱਧਰ ਲਈ ਚੋਣ ਹੋਈ, ਜਦਕਿ ਰੁਦਰ ਨੇ ਅੰਡਰ-17 ਤਾਇਕਵਾਂਡੋ ਮੁਕਾਬਲੇ ‘ਚ ਸੋਨੇ ਦਾ ਤਗ਼ਮਾ ਜਿੱਤ ਕੇ ਰਾਜ ਪੱਧਰ ਲਈ ਜਗ੍ਹਾ ਬਣਾਈ ਹੈ। ਇਸ ਤੋਂ ਇਲਾਵਾ ਉਸ ਨੇ ਕਰਾਟੇ ਦੇ ਮੁਕਾਬਲੇ ‘ਚ ਵੀ ਚਾਂਦੀ ਤਗ਼ਮਾ ਆਪਣੇ ਨਾਂਅ ਕੀਤਾ ਹੈ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ‘ਚ ਸਕੂਲ ਦੀ ਅੰਡਰ-14 ਲੜਕਿਆਂ ਦੀ ਕ੍ਰਿਕਟ ਅਤੇ ਲੜਕੀਆਂ ਦੀ ਰੱਸਾਕਸ਼ੀ ਟੀਮ ਨੇ ਸੋਨ ਤਗ਼ਮੇ ਜਿੱਤੇ ਹਨ, ਜਦਕਿ ਕਬੱਡੀ, ਬਾਸਕਟਬਾਲ, ਤਾਇਕਵਾਂਡੋ ਤੇ ਖੋ-ਖੋ ‘ਚ ਵੀ ਖਿਡਾਰ ੀਆਂ ਨੇ ਚਾਂਦੀ ਤੇ ਕਾਂਸੀ ਦੇ ਤਗ਼ਮੇ ਆਪਣੇ ਨਾਂਅ ਕੀਤੇ ਹਨ। ਇਸੇ ਤਰ੍ਹਾਂ ਸੀ. ਬੀ. ਐੱਸ. ਈ. ਕਲੱਸਟਰ ਖੇਡਾਂ ‘ਚ ਵੀ ਸਕੂਲ ਦੀਆਂ ਲੜਕਿਆਂ ਅਤੇ ਲੜਕੀਆਂ ਦੀ ਕਬੱਡੀ ਤੇ ਖੋ-ਖੋ ਦੀਆਂ ਟੀਮਾਂ ਨੇ ਕਾਂਸੀ ਦੇ ਤਗ਼ਮੇ ਹਾਸਿਲ ਕੀਤੇ ਹਨ। ਜ਼ੋਨਲ ਪੱਧਰ ‘ਤੇ ਵੀ ਸਕੂਲ ਨੇ ਕ੍ਰਿਕਟ, ਕਬੱਡੀ, ਵਾਲੀਬਾਲ, ਤਾਇਕਵਾਂਡੋ, ਖੋ-ਖੋ ਅਤੇ ਰੱਸਾਕਸ਼ੀ ‘ਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ, ਜਦਕਿ ਕੁਝ ਮੁਕਾਬਲਿਆਂ ‘ਚ ਦੂਜਾ ਸਥਾਨ ਵੀ ਪ੍ਰਾਪਤ ਕੀਤਾ ਹੈ। ਇਸ ਪ੍ਰਾਪਤੀ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸਕੂਲ ਪ੍ਰਿੰ. ਕਵਿਤਾ ਅੱਤਰੀ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਉਪ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਖਿਡਾਰੀਆਂ, ਕੋਚਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀਆਂ ਮਿਹਨਤ, ਅਨੁਸ਼ਾਸਨ ਅਤੇ ਲਗਨ ਦਾ ਨਤੀਜਾ ਹਨ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ‘ਚ ਹੋਰ ਬੁਲੰਦੀਆਂ ਸਰ ਕਰਨ ਲਈ ਪ੍ਰੇਰਿਤ ਵੀ ਕੀਤਾ।