ਵਿਦੇਸ਼ ਭੇਜਣ ਦੇ ਨਾਂਅ ’ ਤੇ 26.68 ਲੱਖ ਦੀ ਠੱਗੀ ਸੈਕਟਰ-17 ਦੇ ਸਕਾਈ ਹਾਈ ਅਬਰੌਡ ਕੰਸਲਟੈਂਟ ਦੇ ਸੰਚਾਲਕਾਂ ਖ਼ਿਲਾਫ਼ ਦੋ ਮਾਮਲੇ ਦਰਜ
ਚੰਡੀਗੜ੍ਹ, 19 ਸਤੰਬਰ (ਕਪਿਲ ਵਧਵਾ)- ਵਿਦੇਸ਼ ਭੇਜਣ ਦੇ ਨਾਂ ’ਤੇ ਵੱਖ-ਵੱਖ ਸ਼ਿਕਾਇਤਕਰਤਾਵਾਂ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਥਾਣਾ ਸੈਕਟਰ-17 ਦੀ ਪੁਲਿਸ ਨੇ ਸਕਾਈ ਹਾਈ ਅਬਰੌਡ ਕੰਸਲਟੈਂਟ, ਐੱਸ. ਸੀ.
ਚੰਡੀਗੜ੍ਹ, 19 ਸਤੰਬਰ (ਕਪਿਲ ਵਧਵਾ)- ਵਿਦੇਸ਼ ਭੇਜਣ ਦੇ ਨਾਂ ’ਤੇ ਵੱਖ-ਵੱਖ ਸ਼ਿਕਾਇਤਕਰਤਾਵਾਂ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਥਾਣਾ ਸੈਕਟਰ-17 ਦੀ ਪੁਲਿਸ ਨੇ ਸਕਾਈ ਹਾਈ ਅਬਰੌਡ ਕੰਸਲਟੈਂਟ, ਐੱਸ.ਸੀ.ਓ. ਨੰਬਰ 4-5, ਸੈਕਟਰ-17ਏ ਦੇ ਸ਼ਾਂਤਨੂ ਸ਼ਰਮਾ, ਬਲਜਿੰਦਰ ਸਿੰਘ ਤੇ ਹੋਰਨਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਪਹਿਲੇ ਮਾਮਲੇ ਵਿਚ ਖਰੜ ਵਾਸੀ ਜਸਵੀਰ ਕੌਰ ਨੇ ਸ਼ਿਕਾਇਤ ਦਿੱਤੀ ਕਿ ਮੁਲਜ਼ਮਾਂ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 4 ਲੱਖ 71 ਹਜ਼ਾਰ 900 ਰੁਪਏ ਹੜੱਪ ਲਏ। ਇਸ ਸਬੰਧੀ ਪੁਲਿਸ ਨੇ ਬੀ.ਐੱਨ.ਐੱਸ. ਦੀਆਂ ਧਾਰਾਵਾਂ 318(4), 61(2) ਅਤੇ ਇਮੀਗ੍ਰੇਸ਼ਨ ਐਕਟ ਦੀ ਧਾਰਾ 24 ਤਹਿਤ ਮਾਮਲਾ ਦਰਜ ਕੀਤਾ ਹੈ। ਦੂਜੇ ਮਾਮਲੇ ਵਿਚ ਬਰਨਾਲਾ ਦੇ ਪਿੰਡ ਫਰਵਾਹੀ ਵਾਸੀ ਅਰਸ਼ਦੀਪ ਕੌਰ ਤੇ ਮਨਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਵਿਦੇਸ਼ ਭੇਜਣ ਦੇ ਨਾਂ ’ਤੇ ਉਨ੍ਹਾਂ ਕੋਲੋਂ 21 ਲੱਖ 96 ਹਜ਼ਾਰ 300 ਰੁਪਏ ਦੀ ਠੱਗੀ ਕੀਤੀ ਗਈ। ਪੁਲਿਸ ਨੇ ਇਸ ਮਾਮਲੇ ਵਿਚ ਵੀ ਉਕਤ ਧਾਰਾਵਾਂ ਤਹਿਤ ਐੱਫ. ਆਈ. ਆਰ. ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।