20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਖਰੜ, 19 ਸਤੰਬਰ (ਜੰਡਪੁਰੀ)-ਖਰੜ ਦੀ ਸਦਰ ਪੁਲਿਸ ਨੇ ਪਿੰਡ ਰੁੜਕੀ ਖਾਮ ਦੇ ਰਹਿਣ ਵਾਲੇ ਨੌਜਵਾਨ ਗੁਰਕਰਨ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਗੁਰਪ੍ਰੀਤ ਸਿੰਘ ਤੇ ਛਿੰਦੇ ਤੋਂ ਇਲਾਵਾ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਉਸ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਗੁਰਕਰਨ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਕਿ ਉਹ ਪ੍ਰਾਪਰਟੀ ਖ਼ਰੀਦਣ ਤੇ ਵੇਚਣ ਦਾ ਕੰਮ ਕਰਦਾ ਹੈ।

Ad Position 21
No active advertisement
ਅਜੀਤ ਡੈਸਕ 20-09-2026
ਖਰੜ, 19 ਸਤੰਬਰ (ਜੰਡਪੁਰੀ)-ਖਰੜ ਦੀ ਸਦਰ ਪੁਲਿਸ ਨੇ ਪਿੰਡ ਰੁੜਕੀ ਖਾਮ ਦੇ ਰਹਿਣ ਵਾਲੇ ਨੌਜਵਾਨ ਗੁਰਕਰਨ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਗੁਰਪ੍ਰੀਤ ਸਿੰਘ ਤੇ ਛਿੰਦੇ ਤੋਂ ਇਲਾਵਾ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਉਸ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਗੁਰਕਰਨ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਕਿ ਉਹ ਪ੍ਰਾਪਰਟੀ ਖ਼ਰੀਦਣ ਤੇ ਵੇਚਣ ਦਾ ਕੰਮ ਕਰਦਾ ਹੈ। ਉਸ ਦੀ 5 ਸਾਲ ਪਹਿਲਾਂ ਇਕ ਲੜਕੀ ਨਾਲ ਗੱਲਬਾਤ ਸੀ ਅਤੇ ਇਸ ਮਾਮਲੇ ਨੂੰ ਲੈ ਕੇ ਉਸ ਦਾ ਅਦਾਲਤ ‘ਚ ਕੇਸ ਚੱਲ ਰਿਹਾ ਹੈ। ਹੁਣ ਉਹ ਲੜਕੀ ਗੁਰਪ੍ਰੀਤ ਸਿੰਘ ਨਾਲ ਕੰਮ ਕਰਦੀ ਹੈ। ਉਸ ਨੇ ਦੋਸ਼ ਲਗਾਇਆ ਕਿ ਕੁਝ ਦਿਨ ਪਹਿਲਾਂ ਉਸ ਨੂੰ ਗੁਰਪ੍ਰੀਤ ਸਿੰਘ ਦਾ ਫ਼ੋਨ ਆਇਆ ਕਿ ਜੇਕਰ ਤੂੰ ਸਿਵਲ ਹਸਪਤਾਲ ਵੱਲ ਆਇਆ ਤਾਂ ਤੇਰੀਆਂ ਲੱਤਾਂ ਤੋੜ ਦੇਵਾਂਗਾ। ਉਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਹ ਆਪਣੇ ਦਫ਼ਤਰ ਨੂੰ ਜਾ ਰਿਹਾ ਸੀ ਅਤੇ ਇਸੇ ਦੌਰਾਨ ਰਸਤੇ ‘ਚ ਗੁਰਪ੍ਰੀਤ ਸਿੰਘ ਨੇ ਉਸ ਨਾਲ ਬਹਿਸਬਾਜ਼ੀ ਕਰਨ ਉਪਰੰਤ ਹੱਥੋਂਪਾਈ ਕਰਨੀ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਮੌਕੇ ‘ਤੇ ਇਕ ਗੱਡੀ ਆਈ, ਜਿਸ ‘ਚੋਂ ਛਿੰਦਾ ਤੇ ਤਿੰਨ ਹੋਰ ਅਣਪਛਾਤੇ ਵਿਅਕਤੀ ਉਤਰੇ ਜਿਨ੍ਹਾਂ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਹਮਲਾਵਾਰਾਂ ਨੇ ਆਪਣੇ ਹੱਥਾਂ ‘ਚ ਪਾਏ ਕੜਿਆਂ ਅਤੇ ਪੰਚ ਨਾਲ ਉਸ ‘ਤੇ ਵਾਰ ਕੀਤੇ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਉਸ ਨੇ ਦੋਸ਼ ਲਗਾਇਆ ਕਿ ਜਿਥੇ ਹਮਲਾਵਰ ਉਸ ਦੀ ਪਗੜੀ ਆਪਣੇ ਲੈ ਗਏ, ਉਥੇ ਹੀ ਉਸ ਦੇ ਗਲ ‘ਚ ਪਈ ਸੋਨੇ ਦੀ ਚੇਨੀ ਵੀ ਖੋਹ ਕੇ ਲੈ ਗਏ। ਪੁਲਿਸ ਨੇ ਗੁਰਕਰਨ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਭਲਕੇ ਮਨਾਇਆ ਜਾਵੇਗਾ ਦਸਮੀ ਦਾ ਦਿਹਾੜਾ ਅਗਲੀ ਖ਼ਬਰ ਖਰੜ ਦੀ ਅਨਾਜ ਮੰਡੀ ’ ਚ ਅਗੇਤੀ ਝੋਨੇ ਦੀ ਫ਼ਸਲ ਦੀ ਖ਼ਰੀਦ ਦੇ ਪੁਖਤਾ ਪ੍ਰਬੰਧ ਕੀਤੇ ਜਾਣ - ਕਿਸਾਨ ਆਗੂ
Ad Position 24