ਪ੍ਰਦੀਪ ਚੌਧਰੀ ਨੇ ਪ੍ਰਸ਼ਾਸਨ ਤੋਂ ਅਵਾਰਾ ਕੁੱਤਿਆਂ ਦੇ ਵੱਢਣ ਦੇ ਮਾਮਲੇ ’ ਚ ਠੋਸ ਕਦਮ ਚੁੱਕਣ ਦੀ ਕੀਤੀ ਮੰਗ
ਪੰਚਕੂਲਾ, 19 ਸਤੰਬਰ (ਕਪਿਲ)-ਕਾਲਕਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਪ੍ਰਦੀਪ ਚੌਧਰੀ ਨੇ ਜ਼ਿਲ੍ਹੇ ‘ਚ ਦਿਨੋਂ ਦਿਨ ਵਧ ਰਹੇ ਅਵਾਰਾ ਕੁੱਤਿਆਂ ਦੇ ਵੱਢਣ ਦੇ ਮਾਮਲਿਆਂ ‘ਤੇ ਚਿੰਤਾ ਜ਼ਾਹਿਰ ਕਰਦਿਆਂ ਸਰਕਾਰ ਤੇ ਪ੍ਰਸ਼ਾਸਨ ਤੋਂ ਇਸ ਸੰਬੰਧ ‘ਚ ਤੁਰੰਤ ਪ੍ਰਭਾਵੀ ਕਦਮ ਚੁੱਕਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਲਕਾ-ਪਿੰਜੌਰ ਸਮੇਤ ਸ਼ਹਿਰੀ ਤੇ ਪੇਂਡੂ ਖੇਤਰਾਂ ‘ਚ ਲੋਕ ਅਵਾਰਾ ਕੁੱਤਿਆਂ ਦੇ ਹਮਲਿਆਂ ਦਾ ਸਾਹਮਣਾ ਕਰ ਰਹੇ ਹਨ।
ਪੰਚਕੂਲਾ, 19 ਸਤੰਬਰ (ਕਪਿਲ)-ਕਾਲਕਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਪ੍ਰਦੀਪ ਚੌਧਰੀ ਨੇ ਜ਼ਿਲ੍ਹੇ ‘ਚ ਦਿਨੋਂ ਦਿਨ ਵਧ ਰਹੇ ਅਵਾਰਾ ਕੁੱਤਿਆਂ ਦੇ ਵੱਢਣ ਦੇ ਮਾਮਲਿਆਂ ‘ਤੇ ਚਿੰਤਾ ਜ਼ਾਹਿਰ ਕਰਦਿਆਂ ਸਰਕਾਰ ਤੇ ਪ੍ਰਸ਼ਾਸਨ ਤੋਂ ਇਸ ਸੰਬੰਧ ‘ਚ ਤੁਰੰਤ ਪ੍ਰਭਾਵੀ ਕਦਮ ਚੁੱਕਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਲਕਾ-ਪਿੰਜੌਰ ਸਮੇਤ ਸ਼ਹਿਰੀ ਤੇ ਪੇਂਡੂ ਖੇਤਰਾਂ ‘ਚ ਲੋਕ ਅਵਾਰਾ ਕੁੱਤਿਆਂ ਦੇ ਹਮਲਿਆਂ ਦਾ ਸਾਹਮਣਾ ਕਰ ਰਹੇ ਹਨ। ਪਿੰਜੌਰ ਵਿਖੇ ਬੱਚਿਆਂ ‘ਤੇ ਅਵਾਰਾ ਕੁੱਤਿਆਂ ਵਲੋਂ ਹਮਲੇ ਕੀਤੇ ਜਾਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜਨਵਰੀ ਮਹੀਨੇ ਤੋਂ ਲੈ ਕੇ ਮਈ 2026 ਤੱਕ ਪੰਚਕੂਲਾ ਜ਼ਿਲ੍ਹੇ ‘ਚ ਅਵਾਰਾ ਕੁੱਤਿਆਂ ਦੇ ਵੱਢਣ ਦੇ 7,026 ਮਾਮਲੇ ਦਰਜ ਹੋਏ, ਜਦਕਿ 2025 ‘ਚ ਇਹ ਗਿਣਤੀ 14,230, 2024 ‘ਚ 10,875 ਅਤੇ 2023 ‘ਚ 10,161 ਸੀ। ਪ੍ਰਦੀਪ ਚੌਧਰੀ ਨੇ ਕਿਹਾ ਕਿ ਅਵਾਰਾ ਕੁੱਤਿਆਂ ਕਾਰਨ ਗਲੀਆਂ-ਮੁਹੱਲਿਆਂ ਤੋਂ ਲੈ ਕੇ ਪਿੰਡਾਂ ਤੱਕ ਲੋਕਾਂ ‘ਚ ਸਹਿਤ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਅਵਾਰਾ ਕੁੱਤਿਆਂ ਫੜ੍ਹਨ, ਉਨ੍ਹਾਂ ਦੀ ਨਸਬੰਦੀ ਕਰਨ ਅਤੇ ਹਮਲਾਵਰ ਕੁੱਤਿਆਂ ਲਈ ਵਿਸ਼ੇਸ਼ ਵਿਵਸਥਾ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਤਿੰਨ ਏਜੰਸੀਆਂ ਰਾਹੀਂ ਮੁਹਿੰਮ ਚਲਾਉਣ ਅਤੇ ਸੰਵੇਦਨਸ਼ੀਲ ਥਾਵਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਵਿਵਸਥਾ ਕੀਤੀ ਗਈ ਹੈ, ਪਰ ਇਹ ਨਾਕਾਫ਼ੀ ਸਾਬਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਅਵਾਰਾ ਕੁੱਤਿਆਂ ਖ਼ਿਲਾਫ਼ ਮੁਹਿੰਮ ਦਾ ਦਾਇਰਾ ਸ਼ਹਿਰੀ ਖੇਤਰ ਦੇ ਨਾਲ-ਨਾਲ ਪੇਂਡੂ ਖੇਤਰ ਤੱਕ ਵਧਾਇਆ ਜਾਵੇ।