20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਮੁਹਾਲੀ ਵਿਖੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਵਿਰੁੱਧ ਸਾਂਝੀ ਇਨਫੋਰਸਮੈਂਟ ਮੁਹਿੰਮ ਚਲਾਈ

ਐੱਸ. ਏ.

Ad Position 21
No active advertisement
ਅਜੀਤ ਡੈਸਕ 20-09-2026
ਐੱਸ. ਏ. ਐੱਸ. ਨਗਰ, 19 ਸਤੰਬਰ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਸ਼ਹਿਰ ‘ਚ ਸਿੰਗਲ ਯੂਜ਼ ਪਲਾਸਟਿਕ (ਐੱਸ.ਯੂ.ਪੀ.) ਦੀ ਵਰਤੋਂ ਵਿਰੁੱਧ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜੂਨੀਅਰ ਇਨਵਾਇਰਮੈਂਟਲ ਇੰਜੀਨੀਅਰ (ਜੇ.ਈ.ਈ.) ਮੁਸਕਾਨ ਅਤੇ ਨਗਰ ਨਿਗਮ ਮੁਹਾਲੀ ਦੇ ਚੀਫ਼ ਸੈਨੇਟਰੀ ਇੰਸਪੈਕਟਰ ਸੰਜੀਵ ਦੀ ਅਗਵਾਈ ਹੇਠ ਸਾਂਝੀ ਇਨਫੋਰਸਮੈਂਟ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਟੀਮ ਵਲੋਂ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ‘ਤੇ ਲੱਗੀ ਪਾਬੰਦੀ ਸੰਬੰਧੀ ਜਾਗਰੂਕ ਕੀਤਾ ਗਿਆ ਅਤੇ ਪਾਬੰਦੀਸ਼ੁਦਾ ਪਲਾਸਟਿਕ ਦੀ ਥਾਂ ਵਾਤਾਵਰਨ ਪੱਖੀ ਬਦਲਵੇਂ ਉਤਪਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਚੈਕਿੰਗ ਦੌਰਾਨ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 6 ਚਲਾਨ ਜਾਰੀ ਕੀਤੇ ਗਏ, ਜਦਕਿ ਕਰੀਬ 9 ਕਿੱਲੋ ਪਾਬੰਦੀਸ਼ੁਦਾ ਸਿੰਗਲ ਯੂਜ਼ ਪਲਾਸਟਿਕ ਜ਼ਬਤ ਕੀਤੀ ਗਈ। ਇਸ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਲਾਗੂ ਨਿਯਮਾਂ ਅਨੁਸਾਰ ਵਾਤਾਵਰਨ ਮੁਆਵਜ਼ਾ ਵੀ ਲਗਾਇਆ ਗਿਆ। ਇਸੇ ਦੌਰਾਨ ਇਨਫੋਰਸਮੈਂਟ ਟੀਮ ਨੇ ਸ਼ਹਿਰ ਦੇ ਸਮੂਹ ਨਾਗਰਿਕਾਂ, ਦੁਕਾਨਦਾਰਾਂ ਅਤੇ ਵਪਾਰਕ ਅਦਾਰਿਆਂ ਨੂੰ ਅਪੀਲ ਕੀਤੀ ਕਿ ਉਹ ਸਿੰਗਲ ਯੂਜ਼ ਪਲਾਸਟਿਕ ‘ਤੇ ਲੱਗੀ ਪਾਬੰਦੀ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਮੁਹਾਲੀ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪਲਾਸਟਿਕ ਮੁਕਤ ਬਣਾਉਣ ‘ਚ ਆਪਣਾ ਸਹਿਯੋਗ ਦੇਣ।
Ad Position 22
No active advertisement
ਪਿਛਲੀ ਖ਼ਬਰ ਮਾਸਟਰ ਪਲਾਨ -2031 ’ ਚ ਸੋਧਾਂ ਨੂੰ ਹਰੀ ਝੰਡੀ ਦੇਣ ਦੀ ਤਿਆਰੀ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਟੀਮ ਨੇ ਵਿਧਾਇਕ ਰੰਧਾਵਾ ਨਾਲ ਕੀਤੀ ਮੁਲਾਕਾਤ
Ad Position 24