19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਜਦੋਂ ਡਿਊਟੀ ’ ਤੇ ਪੁਲਿਸ ਮੁਲਾਜ਼ਮ ਤੇ ਚੌਕੀ ਨੇੜੇ ਆਮ ਨੌਜਵਾਨ ਸੁਰੱਖਿਅਤ ਨਹੀਂ ਤਾਂ ਲੋਕ ਕਿਸ ’ ਤੇ ਕਰਨ ਭਰੋਸਾ - ਕੇਵਲ ਸਿੰਘ ਢਿੱਲੋਂ ਮੁਲਜ਼ਮਾਂ ਦੀ ਤੁਰੰਤ ਗ੍ਰਿਫ਼ਤਾਰੀ ਤੇ ਤੇਜ਼ੀ ਨਾਲ ਜਾਂਚ ਦੀ ਕੀਤੀ ਮੰਗ

ਚੰਡੀਗੜ੍ਹ, 19 ਸਤੰਬਰ (ਸੰਦੀਪ ਕੁਮਾਰ ਮਾਹਨਾ)–ਅੰਮ੍ਰਿਤਸਰ ’ਚ ਮਹਿਜ਼ 12 ਘੰਟਿਆਂ ਦੇ ਅੰਦਰ ਕਤਲ ਦੀਆਂ ਦੋ ਘਟਨਾਵਾਂ ’ਚ ਡਿਊਟੀ ਦੌਰਾਨ ਏ. ਐਸ.

Ad Position 21
No active advertisement
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ। 20-09-2026
ਚੰਡੀਗੜ੍ਹ, 19 ਸਤੰਬਰ (ਸੰਦੀਪ ਕੁਮਾਰ ਮਾਹਨਾ)–ਅੰਮ੍ਰਿਤਸਰ ’ਚ ਮਹਿਜ਼ 12 ਘੰਟਿਆਂ ਦੇ ਅੰਦਰ ਕਤਲ ਦੀਆਂ ਦੋ ਘਟਨਾਵਾਂ ’ਚ ਡਿਊਟੀ ਦੌਰਾਨ ਏ.ਐਸ.ਆਈ. ਹਰਜੀਤ ਸਿੰਘ ਅਤੇ 25 ਸਾਲਾ ਨੌਜਵਾਨ ਸਾਹਿਲ ਗਿੱਲ ਦੀ ਕਥਿਤ ਤੌਰ ’ਤੇ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ’ਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਦੋਂ ਲੋਕਾਂ ਦੀ ਰੱਖਿਆ ਕਰਨ ਵਾਲਾ ਪੁਲਿਸ ਮੁਲਾਜ਼ਮ ਡਿਊਟੀ ਦੌਰਾਨ ਸੁਰੱਖਿਅਤ ਨਹੀਂ ਅਤੇ ਇਕ ਨੌਜਵਾਨ ਪੁਲਿਸ ਚੌਕੀ ਤੋਂ ਮਹਿਜ਼ 50 ਮੀਟਰ ਦੀ ਦੂਰੀ ’ਤੇ ਕਤਲ ਕਰ ਦਿੱਤਾ ਜਾਂਦਾ ਹੈ ਤਾਂ ਆਮ ਲੋਕ ਆਪਣੀ ਸੁਰੱਖਿਆ ਲਈ ਕਿਸ ’ਤੇ ਭਰੋਸਾ ਕਰਨ? ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਮਨ-ਕਾਨੂੰਨ ਦੀ ਸਥਿਤੀ ਕਾਬੂ ਹੇਠ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਅੰਮ੍ਰਿਤਸਰ ’ਚ ਵਾਪਰੀਆਂ ਇਹ ਦੋ ਘਟਨਾਵਾਂ ਜ਼ਮੀਨੀ ਪੱਧਰ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਲਗਾਤਾਰ ਵਾਪਰ ਰਹੀਆਂ ਹਿੰਸਕ ਘਟਨਾਵਾਂ ਕਾਰਨ ਲੋਕਾਂ ’ਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ। ਏ.ਐਸ.ਆਈ. ਹਰਜੀਤ ਸਿੰਘ ਦੀ ਡਿਊਟੀ ਦੌਰਾਨ ਕਤਲ ਅਤੇ ਸਾਹਿਲ ਗਿੱਲ ਦਾ ਪੁਲਿਸ ਚੌਕੀ ਦੇ ਬਿਲਕੁਲ ਨੇੜੇ ਕਤਲ ਸੂਬੇ ਦੇ ਸੁਰੱਖਿਆ ਪ੍ਰਬੰਧਾਂ ਦੀ ਪ੍ਰਭਾਵਸ਼ੀਲਤਾ ’ਤੇ ਸਵਾਲ ਖੜ੍ਹੇ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਮੁਲਾਜ਼ਮਾਂ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਨਹੀਂ ਬਣਾਈ ਜਾ ਸਕਦੀ ਤਾਂ ਸਰਕਾਰ ਵਲੋਂ ਕੀਤੇ ਜਾ ਰਹੇ ਅਮਨ-ਕਾਨੂੰਨ ਸਬੰਧੀ ਦਾਅਵਿਆਂ ਦੀ ਜ਼ਮੀਨੀ ਹਕੀਕਤ ’ਤੇ ਚਰਚਾ ਹੋਣੀ ਸੁਭਾਵਿਕ ਹੈ। ਬਿਆਨਾਂ ਤੇ ਇਸ਼ਤਿਹਾਰਾਂ ਦੀ ਬਜਾਏ ਜ਼ਮੀਨੀ ਪੱਧਰ ’ ਤੇ ਪੁਲਿਸਿੰਗ ਮਜ਼ਬੂਤ ਕਰਨ ਦੀ ਮੰਗ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸਰਕਾਰ ਨੂੰ ਸਿਰਫ਼ ਬਿਆਨ ਜਾਰੀ ਕਰਨ ਜਾਂ ਇਸ਼ਤਿਹਾਰਾਂ ਰਾਹੀਂ ਆਪਣੀਆਂ ਪ੍ਰਾਪਤੀਆਂ ਗਿਣਾਉਣ ਦੀ ਬਜਾਏ ਜ਼ਮੀਨੀ ਪੱਧਰ ’ਤੇ ਪੁਲਿਸ ਪ੍ਰਬੰਧ ਮਜ਼ਬੂਤ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਪਰਾਧੀਆਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਅਤੇ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਦੀ ਮੌਜੂਦਗੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸੁਰੱਖਿਆ ਚਾਹੀਦੀ ਹੈ, ਕੇਵਲ ਸਰਕਾਰੀ ਐਲਾਨ ਨਹੀਂ। ਕਿਸੇ ਕਤਲ ਤੋਂ ਬਾਅਦ ਪੀੜਤ ਪਰਿਵਾਰ ਨੂੰ ਮੁਆਵਜ਼ਾ ਦੇਣਾ ਆਪਣੀ ਥਾਂ ਹੈ, ਪਰ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਅਜਿਹੀਆਂ ਘਟਨਾਵਾਂ ਨੂੰ ਰੋਕਣਾ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਢਿੱਲੋਂ ਨੇ ਏ.ਐੱਸ.ਆਈ. ਹਰਜੀਤ ਸਿੰਘ ਅਤੇ ਸਾਹਿਲ ਗਿੱਲ ਦੇ ਕਤਲ ਮਾਮਲਿਆਂ ’ਚ ਕਥਿਤ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਜਾਂਚ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਮਾਮਲਿਆਂ ਦੀ ਜਾਂਚ ’ਚ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ। ਢਿੱਲੋਂ ਨੇ ਕਿਹਾ ਕਿ ਅਮਨ-ਕਾਨੂੰਨ ਕਾਇਮ ਰੱਖਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਜੇਕਰ ਪੁਲਿਸ ਮੁਲਾਜ਼ਮਾਂ ਦੇ ਨਾਲ ਆਮ ਨਾਗਰਿਕ ਵੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗਣ ਤਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣਾ ਪਵੇਗਾ। ਉਨ੍ਹਾਂ ਏ.ਐੱਸ.ਆਈ. ਹਰਜੀਤ ਸਿੰਘ ਅਤੇ ਸਾਹਿਲ ਗਿੱਲ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਦੁੱਖ ਦੀ ਇਸ ਘੜੀ ’ਚ ਪੰਜਾਬ ਭਾਜਪਾ ਦੋਵਾਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ ਚ ਸਹਿਕਾਰੀ ਮਾਡਲ ’ ਤੇ ਦੌੜੇਗੀ ‘ ਭਾਰਤ ਟੈਕਸੀ ’, ਡਰਾਈਵਰ ਬਣਨਗੇ ਮੁਨਾਫ਼ੇ ਦੇ ਹਿੱਸੇਦਾਰ ਪ੍ਰਸ਼ਾਸਕ ਗੁਲਾਬ... ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਮੁਹਿੰਮ ਤੇਜ਼ , ਇਕ ਦਿਨ ’ ਚ 10 ਮਾਮਲੇ ਦਰਜ 10 ਮੁਲਜ਼ਮ ਗ੍ਰਿਫ਼ਤਾਰ, 36.134 ਗ੍ਰਾਮ ਹੈਰੋਇਨ ਬਰਾਮਦ...
Ad Position 24